spot_img
spot_img
spot_img

Congress ਨੇ ਬਾਹਰੀ ਲੋਕਾਂ ਵਾਸਤੇ ਬੀਬੀਐਮਬੀ ਦੀ ਮੈਂਬਰਸ਼ਿਪ ਖੋਲ੍ਹੇ ਜਾਣ ਦਾ ਵਿਰੋਧ ਕੀਤਾ

Date:

spot_img

👉ਗ੍ਰਹਿ ਮੰਤਰੀ ਅਣਸਿੱਧੇ ਤੌਰ ਤੇ ਪੰਜਾਬ ਉੱਤੇ ਸ਼ਾਸਨ ਚਲਾਉਣਾ ਚਾਹੁੰਦੇ ਹਨ: ਵੜਿੰਗ
Punjab News: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਪੰਜਾਬ ਵਿੱਚ ਅਣਸਿੱਧੇ ਰਾਹੀਂ ਸ਼ਾਸਨ ਕਰਨ ਲਈ ਰਾਸ਼ਟਰਪਤੀ ਸ਼ਾਸਨ ਲਗਾਉਣ ਵੱਲ ਵੱਧ ਰਹੇ ਹਨ।ਉਨ੍ਹਾਂ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਦੀ ਮੈਂਬਰਸ਼ਿਪ ਨੂੰ ਬਾਹਰੀ ਲੋਕਾਂ ਲਈ ਖੋਲ੍ਹਣ ਸਬੰਧੀ ਕੇਂਦਰ ਸਰਕਾਰ ਦੇ ਹਾਲੀਆ ਫੈਸਲੇ ‘ਤੇ ਵੀ ਸਖ਼ਤ ਇਤਰਾਜ ਜਤਾਇਆ ਹੈ, ਜਿਹੜੀ ਹੁਣ ਤੱਕ ਇਹ ਪੰਜਾਬ ਅਤੇ ਹਰਿਆਣਾ ਤੱਕ ਹੀ ਸੀਮਿਤ ਰਹੀ ਹੈ।ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਵੜਿੰਗ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਬਚੇ ਹੋਏ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੀ ਇੱਕ ਹੋਰ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੀ ਸੰਘੀ ਸੰਰਚਨਾ ‘ਤੇ ਵੀ ਸਿੱਧਾ ਹਮਲਾ ਹੈ, ਕਿਉਂਕਿ ਕੇਂਦਰ ਹੌਲੀ-ਹੌਲੀ ਕਰਕੇ ਸੂਬਿਆਂ ਦੇ ਅਧਿਕਾਰ ਖੇਤਰ ਵਿੱਚ ਦਖਲ ਦੇ ਰਿਹਾ ਹੈ।

ਇਹ ਵੀ ਪੜ੍ਹੋ  Dr. Bhimrao Ambedkar ਦੀ 135ਵੀਂ ਜਨਮ ਵਰੇਗੰਡ ਮੌਕੇ ਕਾਂਗਰਸ ਨੇ ਕੱਢਿਆ ਮਾਰਚ

ਉਨ੍ਹਾਂ ਨੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਲਗਾਤਾਰ ਸੂਬੇ ਦੇ ਅਧਿਕਾਰਾਂ ‘ਤੇ ਹਮਲਾ ਕਰ ਰਹੀ ਹੈ, ਜਦਕਿ ਸੂਬਾ ਸਰਕਾਰ ਡੂੰਘੀ ਨੀਂਦ ਵਿੱਚ ਸੁੱਤੀ ਹੋਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬੀਬੀਐਮਬੀ ਦਾ ਚੇਅਰਮੈਨ ਬਾਹਰੀ ਵਿਅਕਤੀ ਨੂੰ ਲਗਾਇਆ ਗਿਆ, ਫਿਰ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀਆਂ ਸੀਨੇਟ ਚੋਣਾਂ ਨੂੰ ਖਤਮ ਕਰਨ ਅਤੇ ਯੂਨੀਵਰਸਿਟੀ ਦਾ ਨਾਮ ਬਦਲਣ ਦੀ ਕੋਸ਼ਿਸ਼ ਕੀਤੀ, ਅਤੇ ਹੁਣ ਬੀਬੀਐਮਬੀ ਦੀ ਮੈਂਬਰਸ਼ਿਪ ਵਿੱਚ ਵੀ ਪੰਜਾਬ ਦੇ ਅਧਿਕਾਰ ਘਟਾਏ ਜਾ ਰਹੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹਰਿਆਣਾ ਨੂੰ ਯੂ.ਟੀ. ਵਿੱਚ ਵਿਧਾਨ ਸਭਾ ਬਣਾਉਣ ਦੀ ਇਜਾਜ਼ਤ ਦੇਣ ਦਾ ਵੀ ਜ਼ਿਕਰ ਕੀਤਾ।

ਇਹ ਵੀ ਪੜ੍ਹੋ  ਸੜਕ ਹਾਦਸੇ ਦਾ ਸ਼ਿਕਾਰ ਹੋਈ ਕਾਰ ਵਿਚੋਂ ਤਲਾਸੀ ਦੌਰਾਨ ਢਾਈ ਕਿਲੋਂ ਹੈਰੋਇਨ ਬਰਾਮਦ

ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਉਹ ਇਸ ਮਸਲੇ ‘ਤੇ ਸਰਬ ਪਾਰਟੀ ਮੀਟਿੰਗ ਸੱਦੇ ਜਾਣ ਦੀ ਮੰਗ ਕਰਨਗੇ, ਤਾਂ ਵੜਿੰਗ ਕਿਹਾ ਕਿ ਇਸ ਨਾਲ ਕੋਈ ਵੱਡਾ ਲਾਭ ਨਹੀਂ ਹੁੰਦਾ ਹੈ। ਸਰਕਾਰ ਸਿਰਫ ਮਤਾ ਪਾਸ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜ ਲੈਂਦੀ ਹੈ।ਵੜਿੰਗ ਨੇ ਸੁਝਾਅ ਦਿੱਤਾ ਕਿ ਆਪ ਸਰਕਾਰ ਨੂੰ ਮਜ਼ਬੂਤ ਕਾਨੂੰਨੀ ਕਦਮ ਚੁੱਕਣੇ ਚਾਹੀਦੇ ਹਨ ਅਤੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਾ ਚਾਹੀਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਾ ਕੀਤਾ ਗਿਆ, ਤਾਂ ਇਸਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ ਅਤੇ ਜਲਦੀ ਹੀ ਕੇਂਦਰ ਸਰਕਾਰ ਸਤਲੁਜ-ਯਮੁਨਾ ਲਿੰਕ ਨਹਿਰ ਰਾਹੀਂ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

Heritage and City Walk 2026 : हरियाणा की विरासत से जुड़ने का बना सशक्त माध्यम

👉हेरिटेज एंड सिटी वॉक 2026 के जरिए युवाओं और...

CM Nayab Singh Saini ने डेरा राधा स्वामी ब्यास में बाबा गुरिंदर सिंह ढिल्लों से की शिष्टाचार भेंट

👉कपूरथला के माता भद्रकाली मंदिर में की पूजा-अर्चना Haryana News:...

Punjab Govt ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

👉ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਦੀ ਜਾਨ-ਮਾਲ ਦੀ ਰਾਖੀ...