spot_img
spot_img
spot_img

ਮੰਦਭਾਗੀ ਖ਼ਬਰ; ਵਿਸਾਖੀ ਮੌਕੇ ਮੱਥਾ ਟੇਕ ਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਬੱਸ ਪਲਟੀ, ਅੱਧੀ ਦਰਜਨ ਦੀ ਮੌ/ਤ, ਦਰਜਨਾਂ ਜ਼ਖਮੀ

Date:

spot_img

Fatehgarh Sahib News: ਬੀਤੀ ਦੇਰ ਸ਼ਾਮ ਜਿਲਾ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਇਲਾਕੇ ਵਿੱਚ ਇੱਕ ਮੰਦਭਾਗੀ ਘਟਨਾ ਵਾਪਰਨ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਿਕ ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਭਰੀ ਇਕ ਬੱਸ ਬੇਕਾਬੂ ਹੋ ਕੇ ਪਲਟ ਗਈ। ਜਿਸ ਕਾਰਨ ਇਸ ਘਟਨਾ ਵਿੱਚ ਅੱਧੀ ਦਰਜਨ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਦਰਜਨਾ ਜਖਮੀ ਹੋ ਗਏ। ਇਹ ਹਾਦਸਾ ਚੁੰਨੀ-ਮਰਿੰਡਾ ਰੋਡ ‘ਤੇ ਪਿੰਡ ਮੈਨਮਾਜਰਾ ਕੋਲ ਵਾਪਰਿਆ, ਜਿੱਥੇ ਇੱਕ ਬੱਸ ਅਚਾਨਕ ਬੇਕਾਬੂ ਹੋ ਗਈ ਅਤੇ ਪਹਿਲਾਂ ਬਿਜਲੀ ਦੇ ਖੰਭੇ ਵਿੱਚ ਜਾ ਵੱਜੀ।ਉਸ ਤੋਂ ਬਾਅਦ ਇਹ ਪਲਟ ਗਈ।

ਇਹ ਵੀ ਪੜ੍ਹੋ AAP MP ਦੇ ਘਰ ਤੇ ਦਫ਼ਤਰ ED ਦੀ Raid, Bhagwant Mann ਤੇ Arvind Kejriwal ਨੇ Modi Govt ‘ਤੇ ਵਿੰਨ੍ਹੇ ਨਿਸ਼ਾਨੇ

ਘਟਨਾ ਦਾ ਪਤਾ ਲੱਗਦੇ ਹੀ ਰਾਹਗੀਰਾਂ ਅਤੇ ਪਿੰਡ ਦੇ ਲੋਕਾਂ ਨੇ ਮੌਕੇ ‘ਤੇ ਪੁੱਜ ਕੇ ਰਾਹਤ ਕਾਰਜ ਸ਼ੁਰੂ ਕੀਤੇ ਅਤੇ ਜਖਮੀਆਂ ਨੂੰ ਵੱਖ ਵੱਖ ਸਾਧਨਾਂ ਰਾਹੀਂ ਫਤਿਹਗੜ੍ਹ ਸਾਹਿਬ, ਬੱਸੀ ਪਠਾਣਾਂ ਅਤੇ ਮਰਿੰਡਾ ਦੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਇਸ ਤੋਂ ਇਲਾਵਾ ਗੰਭੀਰ ਸ਼ਰਧਾਲੂਆਂ ਨੂੰ ਉਚੇਰੇ ਇਲਾਜ ਲਈ ਪੀਜੀਆਈ ਚੰਡੀਗੜ੍ਹ ਭੇਜਿਆ ਗਿਆ ਹੈ। ਪਤਾ ਲੱਗਾ ਹੈ ਕਿ ਇਹ ਸ਼ਰਧਾਲੂ ਆਸ ਪਾਸ ਦੇ ਪਿੰਡਾਂ ਤੋਂ ਇਕੱਠੇ ਹੋ ਕੇ ਵਿਸਾਖੀ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ। ਇਲਾਕੇ ਦੀ ਪੁਲਿਸ ਵੱਲੋਂ ਮੌਕੇ ‘ਤੇ ਪੁੱਜ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰ ਰਹੀ ਹੈ ਪੰਜਾਬ ਸਰਕਾਰ: ਡਾ. ਬਲਬੀਰ ਸਿੰਘ

👉ਸਿਹਤ ਮੰਤਰੀ ਨੇ ਤੀਰਥ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ...

पंजाब में कानून व्यवस्था की स्थिति चिंताजनक : मुख्यमंत्री नायब सिंह सैनी

👉जनता से किए वादे पूरे करने में विफल रही...

Heritage and City Walk 2026 : हरियाणा की विरासत से जुड़ने का बना सशक्त माध्यम

👉हेरिटेज एंड सिटी वॉक 2026 के जरिए युवाओं और...

CM Nayab Singh Saini ने डेरा राधा स्वामी ब्यास में बाबा गुरिंदर सिंह ढिल्लों से की शिष्टाचार भेंट

👉कपूरथला के माता भद्रकाली मंदिर में की पूजा-अर्चना Haryana News:...