Thursday, April 16, 2026
spot_img
spot_img

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਮਹਾਨ ‘ਗੁਰਮਤਿ ਸਮਾਗਮ’

Date:

spot_img

👉ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਜਥੇਦਾਰ ਬਾਬਾ ਟੇਕ ਸਿੰਘ ਨੇ ਸਿੱਖ ਕੌਮ ਨੂੰ ਦਿੱਤਾ ਇਕਜੁੱਟਤਾ ਦਾ ਸੱਦਾ
👉ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਥਕ ਰਵਾਇਤਾਂ ਦੀ ਰਾਖੀ ਲਈ ਸਾਂਝੇ ਸੰਘਰਸ਼ ਦੀ ਲੋੜ ‘ਤੇ ਦਿੱਤਾ ਜ਼ੋਰ
Talwandi Sabo News:ਖਾਲਸਾ ਸਾਜਨਾ ਦਿਵਸ ਵਿਸਾਖੀ ਦਾ ਪਾਵਨ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪੁਰਾਤਨ ਪਰੰਪਰਾ ਅਨੁਸਾਰ ਖਾਲਾਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ। ਇਸ ਮੌਕੇ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਉਥੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ। ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਮਗਰੋਂ ਰਾਗੀ ਸਿੰਘਾਂ ਨੇ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੰਗਤ ਨੂੰ ਖਾਲਸਈ ਸਿਧਾਂਤਾਂ ਅਤੇ ਗੌਰਵਮਈ ਇਤਿਹਾਸ ਨਾਲ ਜੋੜਿਆ।

ਇਹ ਵੀ ਪੜ੍ਹੋ  Amritsar ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਕਾਬੂ; 6 ਪਿਸਤੌਲ ਬਰਾਮਦ

ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਅਰਦਾਸ ਕੀਤੀ ਗਈ ਅਤੇ ਰਾਗੀ ਭਾਈ ਲਖਵਿੰਦਰ ਸਿੰਘ ਦੇ ਜਥੇ ਨੇ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਜਥੇਦਾਰ ਬਾਬਾ ਟੇਕ ਸਿੰਘ ਨੇ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਸੰਬੋਧਨ ਵਿਚ ਕੌਮੀ ਦਰਦ ਨੂੰ ਬਿਆਨ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਪੰਥ ਨੂੰ ਦਰਪੇਸ਼ ਚੁਣੌਤੀਆਂ ਖਾਸ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੀ ਕੌਮ ਨੂੰ ਨਿੱਜੀ ਵਖਰੇਵੇਂ ਤਿਆਗ ਕੇ ਇੱਕ ਝੰਡੇ ਹੇਠ ਇਕੱਠੇ ਹੋਣਾ ਚਾਹੀਦਾ ਹੈ। ਉਨ੍ਹਾਂ ਧਰਮ ਪਰਿਵਰਤਨ ਦੀਆਂ ਵਧ ਰਹੀਆਂ ਘਟਨਾਵਾਂ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਿੱਖ ਪਰਿਵਾਰਾਂ ਨੂੰ ਆਪਣੇ ਵਿਰਸੇ ਪ੍ਰਤੀ ਸੁਚੇਤ ਹੋਣ ਲਈ ਪ੍ਰੇਰਿਆ। ਸਿੰਘ ਸਾਹਿਬ ਨੇ ਕਿਹਾ ਕਿ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ ਜਿਸ ਪ੍ਰਤੀ ਸਾਨੂੰ ਸੁਚੇਤ ਹੋਣਾ ਪਵੇਗਾ। ਸਿੱਖ ਕੌਮ ਆਪਣੇ ਗੁਰੂ ਦੀ ਆਣ ਮਾਣ ਸ਼ਾਣ ਬਰਕਰਾਰ ਰੱਖਣ ਲਈ ਸਮਰੱਥ ਹੈ ਬੱਸ ਜਰੂਰਤ ਹੈ ਕਿ ਅਸੀਂ ਇੱਕ ਨਿਸ਼ਾਨ ਹੇਠ ਇਕੱਤਰ ਹੋਈਏ।ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੋ ਕੌਮਾਂ ਅਕਾਲ ਪੁਰਖ ਦੀ ਟੇਕ ਛੱਡ ਕੇ ਦੁਨਿਆਵੀ ਤਾਕਤਾਂ ਦੇ ਰਹਿਮੋ-ਕਰਮ ‘ਤੇ ਜਿਊਂਦੀਆਂ ਹਨ, ਉਨ੍ਹਾਂ ਦੀ ਖੁਆਰੀ ਅਟੱਲ ਹੈ। ਹਰਿਆਣਾ ਕਮੇਟੀ ਦੀ ਮੌਜੂਦਾ ਸਥਿਤੀ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸਿਧਾਂਤਾਂ ਨੂੰ ਤਿਆਗ ਕੇ ਸਰਕਾਰੀ ਦਖ਼ਲਅੰਦਾਜ਼ੀ ਕਬੂਲਣ ਦੇ ਨਤੀਜੇ ਅੱਜ ਸਭ ਦੇ ਸਾਹਮਣੇ ਹਨ।

ਇਹ ਵੀ ਪੜ੍ਹੋ  ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਪ੍ਰਤੀਕਰਮ

ਉਨ੍ਹਾਂ ਅਪੀਲ ਕੀਤੀ ਕਿ ਬਾਹਰੀ ਤਾਕਤਾਂ ਪੰਥਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚ ਰਹੀਆਂ ਹਨ, ਜਿਸ ਦਾ ਮੁਕਾਬਲਾ ਸਿਰਫ਼ ਕੌਮੀ ਇਕਜੁੱਟਤਾ ਨਾਲ ਹੀ ਸੰਭਵ ਹੈ। ਐਡਵੋਕੇਟ ਧਾਮੀ ਨੇ ਸਮੁੱਚੀ ਕੌਮ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਬਖਸ਼ੀ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰ ਬਾਣੀ ਬਾਣੇ ਦੇ ਧਾਰਨੀ ਹੋਣ ਦੀ ਪ੍ਰੇਰਨਾ ਕੀਤੀ।ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਮੈਂਬਰਾਨ ਸ. ਮੋਹਨ ਸਿੰਘ ਬੰਗੀ, ਸ. ਅਵਤਾਰ ਸਿੰਘ ਬਣਵਾਲਾ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਬਲਦੇਵ ਸਿੰਘ ਚੂੰਘਾ, ਸ. ਸੁਰਜੀਤ ਸਿੰਘ ਰਾਇਪੁਰ, ਬੀਬੀ ਜੁਗਿੰਦਰ ਕੌਰ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਸੁਖਬੀਰ ਸਿੰਘ, ਇੰਚਾਰਜ ਸ. ਗੁਰਪ੍ਰੀਤ ਸਿੰਘ ਰੋਡੇ, ਤਖ਼ਤ ਸਾਹਿਬ ਦੇ ਮੈਨੇਜਰ ਸ. ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਵਧੀਕ ਮੈਨੇਜਰ ਸ. ਗੁਰਦੇਵ ਸਿੰਘ, ਮੀਤ ਮੈਨੇਜਰ ਸ. ਮਨਦੀਪ ਸਿੰਘ, ਸ. ਗੁਰਸੇਵਕ ਸਿੰਘ, ਗਿਆਨੀ ਗੁਰਜੰਟ ਸਿੰਘ ਵਧੀਕ ਗ੍ਰੰਥੀ, ਗਿਆਨੀ ਜਗਤਾਰ ਸਿੰਘ ਕੀਰਤਪੁਰੀ ਮੁੱਖ ਕਥਾਵਾਚਕ, ਗਿਆਨੀ ਆਲਮ ਸਿੰਘ ਕਥਾਵਾਚਕ, ਬਾਬਾ ਲਾਲ ਸਿੰਘ ਜੀ ਉਦਾਸੀ ਸੰਪ੍ਰਦਾਇ, ਅਤੇ ਹੋਰ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ: ਰਾਜਾ ਵੜਿੰਗ

👉ਸਿਆਸੀ ਭੇਦਭਾਵ ਖ਼ਿਲਾਫ਼ ਵੱਡੇ ਪੱਧਰ 'ਤੇ ਜਨ ਅੰਦੋਲਨ ਕਰਨ...

ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਡਿਪਟੀ ਕਮਿਸ਼ਨਰ ਨੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ

👉ਕਿਹਾ, ਭਗਵੰਤ ਮਾਨ ਸਰਕਾਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ...