spot_img
spot_img
spot_img

Kamal Bhabi Murder Case; ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਅਦਾਲਤ ਨੇ ਜੇਲ੍ਹ ਭੇਜਿਆ

Date:

spot_img

Bathinda News: Kamal Bhabhi Murder Case; ਪਿਛਲੇ ਸਾਲ ਦੀ 9-10 ਜੂਨ ਦੀ ਦਰਮਿਆਨੀ ਰਾਤ ਨੂੰ ਸੋਸ਼ਲ ਮੀਡੀਆ ਇਨਫਲੂਸਰ ਕੰਚਨ ਤਿਵਾੜੀ ਉਰਫ ਕਮਲ ਭਾਬੀ ਦੇ ਹੋਏ ਕਤਲ ਕੇਸ ਮਾਮਲੇ ਵਿੱਚ ਦੁਬਈ ਤੋਂ ਵਾਪਸ ਲਿਆਂਦੇ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਅੱਜ ਬਠਿੰਡਾ ਦੀ ਅਦਾਲਤ ਨੇ 14 ਦਿਨਾਂ ਲਈ ਜੇਲ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਲਗਾਤਾਰ ਪੰਜ ਦਿਨ ਬਠਿੰਡਾ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਪੁੱਛ ਪੜਤਾਲ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਮੁਤਾਬਿਕ ਇਸ ਰਿਮਾਂਡ ਦੌਰਾਨ ਉਸਦੇ ਕੋਲੋਂ ਤਿੰਨ ਮੋਬਾਇਲ ਫੋਨ ਬਰਾਮਦ ਹੋਏ ਹਨ, ਜਿੰਨਾ ਨੂੰ ਜਾਂਚ ਲਈ ਫਰੈਂਸਿਕ ਲੈਬ ਭੇਜ ਦਿੱਤਾ ਗਿਆ ਹੈ। ਜਿਸ ਤੋਂ ਕਾਫੀ ਖੁਲਾਸੇ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ ਪੋਤੀ ‘ਤੇ ਤਸ਼ੱਦਦ ਢਾਹੁਣ ਵਾਲੀ ‘ਥਾਣੇਦਾਰਨੀ’ ਮੁਅੱਤਲ

ਦੱਸਣਾ ਬਣਦਾ ਹੈ ਕਿ 11 ਜੂਨ 2025 ਦੀ ਸਵੇਰ ਨੂੰ ਕਮਲ ਭਾਬੀ ਦੀ ਲਾਸ਼ ਉਸਦੀ ਆਪਣੀ ਹੀ ਕਾਰ ਵਿੱਚੋਂ ਬਠਿੰਡਾ ਭੁੱਚੋ ਰੋਡ ‘ਤੇ ਸਥਿਤ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚੋਂ ਬਰਾਮਦ ਹੋਈ ਸੀ। ਹਾਲਾਂਕਿ ਇਸ ਮਾਮਲੇ ਵਿੱਚ ਪੁਲਿਸ ਨੇ 24 ਘੰਟਿਆਂ ਦੇ ਅੰਦਰ ਅੰਦਰ ਹੀ ਦੋ ਮੁਲਜਮਾਂ ਨੂੰ ਗਿਰਫਤਾਰ ਕਰ ਲਿਆ ਸੀ ਪ੍ਰੰਤੂ ਇਸ ਕਤਲ ਕਾਂਡ ਦਾ ਮੁੱਖ ਮਾਸਟਰ ਮਾਇੰਡ ਮੰਨੇ ਜਾਂਦੇ ਭਾਈ ਅੰਮ੍ਰਿਤ ਪਾਲ ਸਿੰਘ ਮਹਿਰੋਂ 11 ਜੂਨ ਦੀ ਸਵੇਰ ਨੂੰ ਹੀ ਅੰਮ੍ਰਿਤਸਰ ਏਅਰਪੋਰਟ ਤੋਂ ਦੁਬਈ ਲਈ ਫਰਾਰ ਹੋ ਗਿਆ ਸੀ, ਜਿਸ ਨੂੰ ਕੁਝ ਮਹੀਨੇ ਪਹਿਲਾਂ ਸਾਹਜਾਹ ਦੀ ਪੁਲਿਸ ਨੇ ਹਿਰਾਸਤ ਵਿੱਚ ਲਿਆ ਸੀ।

ਇਹ ਵੀ ਪੜ੍ਹੋ Moga Case Update; SSP ਦਾ ਦਾਅਵਾ, ਕ+ਤ+ਲ ਨਹੀਂ ਕੀਤੀ ਹੈ ਖ਼ੁਦਕਸ਼ੀ

ਇਸ ਮਾਮਲੇ ਵਿੱਚ ਹੁਣ ਤੱਕ ਪੁਲਿਸ ਵੱਲੋਂ ਪੰਜ ਮੁਲਜਮ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਬਠਿੰਡਾ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐਸਪੀ ਸਿਟੀ ਸਰਬਜੀਤ ਸਿੰਘ ਨੇ ਦੱਸਿਆ ਕਿ ਪੰਜ ਦਿਨ ਦੇ ਰਿਮਾਂਡ ਦੌਰਾਨ ਪੁਲਿਸ ਨੂੰ ਕਾਫੀ ਅਹਿਮ ਜਾਣਕਾਰੀ ਹੱਥ ਲੱਗੀ ਹੈ ਅਤੇ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਜਦ ਜਰੂਰਤ ਹੋਵੇਗੀ ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਮੁੜ ਪੁਲਿਸ ਰਿਮਾਂਡ ਹਾਸਿਲ ਕੀਤਾ ਜਾ ਸਕਦਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

Himachal News: ਪੰਜਾਬੀ ਮੁੰਡਿਆ ਨੇ ਹਿਮਾਚਲ ‘ਚ ਕਰਤੀ ਠਾਹ-ਠਾਹ..! ਵੀਡੀਓ ਵਾਇਰਲ

Himachal News: ਕਸੋਲ ਦੇ ਸੈਰਗਾਹ ਇਲਾਕੇ ਵਿੱਚ ਸ਼ਾਮ ਵੇਲੇ...

IPL 2026 ਫਾਈਨਲ ਮਹਾਂਮੁਕਾਬਲਾ, ਅੱਜ RCB vs Gujarat Titans ਫਾਈਨਲ

IPL 2026 Final Special : ਆਈਪੀਐਲ 2026 ਦਾ ਮਹਾਂਮੁਕਾਬਲਾ...

ਅਮਰੀਕਾ ਤੋਂ ਗ੍ਰੀਨ ਕਾਰਡ ਉਮੀਦਵਾਰਾਂ ਲਈ ਵੱਡੀ ਰਾਹਤ

America News : ਅਮਰੀਕਾ ਤੋਂ ਇਮੀਗ੍ਰੇਸ਼ਨ ਨਾਲ ਜੁੜੀ ਇੱਕ...

ਮੀਂਹ ਨੇ ਦਿੱਤੀ ਵੱਡੀ ਰਾਹਤ, ਪੰਜਾਬ ’ਚ ਬਿਜਲੀ ਮੰਗ ਅਚਾਨਕ ਘਟੀ

Punjab News : ਪੰਜਾਬ ਵਿੱਚ ਪਿਛਲੇ ਇੱਕ ਮਹੀਨੇ ਤੋਂ...