👉ਸਿਆਸੀ ਭੇਦਭਾਵ ਖ਼ਿਲਾਫ਼ ਵੱਡੇ ਪੱਧਰ ‘ਤੇ ਜਨ ਅੰਦੋਲਨ ਕਰਨ ਦੀ ਚੇਤਾਵਨੀ
Punjab News:ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪਾਰਲੀਮਾਨੀ ਅਤੇ ਵਿਧਾਨ ਸਭਾ ਹਲਕਿਆਂ ਦੀ ਪ੍ਰਸਤਾਵਿਤ ਹੱਦਬੰਦੀ ਦਰਅਸਲ ਵਿੱਚ ਭਾਜਪਾ ਵੱਲੋਂ ਪੰਜਾਬ ਵਰਗੇ ਰਾਜਾਂ ‘ਤੇ ਇੱਕ ਲੁਕਿਆ ਹੋਇਆ ਹਮਲਾ ਹੈ, ਜਿਨ੍ਹਾਂ ਨੇ ਵਾਰ-ਵਾਰ ਇਸ ਪਾਰਟੀ ਨੂੰ ਨਕਾਰਿਆ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਸਿਆਸੀ ਭੇਦਭਾਵ ਵਧੇਗਾ ਅਤੇ ਪਹਿਲਾਂ ਤੋਂ ਭਾਜਪਾ ਦੇ ਹਮਲੇ ਝੇਲ ਰਹੀ ਦੇਸ਼ ਦੀ ਸੰਘੀ ਸੰਰਚਨਾ ਹੋਰ ਕਮਜ਼ੋਰ ਹੋਵੇਗੀ।ਸੂਬਾ ਕਾਂਗਰਸ ਪ੍ਰਧਾਨ ਨੇ ਚੇਤਾਵਨੀ ਦਿੱਤੀ ਹੈ ਕਿ ਕਾਂਗਰਸ ਪਾਰਟੀ ਹੱਦਬੰਦੀ ਦੇ ਵਿਰੋਧ ਵਿੱਚ ਸੂਬੇ ਭਰ ਵਿੱਚ ਵੱਡਾ ਜਨ ਅੰਦੋਲਨ ਸ਼ੁਰੂ ਕਰੇਗੀ, ਕਿਉਂਕਿ ਇਸਦਾ ਅਸਲ ਮਕਸਦ ਸੂਬਿਆਂ ਨੂੰ ਮਜ਼ਬੂਤ ਕਰਨਾ ਨਹੀਂ, ਸਗੋਂ ਪੰਜਾਬ ਵਰਗੇ ਸੂਬਿਆਂ ਨੂੰ ਕਮਜ਼ੋਰ ਕਰਨਾ ਹੈ, ਜਿਨ੍ਹਾਂ ਨੇ ਭਗਵਾ ਪਾਰਟੀ ਨੂੰ ਸਵੀਕਾਰ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ Kamal Bhabi Murder Case; ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਅਦਾਲਤ ਨੇ ਜੇਲ੍ਹ ਭੇਜਿਆ
ਇਸ ਦੌਰਾਨ ਵੜਿੰਗ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਹੱਦਬੰਦੀ ਦੇ ਖ਼ਿਲਾਫ਼ ਪ੍ਰਸਤਾਵ ਪਾਸ ਕਰਨ ਦੀ ਚੁਣੌਤੀ ਦਿੱਤੀ ਹੈ, ਤਾਂ ਜੋ ਇਸਦਾ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਵਿਰੋਧ ਕੀਤਾ ਜਾ ਸਕੇ।ਉਨ੍ਹਾਂ ਨੇ ਸੰਦੇਹ ਜਤਾਇਆ ਕਿ ਆਪ ਸਰਕਾਰ ਇਹ ਕਦਮ ਨਹੀਂ ਚੁੱਕੇਗੀ, ਕਿਉਂਕਿ ਉਹ ਹਮੇਸ਼ਾਂ ਤੋਂ ਭਾਜਪਾ ਦੇ ਸਹਾਇਕ ਦੀ ਭੂਮਿਕਾ ਨਿਭਾਉਂਦੀ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਭਾਜਪਾ ਨੂੰ ਹਮੇਸ਼ਾ ਤੋਂ ਨਕਾਰਨ ਵਾਲੇ ਪੰਜਾਬ, ਤਮਿਲਨਾਡੂ ਅਤੇ ਕੇਰਲ ਵਰਗੇ ਸੂਬਿਆਂ ਨੂੰ ਇਸਦਾ ਨੁਕਸਾਨ ਹੋਵੇਗਾ, ਜਦਕਿ ਉੱਤਰ ਪ੍ਰਦੇਸ਼, ਬਿਹਾਰ ਅਤੇ ਮੱਧ ਪ੍ਰਦੇਸ਼ ਨੂੰ ਵੱਡਾ ਫ਼ਾਇਦਾ ਹੋਵੇਗਾ। ਉਹਨਾਂ ਦਾ ਸਵਾਲ ਕੀਤਾ ਕਿ ਕੀ ਇਸ ਨਾਲ ਹੱਦਬੰਦੀ ਦੇ ਅਸਲ ਮਕਸਦ ਅਤੇ ਉਦੇਸ਼ ‘ਤੇ ਕੋਈ ਸ਼ੱਕ ਬਾਕੀ ਰਹਿੰਦਾ ਹੈ? ਵੜਿੰਗ ਨੇ ਕਿਹਾ ਕਿ ਭਾਜਪਾ ਸਰਕਾਰ ਨੂੰ ਪਤਾ ਹੈ ਕਿ ਉਹ ਇਹ ਕਾਨੂੰਨ ਸੰਸਦ ਵਿੱਚ ਆਪਣੇ ਬਲਬੂਤੇ ‘ਤੇ ਪਾਸ ਨਹੀਂ ਕਰਵਾ ਸਕਦੀ, ਇਸ ਲਈ ਮਹਿਲਾ ਰਾਖਾਕਰਨ ਬਿੱਲ ਨੂੰ ਇਸ ਮਕਸਦ ਲਈ ਇੱਕ ਢਾਲ ਵਜੋਂ ਵਰਤਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ ਪੋਤੀ ‘ਤੇ ਤਸ਼ੱਦਦ ਢਾਹੁਣ ਵਾਲੀ ‘ਥਾਣੇਦਾਰਨੀ’ ਮੁਅੱਤਲ
ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਸਰਕਾਰ ਪਿਛਲੇ ਦਰਵਾਜ਼ੇ ਰਾਹੀਂ ਇਹ ਕਾਨੂੰਨ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸਨੂੰ ਕਾਂਗਰਸ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ। ਉਹਨਾਂ ਨੇ ਸਪਸ਼ਟ ਕੀਤਾ ਕਿ ਮਹਿਲਾ ਰਾਖਵਾਂਕਰਨ ਬਿੱਲ ਸਤੰਬਰ, 2023 ਵਿੱਚ ਹੀ ਸੰਸਦ ਵਿੱਚ ਪਾਸ ਹੋ ਚੁੱਕਾ ਹੈ।ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਮਹਿਲਾਵਾਂ ਲਈ ਰਾਖਵਾਂਕਰਨ ਕੋਈ ਮੇਹਰਬਾਨੀ ਨਹੀਂ ਹੈ, ਸਗੋਂ ਇਹ ਉਹਨਾਂ ਦਾ ਹੱਕ ਹੈ। ਇਸਦੇ ਲਈ ਸ਼੍ਰੀਮਤੀ ਸੋਨੀਆ ਗਾਂਧੀ ਦੀ ਸੋਚ ਤੋਂ ਲੈ ਕੇ ਅੱਜ ਤੱਕ ਕਾਂਗਰਸ ਹਮੇਸ਼ਾਂ ਮਹਿਲਾਵਾਂ ਦੇ ਸਿਆਸੀ ਸਸ਼ਕਤੀਕਰਨ ਲਈ ਡਟ ਕੇ ਖੜ੍ਹੀ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਇਸਦੀ ਲਾਗੂਆਤ ਸੱਚੀ ਹੋਣੀ ਚਾਹੀਦੀ ਹੈ, ਨਾ ਕਿ ਸਿਰਫ਼ ਪ੍ਰਤੀਕ ਵਜੋਂ ਰਹਿਣੀ ਚਾਹੀਦੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





