Talwandi Sabo News:ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਖੁੱਲੇ ਮੈਦਾਨ ਵਿੱਚ ਅੱਜ ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਵਲੋਂ ਖ਼ਾਲਸਾਈ ਜਾਹੋ ਜਲਾਲ ਦੀ ਮਹਾਨ ਪਰੰਪਰਾ ਨੂੰ ਮੁੱਖ ਰੱਖਦੇ ਘੋੜ ਦੌੜਾਂ ਨੇਜੇ ਬਾਜ਼ੀ ਕੁਸ਼ਤੀਆਂ ਘੋੜੇ ਹਾਥੀਆਂ ਨਾਲ ਮਹੱਲਾ ਕੱਢਿਆ ਗਿਆ।ਇਸ ਸਮੇਂ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਅੰਬੈਸਡਰ ਫਾਰ ਪੀਸ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸ਼ੇਸ਼ ਸੰਬੋਧਨ ਕੀਤਾ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਨਿਹੰਗ ਸਿੰਘ ਖਾਲਸਾ ਪੰਥ ਦੀ ਸ਼ਾਨ ਹਨ ਅਤੇ ਸਿੱਖ ਇਤਿਹਾਸ ਵਿੱਚ ਉਨ੍ਹਾਂ ਦੀ ਬੇਮਿਸਾਲ ਸੇਵਾ ਅਤੇ ਬਹਾਦਰੀ ਸਦਾ ਯਾਦ ਰੱਖੀ ਜਾਵੇਗੀ।ਉਨ੍ਹਾਂ ਕਿਹਾ ਕਿ ਖਾਲਸਾ ਸਾਜਨਾ ਦਿਵਸ ਸਾਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਚੱਲਣ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਇਕੱਠੇ ਹੋ ਕੇ ਜਬਰ ਜ਼ੁਲਮ ਖ਼ਿਲਾਫ਼ ਜੂਝਣ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਨਿਹੰਗ ਸਿੰਘ ਫੌਜਾਂ ਨੇ ਹਾਜ਼ਰੀ ਭਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





