Thursday, April 16, 2026
spot_img
spot_img

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਭਟਕੀ ਹੋਈ ਮਨੁੱਖਤਾ ਨੂੰ ਜੀਵਨ ਦਾ ਸੱਚਾ ਰਸਤਾ ਦਿਖਾਇਆ- ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

Date:

spot_img

👉ਡਾ. ਅੰਬੇਡਕਰ ਦੀ 135ਵੀਂ ਜਯੰਤੀ ਦੇ ਮੌਕੇ ‘ਤੇ ਪੰਚਕੂਲਾ ਵਿੱਚ ਸਮਾਰੋਹ ਆਯੋਜਿਤ
👉ਕਾਂਗਰਸ ਨੇ ਹਮੇਸ਼ਾ ਬਾਬਾ ਸਾਹਿਬ ਦੀ ਸਿਆਸੀ ਅਣਦੇਖੀ ਕੀਤੀ – ਮੁੱਖ ਮੰਤਰੀ
👉ਬਾਬਾ ਸਾਹਿਬ ਦੀ ਜਯੰਤੀ ਨੂੰ 13 ਅਪ੍ਰੈਲ ਤੋਂ 20 ਅਪ੍ਰੈਲ ਤੱਕ ‘ਸਮਾਜਿਕ ਨਿਆਂ ਹਫ਼ਤੇ’ ਵਜੋਂ ਮਨਾ ਰਹੇ
Haryana News: Cm Nayab Singh Saini; ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਆਪਣੇ ਸਮੇਂ ਵਿੱਚ ਭਟਕੀ ਹੋਈ ਮਨੁੱਖਤਾ ਨੂੰ ਜੀਵਨ ਦਾ ਸੱਚਾ ਰਸਤਾ ਦਿਖਾਇਆ ਸੀ, ਅਜਿਹੇ ਵਿੱਚ ਉਨ੍ਹਾਂ ਦੀ ਵਿਰਾਸਤ ਨੂੰ ਸੰਭਾਲਣ ਅਤੇ ਸਹੇਜਣ ਦੀ ਜ਼ਿੰਮੇਵਾਰੀ ਸਾਡੇ ਸਾਰਿਆਂ ਦੀ ਹੈ। ਮੁੱਖ ਮੰਤਰੀ ਅੱਜ ਪੰਚਕੂਲਾ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ 135ਵੀਂ ਜਯੰਤੀ ਦੇ ਮੌਕੇ ‘ਤੇ ਆਯੋਜਿਤ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ।ਸ੍ਰੀ ਨਾਇਬ ਸਿੰਘ ਸੈਣੀ ਨੇ ਡਾ. ਭੀਮ ਰਾਓ ਅੰਬੇਡਕਰ ਦੀ ਜਨਮ ਵਰ੍ਹੇਗੰਢ ਦੀ ਹਾਰਦਿਕ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਸ ਸਾਲ ਬਾਬਾ ਸਾਹਿਬ ਦੀ ਜਯੰਤੀ ਨੂੰ 13 ਅਪ੍ਰੈਲ ਤੋਂ 20 ਅਪ੍ਰੈਲ ਤੱਕ ‘ਸਮਾਜਿਕ ਨਿਆਂ ਹਫ਼ਤੇ’ ਵਜੋਂ ਮਨਾ ਰਹੇ ਹਾਂ। ਇਸ ਮੁਹਿੰਮ ਦਾ ਮੁੱਖ ਉਦੇਸ਼ ਬਾਬਾ ਸਾਹਿਬ ਦੇ ਸਮਾਜਿਕ ਨਿਆਂ ਅਤੇ ਸਮਾਨਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਹਫ਼ਤੇ ਦੀ ਸ਼ੁਰੂਆਤ ਸਵੱਛਤਾ ਅਭਿਆਨ ਨਾਲ ਕੀਤੀ ਗਈ ਹੈ।

ਇਹ ਵੀ ਪੜ੍ਹੋ मुख्यमंत्री ने पंचकूला में बाबा साहेब डाॅ. भीमराव अंबेडकर को समर्पित समता मैराथन को दिखाई हरी झंडी

ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਦਾ ਸੁਪਨਾ ਅਜਿਹਾ ਸਮਾਜ ਸੀ, ਜਿੱਥੇ ਕਿਸੇ ਵਿਅਕਤੀ ਦੀ ਪਛਾਣ ਉਸਦੀ ਜਾਤ ਨਾਲ ਨਹੀਂ, ਸਗੋਂ ਉਸਦੀ ਯੋਗਤਾ ਅਤੇ ਉਸਦੇ ਕਰਮਾਂ ਨਾਲ ਹੋਵੇ। ਅਸੀਂ ਉਸੇ ਦਿਸ਼ਾ ਵਿੱਚ ਅੱਗੇ ਵਧ ਰਹੇ ਹਾਂ। ਇਸ ਸਮਾਜਿਕ ਨਿਆਂ ਹਫ਼ਤੇ ਰਾਹੀਂ ਅਸੀਂ ਉਨ੍ਹਾਂ ਦੇ ਵਿਚਾਰਾਂ ਨੂੰ ਜਨ-ਜਨ ਤੱਕ ਪਹੁੰਚਾਉਣ, ਸਮਾਜ ਦੇ ਆਖਰੀ ਵਿਅਕਤੀ ਤੱਕ ਨਿਆਂ ਯਕੀਨੀ ਬਣਾਉਣ ਅਤੇ ਸਮਾਨਤਾ ਦੇ ਉਨ੍ਹਾਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਚਨਬੱਧ ਹਾਂ।ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਮਹਾਨ ਸਮਾਜ ਸੁਧਾਰਕ ਸਨ। ਉਨ੍ਹਾਂ ਨੇ ਜਾਤ-ਪਾਤ, ਛੂਤ-ਛਾਤ, ਅਸਮਾਨਤਾ, ਅਨਿਆਂ ਅਤੇ ਸ਼ੋਸ਼ਣ ਵਿਰੁੱਧ ਸੰਘਰਸ਼ ਕੀਤਾ। ਉਹ ਦੱਬੇ-ਪਿਛੜੇ ਲੋਕਾਂ ਦੀ ਆਵਾਜ਼ ਸਨ। ਇੱਕ ਗਰੀਬ ਪਰਿਵਾਰ ਵਿੱਚ ਜਨਮੇ ਬਾਬਾ ਸਾਹਿਬ ਨੇ ਇਹ ਸਾਬਤ ਕਰ ਦਿੱਤਾ ਕਿ ਦ੍ਰਿੜ ਇਰਾਦੇ, ਮਿਹਨਤ ਅਤੇ ਹਿੰਮਤ ਨਾਲ ਮਨੁੱਖ ਔਖੇ ਤੋਂ ਔਖੇ ਟੀਚੇ ਨੂੰ ਵੀ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਦਾ ਜੀਵਨ ਸੰਘਰਸ਼ਾਂ ਨਾਲ ਭਰਿਆ ਹੋਇਆ ਸੀ, ਪਰ ਉਨ੍ਹਾਂ ਨੇ ਉੱਚ ਮਨੋਬਲ ਨਾਲ ਜੀਵਨ ਦੀ ਹਰ ਰੁਕਾਵਟ ਨੂੰ ਪਾਰ ਕੀਤਾ। ਉਹ ਇੱਕ ਉੱਘੇ ਲੇਖਕ, ਯਸ਼ਸਵੀ ਬੁਲਾਰੇ, ਮਹਾਨ ਕਾਨੂੰਨਦਾਨ ਅਤੇ ਅਰਥ ਸ਼ਾਸਤਰੀ ਸਨ। ਉਹ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਵੀ ਸਨ। ਉਨ੍ਹਾਂ ਕਿਹਾ ਕਿ ਦੇਸ਼ ਪ੍ਰਤੀ ਉਨ੍ਹਾਂ ਦੀਆਂ ਮਹਾਨ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ‘ਭਾਰਤ ਰਤਨ’ ਦੇ ਸਰਵਉੱਚ ਸਨਮਾਨ ਨਾਲ ਨਿਵਾਜਿਆ ਗਿਆ। ਉਨ੍ਹਾਂ ਦਾ ਸਾਧਨਾਪੂਰਨ ਜੀਵਨ ਸਾਡੇ ਸਾਰਿਆਂ ਲਈ ਆਦਰਸ਼ ਹੈ।

ਇਹ ਵੀ ਪੜ੍ਹੋ अब शहरी गरीब परिवारों का भी होगा अपना घर,हरियाणा सरकार ने दी PMAY-U 2.0 के तहत 2,646 मकानों को मंजूरी

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਡਾ. ਅੰਬੇਡਕਰ ਸਮਾਜ ਦੇ ਪਿਛੜੇਪਣ ਅਤੇ ਅਸਮਾਨਤਾ ਨੂੰ ਦੂਰ ਕਰਨ ਦਾ ਸਭ ਤੋਂ ਕਾਰਗਰ ਉਪਾਅ ਸਿੱਖਿਆ ਨੂੰ ਮੰਨਦੇ ਸਨ। ਜਦੋਂ ਉਨ੍ਹਾਂ ਨੇ ‘ਪੜ੍ਹੋ, ਇੱਕ ਹੋ ਜਾਓ ਅਤੇ ਸੰਘਰਸ਼ ਕਰੋ’ ਦਾ ਨਾਅਰਾ ਦਿੱਤਾ ਸੀ, ਤਾਂ ਉਹ ਜਾਣਦੇ ਸਨ ਕਿ ਸਿੱਖਿਆ ਹੀ ਸ਼ੋਸ਼ਿਤਾਂ ਨੂੰ ਸ਼ੋਸ਼ਣ ਤੋਂ ਬਚਾ ਸਕਦੀ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੂੰ ਇਹ ਗੱਲ ਜਨ-ਜਨ ਤੱਕ ਪਹੁੰਚਾਉਣ ਲਈ ਲੰਬੇ ਸਮੇਂ ਤੱਕ ਯਤਨ ਕਰਨੇ ਪਏ ਕਿ ਆਤਮ-ਸਨਮਾਨ, ਬਰਾਬਰ ਅਧਿਕਾਰ ਅਤੇ ਸਮਾਜਿਕ ਨਿਆਂ ਸਿਰਫ ਮੰਗਣ ਨਾਲ ਨਹੀਂ ਮਿਲਦੇ, ਉਨ੍ਹਾਂ ਨੂੰ ਪ੍ਰਾਪਤ ਕਰਨ ਲਈ ਪਹਿਲਾਂ ਆਪਣੇ ਆਪ ਨੂੰ ਇਸ ਦੇ ਯੋਗ ਬਣਾਉਣਾ ਪੈਂਦਾ ਹੈ ਅਤੇ ਇਸ ਲਈ ਸਿੱਖਿਅਤ ਹੋਣਾ ਪਹਿਲੀ ਸ਼ਰਤ ਹੈ।ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਸਿਰਫ ਵਾਂਝੇ ਵਰਗਾਂ ਦੇ ਹੀ ਨਹੀਂ, ਸਗੋਂ ਔਰਤਾਂ ਦੀ ਸਥਿਤੀ ਵਿੱਚ ਸੁਧਾਰ ਲਿਆਉਣ ਦੇ ਵੀ ਪੱਖਧਰ ਸਨ। ਉਹ ਇਸਤਰੀ ਸਿੱਖਿਆ ਦੇ ਕੱਟੜ ਸਮਰਥਕ ਸਨ। ਉਨ੍ਹਾਂ ਦਾ ਵਿਚਾਰ ਸੀ ਕਿ ਸਿੱਖਿਆ ਹੀ ਉਨ੍ਹਾਂ ਨੂੰ ਆਤਮ-ਨਿਰਭਰ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਪਵਿੱਤਰ ਅਵਸਰ ਬਾਬਾ ਸਾਹਿਬ ਦੇ ਜੀਵਨ ਦਰਸ਼ਨ ਨੂੰ ਯਾਦ ਕਰਨ ਅਤੇ ਉਨ੍ਹਾਂ ਦੇ ਦਿਖਾਏ ਰਸਤੇ ‘ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਇਸ ਦੇ ਨਾਲ ਹੀ, ਇਹ ਇੱਕ ਸੱਚ ਨੂੰ ਸਾਹਮਣੇ ਲਿਆਉਣ ਦਾ ਦਿਨ ਵੀ ਹੈ। ਬਾਬਾ ਸਾਹਿਬ ਵਰਗੇ ਮਹਾਨਾਇਕ, ਜਿਨ੍ਹਾਂ ਨੇ ਭਾਰਤ ਦਾ ਸੰਵਿਧਾਨ ਬਣਾਇਆ, ਉਨ੍ਹਾਂ ਨੂੰ ਉਸੇ ਦੌਰ ਦੀ ਸੱਤਾਧਾਰੀ ਕਾਂਗਰਸ ਪਾਰਟੀ ਨੇ ਵਾਰ-ਵਾਰ ਸਿਆਸੀ ਅਣਦੇਖੀ ਅਤੇ ਅਪਮਾਨ ਦਾ ਸ਼ਿਕਾਰ ਬਣਾਇਆ।

ਇਹ ਵੀ ਪੜ੍ਹੋ नारी शक्ति वंदन अधिनियम नए भारत की तस्वीर, बेटियों के सपने होंगे साकार: नायब सिंह सैनी

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਲ 1946 ਵਿੱਚ ਜਦੋਂ ਸੰਵਿਧਾਨ ਸਭਾ ਦਾ ਗਠਨ ਹੋ ਰਿਹਾ ਸੀ, ਉਦੋਂ ਕਾਂਗਰਸ ਨੇ ਉਨ੍ਹਾਂ ਨੂੰ ਉੱਥੇ ਪਹੁੰਚਣ ਤੋਂ ਰੋਕਣ ਦੀ ਹਰ ਸੰਭਵ ਕੋਸ਼ਿਸ਼ ਕੀਤੀ। ਪਰ, ਬਾਬਾ ਸਾਹਿਬ ਆਪਣੀ ਪ੍ਰਤਿਭਾ ਅਤੇ ਸੰਘਰਸ਼ ਦੇ ਬਲ ‘ਤੇ ਉੱਥੇ ਪਹੁੰਚੇ। ਫਿਰ ਵੀ, ਉਨ੍ਹਾਂ ਨੂੰ ਕਦੇ ਵੀ ਕਾਂਗਰਸ ਨੇ ਦਿਲੋਂ ਸਵੀਕਾਰ ਨਹੀਂ ਕੀਤਾ। ਖੁਦ ਬਾਬਾ ਸਾਹਿਬ ਨੇ ਕਿਹਾ ਸੀ ਕਿ ਉਹ ਕਾਂਗਰਸ ਦੇ ਵਿਰੋਧੀ ਖੇਮੇ ਤੋਂ ਆਉਂਦੇ ਹਨ ਅਤੇ ਕਾਂਗਰਸੀ ਲੀਡਰਸ਼ਿਪ ਨੇ ਉਨ੍ਹਾਂ ਨੂੰ ਕਦੇ ਆਪਣਾ ਨਹੀਂ ਮੰਨਿਆ।ਉਨ੍ਹਾਂ ਦੋਸ਼ ਲਾਇਆ ਕਿ ਇਹ ਵਿਡੰਬਨਾ ਹੀ ਸੀ ਕਿ ਦੇਸ਼ ਦੇ ਕਾਨੂੰਨ ਮੰਤਰੀ ਹੁੰਦਿਆਂ ਵੀ ਉਨ੍ਹਾਂ ਨੂੰ ਮਹੱਤਵਪੂਰਨ ਫੈਸਲਿਆਂ ਅਤੇ ਕਮੇਟੀਆਂ ਤੋਂ ਦੂਰ ਰੱਖਿਆ ਗਿਆ। ਵਿਦੇਸ਼ ਨੀਤੀ, ਰੱਖਿਆ ਅਤੇ ਰਾਸ਼ਟਰੀ ਮਹੱਤਵ ਦੇ ਮੁੱਦਿਆਂ ‘ਤੇ ਉਨ੍ਹਾਂ ਦੀ ਭੂਮਿਕਾ ਸੀਮਤ ਕਰ ਦਿੱਤੀ ਗਈ। ਅਨੁਸੂਚਿਤ ਜਾਤੀਆਂ ਅਤੇ ਪਿਛੜੀਆਂ ਸ਼੍ਰੇਣੀਆਂ ਦੇ ਅਧਿਕਾਰਾਂ ਲਈ ਕਮਿਸ਼ਨ ਬਣਾਉਣ ਦੀ ਉਨ੍ਹਾਂ ਦੀ ਮੰਗ ਨੂੰ ਵੀ ਕਾਂਗਰਸ ਸਰਕਾਰ ਨੇ ਗੰਭੀਰਤਾ ਨਾਲ ਨਹੀਂ ਲਿਆ। ਸਭ ਤੋਂ ਵੱਡਾ ਅਨਿਆਂ ਉਦੋਂ ਹੋਇਆ, ਜਦੋਂ ਉਨ੍ਹਾਂ ਦੇ ਜੀਵਨ ਦੇ ਸਭ ਤੋਂ ਕ੍ਰਾਂਤੀਕਾਰੀ ਸਮਾਜਿਕ ਸੁਧਾਰ, ‘ਹਿੰਦੂ ਕੋਡ ਬਿੱਲ’ ਨੂੰ ਕਾਂਗਰਸ ਨੇ ਜਾਣਬੁੱਝ ਕੇ ਲਟਕਾਇਆ, ਕਮਜ਼ੋਰ ਕੀਤਾ ਅਤੇ ਅੰਤ ਵਿੱਚ ਠੰਡੇ ਬਸਤੇ ਵਿੱਚ ਪਾ ਦਿੱਤਾ। ਵਾਰ-ਵਾਰ ਭਰੋਸਾ ਦੇ ਕੇ ਵੀ ਇਸ ਨੂੰ ਲਾਗੂ ਨਾ ਕਰਨਾ, ਬਾਬਾ ਸਾਹਿਬ ਨਾਲ ਸਭ ਤੋਂ ਵੱਡਾ ਵਿਸ਼ਵਾਸਘਾਤ ਸੀ।

ਇਹ ਵੀ ਪੜ੍ਹੋ गुरु साहिबानों के सिद्धांतों एवं शिक्षाओं को जन-जन तक पहुंचाने के लिए निरंतर काम कर रही हैं सरकार : नायब सिंह सैनी

ਮੁੱਖ ਮੰਤਰੀ ਨੇ ਕਿਹਾ ਕਿ ਸਾਲ 1951 ਵਿੱਚ ਬਾਬਾ ਸਾਹਿਬ ਨੂੰ ਮੰਤਰੀ ਮੰਡਲ ਛੱਡਣ ਲਈ ਮਜਬੂਰ ਹੋਣਾ ਪਿਆ। ਉਸ ਸਮੇਂ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦਾ ਅਸਤੀਫਾ ਕਿਸੇ ਅਹੁਦੇ ਦੀ ਲਾਲਸਾ ਦਾ ਨਹੀਂ, ਸਗੋਂ ਸਿਧਾਂਤਾਂ ਨਾਲ ਸਮਝੌਤਾ ਨਾ ਕਰਨ ਦਾ ਨਤੀਜਾ ਹੈ। ਇਹ ਕਾਂਗਰਸ ਦੀ ਉਸ ਸੋਚ ਦੀ ਹਾਰ ਸੀ, ਜੋ ਸਮਾਜਿਕ ਨਿਆਂ ਦੇ ਨਾਂ ‘ਤੇ ਰਾਜਨੀਤੀ ਕਰਦੀ ਰਹੀ। ਉਨ੍ਹਾਂ ਕਾਂਗਰਸੀ ਆਗੂਆਂ ‘ਤੇ ਦੋਸ਼ ਲਾਇਆ ਕਿ ਅੱਜ ਵੀ ਉਨ੍ਹਾਂ ਦਾ ਅਪਮਾਨ ਕਰਨ ਵਾਲੇ ਲੋਕ ਉਨ੍ਹਾਂ ਦੀ ਲਿਖੀ ਸੰਵਿਧਾਨ ਦੀ ਕਿਤਾਬ ਨੂੰ ਛਾਤੀ ਨਾਲ ਲਾਈ ਘੁੰਮ ਰਹੇ ਹਨ ਅਤੇ ਕਹਿ ਰਹੇ ਹਨ ਕਿ ਸੰਵਿਧਾਨ ਖ਼ਤਰੇ ਵਿੱਚ ਹੈ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਦੇ ਦਿਖਾਏ ਰਸਤੇ ‘ਤੇ ਚੱਲਦੇ ਹੋਏ ਸਾਡੀ ਸਰਕਾਰ ਦਾ ਮੂਲ ਫਲਸਫਾ ‘ਅੰਤੋਦਿਆ’ ਹੈ। ਇਸੇ ਭਾਵਨਾ ਨੂੰ ਦੇਸ਼ ਦੇ ਯਸ਼ਸਵੀ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ‘ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਅਤੇ ਸਬਕਾ ਪ੍ਰਯਾਸ’ ਦੇ ਮਹਾਮੰਤਰ ਵਿੱਚ ਪਰੋਇਆ ਹੈ। ਇਸੇ ਮੂਲ ਮੰਤਰ ‘ਤੇ ਚੱਲਦੇ ਹੋਏ ਅਸੀਂ ਸਮਾਜ ਦੇ ਹਰ ਵਰਗ ਦੇ ਉਥਾਨ ਲਈ ਅਨੇਕਾਂ ਯੋਜਨਾਵਾਂ ਅਤੇ ਨੀਤੀਆਂ ਲਾਗੂ ਕੀਤੀਆਂ ਹਨ। ਰਾਜ ਸਰਕਾਰ ਨੇ ਅਨੁਸੂਚਿਤ ਜਾਤੀਆਂ ਵਿੱਚ ਹੁਣ ਤੱਕ ਵਾਂਝੇ ਰਹਿ ਗਏ ਲੋਕਾਂ ਨੂੰ ਉਨ੍ਹਾਂ ਦਾ ਹੱਕ ਦਿੱਤਾ ਹੈ। ਉਨ੍ਹਾਂ ਨੇ ਅਨੁਸੂਚਿਤ ਜਾਤੀ ਵਰਗ ਲਈ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ बाबा साहेब ने देश को एकता के सूत्र में बांधने का किया कार्य- कृष्ण बेदी

ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਮੋਹਨ ਲਾਲ ਕੌਸ਼ਿਕ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਨਮਨ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਨੇ ਸਾਨੂੰ ਸਾਰਿਆਂ ਨੂੰ ਸੰਵਿਧਾਨ ਵਿੱਚ ਬਰਾਬਰੀ ਦਾ ਅਧਿਕਾਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਭਾਜਪਾ ਪਾਰਟੀ ਬਾਬਾ ਸਾਹਿਬ ਦੀ ਜਯੰਤੀ ਨੂੰ 13 ਅਪ੍ਰੈਲ ਤੋਂ 20 ਅਪ੍ਰੈਲ ਤੱਕ “ਸਮਾਜਿਕ ਨਿਆਂ ਹਫ਼ਤੇ” ਵਜੋਂ ਮਨਾ ਰਹੀ ਹੈ। ਇਸ ਦੌਰਾਨ ਪਿੰਡ-ਪਿੰਡ ਜਾ ਕੇ ਡਾ. ਭੀਮ ਰਾਓ ਅੰਬੇਡਕਰ ਵੱਲੋਂ ਕੀਤੇ ਗਏ ਕੰਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।ਇਸ ਮੌਕੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਨ ਲਾਲ ਪੰਵਾਰ, ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ, ਸਹਿਕਾਰਤਾ ਮੰਤਰੀ ਸ੍ਰੀ ਅਰਵਿੰਦ ਸ਼ਰਮਾ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ, ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ, ਸਮਾਜਿਕ ਨਿਆਂ, ਸ਼ਕਤੀਕਰਨ, ਅਨੁਸੂਚਿਤ ਅਤੇ ਪਿਛੜਾ ਵਰਗ ਭਲਾਈ ਅਤੇ ਅੰਤੋਦਿਆ ਮੰਤਰੀ ਸ੍ਰੀ ਕ੍ਰਿਸ਼ਨ ਬੇਦੀ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ, ਖੇਡ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਤੋਂ ਇਲਾਵਾ ਕਈ ਵਿਧਾਇਕ ਅਤੇ ਭਾਜਪਾ ਦੇ ਸੀਨੀਅਰ ਅਹੁਦੇਦਾਰ ਮੌਜੂੰਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ: ਰਾਜਾ ਵੜਿੰਗ

👉ਸਿਆਸੀ ਭੇਦਭਾਵ ਖ਼ਿਲਾਫ਼ ਵੱਡੇ ਪੱਧਰ 'ਤੇ ਜਨ ਅੰਦੋਲਨ ਕਰਨ...

ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਡਿਪਟੀ ਕਮਿਸ਼ਨਰ ਨੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ

👉ਕਿਹਾ, ਭਗਵੰਤ ਮਾਨ ਸਰਕਾਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ...