👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਦਮਪੁਰਾ ਵਿਖੇ ਰਾਜ ਪੱਧਰੀ ਸਮਾਗਮ ਕਰਕੇ ਯੋਜਨਾ ਦੀ ਕਰਨਗੇ ਸ਼ੁਰੂਆਤ
Punjab News: Punjab ਦੀਆਂ ਔਰਤਾਂ ਲਈ ਵੱਡੀ ਖ਼ਬਰ ਹੈ। ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਬਜ਼ਟ ਸੈਸ਼ਨ ਵਿਚ ਲਿਆਂਦੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਮੰਨਜੂਰੀ ਦੇ ਦਿੱਤੀ ਗਈ ਸੀ। ਵੱਡੀ ਖ਼ਬਰ; ਭਗਵੰਤ ਮਾਨ ਸਰਕਾਰ ਵੱਲੋਂ ਔਰਤਾਂ ਲਈ 1000 ਤੇ 1500 ਰੁਪਏ ਦੇਣ ਦਾ ਐਲਾਨ, ਜਾਣੋਂ ਕਿਹੜੀਆਂ ਔਰਤਾਂ ਨੂੰ ਮਿਲਣਗੇ ਪੈਸੇ ਇਸ ਸਬੰਧ ਵਿਚ ਜਲੰਧਰ ਦੇ ਆਦਮਪੁਰ ਹਲਕੇ ਵਿੱਚ ਇੱਕ ਰਾਜ ਪੱਧਰੀ ਪ੍ਰੋਗਰਾਮ ਕੀਤਾ ਜਾ ਰਿਹਾ। ਇਸ ਪ੍ਰੋਗਰਾਮ ਦੌਰਾਨ, ਮੁੱਖ ਮੰਤਰੀ ਹੀ ਇਸ ਯੋਜਨਾ ਦੀ ਸ਼ੁਰੂਆਤ ਕਰਨਗੇ।
ਇਹ ਵੀ ਪੜ੍ਹੋ ਨਗਰ ਨਿਗਮ, ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ
ਇਸਤੋਂ ਬਾਅਦ ਲਾਭਪਾਤਰੀ ਰਜਿਸਟ੍ਰੇਸ਼ਨ 15 ਅਪ੍ਰੈਲ ਤੋਂ 9 ਹਲਕਿਆਂ ਵਿੱਚ ਪਾਇਲਟ ਆਧਾਰ ‘ਤੇ ਸ਼ੁਰੂ ਹੋਵੇਗੀ।ਇਹ ਪਾਇਲਟ ਪ੍ਰੋਗਰਾਮ ਆਦਮਪੁਰ, ਮਲੋਟ, ਸ੍ਰੀ ਆਨੰਦਪੁਰ ਸਾਹਿਬ, ਦਿੜਭਾ, ਸੁਨਾਮ, ਮੋਗਾ, ਕੋਟਕਪੂਰਾ, ਬਟਾਲਾ ਅਤੇ ਪਟਿਆਲਾ ਦਿਹਾਤੀ ਵਿੱਚ ਸ਼ੁਰੂ ਹੋਵੇਗਾ। ਜਦਕਿ ਬਾਕੀ 108 ਹਲਕਿਆਂ ਵਿੱਚ ਰਜਿਸਟ੍ਰੇਸ਼ਨ 15 ਮਈ ਨੂੰ ਸ਼ੁਰੂ ਹੋਵੇਗੀ। ਰਜਿਸਟਰੇਸ਼ਨ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ₹1,000 ਅਤੇ ₹1,500 ਦਾ ਮਾਸਿਕ ਮਾਣਭੱਤਾ ਜੁਲਾਈ ਮਹੀਨੇ ਵਿੱਚ ਸ਼ੁਰੂ ਹੋਵੇਗਾ। ਸਰਕਾਰ ਦੀਆਂ ਗਾਈਡਲਾਈਨਜ਼ ਮੁਤਾਬਕ ਰਜਿਸਟ੍ਰੇਸ਼ਨ ਸਮੇਂ ਪੰਜਾਬ ਦਾ ਆਧਾਰ ਕਾਰਡ, ਵੋਟਰ ਕਾਰਡ ਅਤੇ ਬੈਂਕ ਪਾਸਬੁੱਕ ਲਾਜ਼ਮੀ ਹੈ।
ਇਹ ਵੀ ਪੜ੍ਹੋ ਸੜਕ ਹਾਦਸੇ ਦਾ ਸ਼ਿਕਾਰ ਹੋਈ ਕਾਰ ਵਿਚੋਂ ਤਲਾਸੀ ਦੌਰਾਨ ਢਾਈ ਕਿਲੋਂ ਹੈਰੋਇਨ ਬਰਾਮਦ
ਦਸਣਾ ਬਣਦਾ ਹੈ ਕਿ ਇਸ ਯੋਜਨਾ ਤਹਿਤ ਪੰਜਾਬ ਦੀਆਂ ਵਸਨੀਕ 18 ਸਾਲ ਤੋਂ ਉਪਰ ਹਰ ਵਰਗ ਦੀ ਔਰਤ ਨੂੰ ਇਸ ਸਕੀਮ ਦਾ ਹਿੱਸਾ ਬਣਨ ਦਾ ਮੌਕਾ ਮਿਲੇਗਾ, ਬਸ਼ਰਤੇ ਉਹ ਸਰਕਾਰੀ ਨੌਕਰੀ ਨਾਂ ਕਰਦੀਆਂ ਹੋਣ ਜਾਂ ਫ਼ਿਰ ਆਮਦਨ ਕਰ ਨਾ ਭਰਦੀਆਂ ਹੋਣ। ਇਸ ਸਕੀਮ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਦਲਿਤ ਵਰਗ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਮਹੀਨੇਵਾਰ ਮਿਲਣਗੇ। ਰਜਿਸਟ੍ਰੇਸ਼ਨ ਲਈ ਸੇਵਾ ਕੇਂਦਰਾਂ, ਆਂਗਣਵਾੜੀ ਕੇਂਦਰਾਂ ਆਦਿ ਉਪਰ ਮੁਫ਼ਤ ਹੋਵੇਗੀ। ਇਹ ਵੀ ਕਿਹਾ ਜਾ ਰਿਹਾ ਕਿ ਸਿਹਤ ਬੀਮਾ ਯੋਜਨਾ ਦੀ ਤਰਜ਼ ‘ਤੇ ਇਸ ਸਕੀਮ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਸਰਕਾਰ ਵੱਲੋਂ ਕੈਂਪ ਲਗਾਉਣ, ਮਹਿਲਾ ਸਖ਼ੀ ਦਾ ਸਹਿਯੋਗ ਲੈਣ ਦੀ ਵੀ ਯੋਜਨਾ ਹੈ। ਗੌਰਤਲਬ ਹੈ ਕਿ ਆਪ ਨੇ ਚੋਣਾਂ ਤੋਂ ਪਹਿਲਾਂ ਸੂਬੇ ਵਿਚ ਸਰਕਾਰ ਬਣਨ ‘ਤੇ ਔਰਤਾਂ ਨੂੰ 1000-1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ ਜਿਸਨੂੰ ਹੁਣ ਪੂਰਾ ਕਰ ਦਿੱਤਾ ਗਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





