Thursday, April 16, 2026
spot_img
spot_img

Punjab Vidhan Sabha ਦਾ ਵਿਸ਼ੇਸ ਸੈਸ਼ਨ ਅੱਜ; ਬੇਅਦਬੀ ਕਰਨ ‘ਤੇ ਹੋਵੇਗੀ ਉਮਰ ਕੈਦ ਤੱਕ ਦੀ ਸਜ਼ਾ

Date:

spot_img

Chandigarh News: Special session of Punjab Vidhan Sabha; ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੇ ਕੀਤੇ ਵਾਅਦੇ ਨੂੰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਪੂਰਾ ਕਰਨ ਜਾ ਰਹੀ ਹੈ। ਇਸ ਸਬੰਧ ਵਿਚ ਪੰਜਾਬ ਸਰਕਾਰ ਵੱਲੋਂ ਅੱਜ ਖ਼ਾਲਸਾ ਸਾਜ਼ਨਾ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ ਸੱਦਿਆ ਗਿਆ ਹੈ, ਜਿਸਦੇ ਵਿਚ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026’ ਪੇਸ਼ ਕੀਤਾ ਜਾਵੇਗਾ। ਇਸ ਬਿੱਲ ਨੂੰ ਦੋ ਦਿਨ ਪਹਿਲਾਂ ਹੀ ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਵਿਚ ਮੰਨਜੂਰੀ ਦੇ ਦਿੱਤੀ ਗਈ ਸੀ।

ਇਹ ਵੀ ਪੜ੍ਹੋ ‘ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਪੰਜਾਬ ਦੇ 13,000 ਪਿੰਡਾਂ ਨੂੰ ਸੋਲਰ ਐਲ.ਈ.ਡੀ. ਲਾਈਟਾਂ ਨਾਲ ਕੀਤਾ ਜਾਵੇਗਾ ਰੌਸ਼ਨ:ਅਮਨ ਅਰੋੜਾ

ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਸ ਬਿੱਲ ਨੂੰ ਸਦਨ ਵਿਚ ਸਰਬਸੰਮਤੀ ਨਾਲ ਪਾਸ ਕੀਤਾ ਜਾਵੇਗਾ। ਇਸ ਬਿੱਲ ਦੇ ਮੁਤਾਬਕ ਧਾਰਮਿਕ ਗਰੰਥ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋ ਸਕੇਗੀ ਅਤੇ ਨਾਲ ਹੀ ਭਾਰੀ ਜੁਰਮਾਨਾ ਵੀ ਕੀਤਾ ਜਾ ਸਕੇਗਾ। ਬੀਤੇ ਕੱਲ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਐਲਾਨ ਕੀਤਾ ਸੀ ਕਿ ਬੇਅਦਬੀ ਦੇ ਮੁਲਜ਼ਮਾਂ ਨੂੰ ਬਖ਼ਸਿਆ ਨਹੀਂ ਜਾਵੇਗਾ। ਉਧਰ, ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਗੁਰਦੁਆਰਾ ਅੰਬ ਸਾਹਿਬ ਨਤਮਸਤਕ ਹੋਏ। ਇਸ ਸੈਸ਼ਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ: ਰਾਜਾ ਵੜਿੰਗ

👉ਸਿਆਸੀ ਭੇਦਭਾਵ ਖ਼ਿਲਾਫ਼ ਵੱਡੇ ਪੱਧਰ 'ਤੇ ਜਨ ਅੰਦੋਲਨ ਕਰਨ...

ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਡਿਪਟੀ ਕਮਿਸ਼ਨਰ ਨੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ

👉ਕਿਹਾ, ਭਗਵੰਤ ਮਾਨ ਸਰਕਾਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ...