Thursday, April 16, 2026
spot_img
spot_img

ਹੱਦਬੰਦੀ ਦੀ ਕਾਰਵਾਈ ਪੰਜਾਬ ਨਾਲ ਭਾਰੀ ਵਿਤਕਰੇ ਵਾਲੀ: ਸੁਖਬੀਰ ਸਿੰਘ ਬਾਦਲ

Date:

spot_img

👉ਕਿਹਾ ਕਿ ਇਸ ਕਾਰਵਾਈ ਨਾਲ ਭਾਰਤ ਦਾ ਸਾਰਾ ਕੰਟਰੋਲ ਹਿੰਦੀ ਬੋਲਣ ਵਾਲੇ ਰਾਜਾਂ ਹੱਥ ਚਲਾ ਜਾਵੇਗਾ ਤੇ ਸੰਘੀ ਢਾਂਚੇ ਨੂੰ ਮਾਰੂ ਸੱਟ ਵੱਜੇਗੀ
Punjab News: Delimitation of Lok Sabha seats; ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮਹਿਲਾ ਰਾਖਵਾਂਕਰਨ ਬਿੱਲ ਦੀ ਆੜ ਵਿਚ ਹੱਦਬੰਦੀ ਦੀ ਪ੍ਰਸਤਾਵਿਤ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਅਤੇ ਕਿਹਾ ਕਿ ਜਨਸੰਖਿਆ ਆਧਾਰਿਤ ਹੱਦਬੰਦੀ ਦੀ ਕਾਰਵਾਈ ਪੰਜਾਬ ਨਾਲ ਭਾਰੀ ਵਿਤਕਰੇ ਵਾਲੀ ਹੈ।ਉਹਨਾਂ ਕਿਹਾ ਕਿ ਉਹਨਾਂ ਦੀ ਪਾਰਟੀ ਹੱਦਬੰਦੀ ਦੀ ਕਾਰਵਾਈ ਦਾ ਵਿਰੋਧ ਕਰਨ ਲਈ ਸਰਬ ਪਾਰਟੀ ਮੀਟਿੰਗ ਦੀ ਪਹਿਲਕਦਮੀ ਦੇ ਹੱਕ ਵਿਚ ਹੈ। ਸੁਖਬੀਰ ਸਿੰਘ ਬਾਦਲ ਨੇ ਹੱਦਬੰਦੀ ਦੀ ਕਾਰਵਾਈ ਦੇ ਵਿਤਕਰੇ ਭਰਪੂਰ ਸਰੂਪ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਇਕ ਘੱਟ ਗਿਣਤੀ ਸਰੂਪ ਵਾਲਾ ਸੂਬਾ ਹੈ।

ਇਹ ਵੀ ਪੜ੍ਹੋ ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਭਾਗੇਦਾਰੀ ਬਰਕਰਾਰ ਰੱਖੀ ਜਾਵੇ- ਐਡਵਕੇਟ ਧਾਮੀ

ਉਹਨਾਂ ਕਿਹਾ ਕਿ ਜਨਸੰਖਿਆ ਆਧਾਰਿਤ ਹੱਦਬੰਦੀ ਦੇ ਅਸੀਂ ਸਭ ਤੋਂ ਵੱਧ ਸ਼ਿਕਾਰ ਹੋਵਾਂਗੇ। ਉਹਨਾਂ ਕਿਹਾ ਕਿ ਪੰਜਾਬ ਵਿਚ ਸਿਰਫ ਨਾਂ ਮਾਤਰ ਸੀਟਾਂ ਦਾ ਵਾਧਾ ਹੋਵੇਗਾ ਜਦੋਂ ਕਿ ਹਰਿਆਣਾ ਵਿਚ ਸੀਟਾਂ ਵਿਚ 100 ਫੀਸਦੀ ਵਾਧਾ ਹੋਵੇਗਾ ਅਤੇ ਲੋਕ ਸਭਾ ਦੀਆਂ ਸੀਟਾਂ ਦੀ ਗਿਣਤੀ ਦੁੱਗਣੀ ਹੋ ਜਾਵੇਗੀ। ਉਹਨਾਂ ਕਿਹਾ ਕਿ ਅਸੀਂ ਕਿਥੇ ਰਹਿ ਜਾਵਾਂਗੇ ? ਅਸੀਂ ਪਹਿਲਾਂ ਹੀ ਸਥਾਪਿਤ ਵਿਵਸਥਾ ਕਾਰਨ ਵਿਤਕਰੇ ਤੇ ਅਨਿਆਂ ਦੇ ਪੀੜਤ ਹਾਂ।ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੱਦਬੰਦੀ ਦੀ ਕਾਰਵਾਈ ਜਨਸੰਖਿਆ ਕੰਟਰੋਲ ਦੇ ਕੌਮੀ ਏਜੰਡੇ ਦੀ ਪਾਲਣਾ ਕਰਨ ਲਈ ਪੰਜਾਬ ਵਾਸਤੇ ਸਜ਼ਾ ਹੈ ਤੇ ਜਿਹੜੇ ਰਾਜਾਂ ਨੇ ਕੌਮੀ ਟੀਚਿਆਂ ਦੀ ਪੂਰਤੀ ਦੀ ਪਰਵਾਹ ਨਹੀਂ ਕੀਤੀ, ਉਹਨਾਂ ਲਈ ਇਨਾਮ ਵਾਂਗੂ ਹੈ।

ਇਹ ਵੀ ਪੜ੍ਹੋ ਮੋਗਾ ਵਿੱਚ ਦੁਕਾਨਦਾਰ ਦਾ ਗੋਲੀਆਂ ਮਾਰ ਕੇ ਕ+ਤ+ਲ

ਇਥੇ ਜਾਰੀ ਕੀਤੇ ਇਕ ਸਖ਼ਤ ਸ਼ਬਦਾਂ ਦੇ ਬਿਆਨ ਵਿਚ ਸ: ਬਾਦਲ ਨੇ ਇਸ ਕਾਰਵਾਈ ਨੂੰ ਦੇਸ਼ ਵਿਚ ਪਹਿਲਾਂ ਹੀ ਕਮਜ਼ੋਰ ਪਏ ਸੰਘੀ ਢਾਂਚੇ ਵਾਸਤੇ ਮਾਰੂ ਸੱਟ ਕਰਾਰ ਦਿੱਤਾ। ਉਹਨਾਂ ਕਿਹਾ ਕਿ ਇਹ ਕਾਰਵਾਈ ਚਾਰ ਹਿੰਦੀ ਬੋਲਣ ਵਾਲੇ ਰਾਜਾਂ ਯੂ ਪੀ, ਐਮ ਪੀ, ਬਿਹਾਰ ਅਤੇ ਰਾਜਸਥਾਨ ੲੱਥ ਭਾਰਤ ਦਾ ਕੰਟਰੋਲ ਦੇਣ ਦੀ ਸਾਜ਼ਿਸ਼ ਹੈ ਕਿਉਂਕਿ ਲੋਕ ਸਭਾ ਵਿਚ ਉਹਨਾਂ ਦੀਆਂ ਸੀਟਾਂ ਦੀ ਗਿਣਤੀ ਦੁੱਗਣੀ ਹੋ ਜਾਵੇਗੀ ਤੇ ਲੋਕ ਸਭਾ ਵਿਚ ਇਹਨਾਂ ਦੀਆਂ ਸੀਟਾਂ ਕੁੱਲ ਸੀਟਾਂ ਦਾ 40 ਫੀਸਦੀ ਹੋ ਜਾਣਗੀਆਂ ਜਿਸ ਕਾਰਨ ਬਾਕੀ ਸਾਰੇ ਰਾਜਾਂ ਦਾ ਮਹੱਤਵ ਹੀ ਖ਼ਤਮ ਹੋ ਜਾਵੇਗਾ।ਸ: ਬਾਦਲ ਨੇ ਤਜਵੀਜ਼ਸ਼ੁਦਾ ਮਹਿਲਾ ਰਾਖਵਾਂਕਰਨ ਬਿੱਲ ਪ੍ਰਤੀ ਆਪਣੀ ਪਾਰਟੀ ਦੇ ਸਮਰਥਨ ਨੂੰ ਮੁੜ ਦੁਹਰਾਇਆ ਅਤੇ ਕਿਹਾ ਕਿ ਇਹ ਸਾਡੇ ਮਹਾਨ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਤੇ ਸਿਧਾਂਤਾਂ ਦੇ ਮੁਤਾਬਕ ਹੈ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਵਿਸਾਖੀ ਮੌਕੇ ਮੱਥਾ ਟੇਕ ਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਬੱਸ ਪਲਟੀ, ਅੱਧੀ ਦਰਜਨ ਦੀ ਮੌ/ਤ, ਦਰਜਨਾਂ ਜ਼ਖਮੀ

ਉਹਨਾਂ ਕਿਹਾ ਕਿ ਅਕਾਲੀ ਦਲ ਮਹਿਲਾ ਰਾਖਵਾਂਕਰਨ ਦੇ ਮਜ਼ਬੂਤੀ ਨਾਲ ਹੱਕ ਵਿਚ ਹੈ ਪਰ ਅਸੀਂ ਇਸ ਕਾਰਵਾਈ ਨੂੰ ਹੱਦਬੰਦੀ ਵਾਸਤੇ ਖ਼ਤਰਨਾਕ ਢੰਗ ਨਾਲ ਵਰਤਣ ਦੇ ਯਤਨਾਂ ਦਾ ਵਿਰੋਧ ਕਰਦੇ ਹਾਂ। ਸਾਡੇ ਸੰਘੀ ਢਾਂਚੇ ਨੂੰ ਦਰਪੇਸ਼ ਨਵੀਂ ਚੁਣੌਤੀ ਪ੍ਰਤੀ ਪਾਰਟੀ ਦੇ ਹੁੰਗਾਰੇ ਦੀ ਗੱਲ ਕਰਦਿਆਂ ਸ: ਬਾਦਲ ਨੇ ਕਿਹਾ ਕਿ ਦੇਸ਼ ਵਿਚ ਅਸਲ ਸੰਘੀ ਏਕਤਾ ਤੇ ਅਖੰਡਤਾ ਦੇ ਹਿੱਤ ਵਿਚ ਅਕਾਲੀ ਦਲ ਪੰਜਾਬ ਵਿਚ ਸਰਬ ਪਾਰਟੀ ਪਹਿਲਕਦਮੀ ਦੀ ਅਗਵਾਈ ਕਰੇਗਾ ਤਾਂ ਜੋ ਪੰਜਾਬ ਦੇ ਨਾਲ-ਨਾਲ ਦੇਸ਼ ਦੇ ਸੰਘੀ ਢਾਂਚੇ ’ਤੇ ਇਸ ਹਮਲੇ ਦਾ ਵਿਰੋਧ ਕੀਤਾ ਜਾ ਸਕੇ। ਉਹਨਾਂ ਨੇ ਸਾਰੀਆਂ ਸਿਆਸੀ ਪਾਰਟੀਆਂ, ਰਾਇ ਬਣਾਉਣ ਵਾਲਿਆਂ ਤੇ ਪੰਜਾਬ ਦੇ ਹਿਤੈਸ਼ੀਆਂ ਨੂੰ ਅਪੀਲ ਕਰਦੇ ਹਨ ਕਿ ਉਹ ਸਾਡੇ ਲੋਕਤੰਤਰੀ ਤੇ ਸੰਘੀ ਹੱਕਾਂ ’ਤੇ ਇਸ ਹਮਲੇ ਦਾ ਵਿਰੋਧ ਕਰਨ ਵਾਸਤੇ ਅਕਾਲੀ ਦਲ ਦੇ ਵਿਰੋਧ ਦੀ ਹਮਾਇਤ ਕਰਨ ਤਾਂ ਜੋ ਦੇਸ਼ ਵਿਚ ਅਸਲ ਸੰਘੀ ਢਾਂਚੇ ਦੇ ਹੱਕ ਵਿਚ ਲੜਨ ਵਾਲੀਆਂ ਤਾਕਤਾਂ ਨੂੰ ਮਜ਼ਬੂਤ ਕੀਤਾ ਜਾ ਸਕੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ: ਰਾਜਾ ਵੜਿੰਗ

👉ਸਿਆਸੀ ਭੇਦਭਾਵ ਖ਼ਿਲਾਫ਼ ਵੱਡੇ ਪੱਧਰ 'ਤੇ ਜਨ ਅੰਦੋਲਨ ਕਰਨ...

ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਡਿਪਟੀ ਕਮਿਸ਼ਨਰ ਨੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ

👉ਕਿਹਾ, ਭਗਵੰਤ ਮਾਨ ਸਰਕਾਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ...