Jalandhar News: Road Accident News; ਜਲੰਧਰ ਲੁਧਿਆਣਾ ਹਾਈਵੇ ਉਪਰ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਦਰਦਨਾਕ ਮੌਤ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦਾ ਨਾਮ ਛਾਇਆ ਹੈ ਜੋਕਿ ਘਟਨਾ ਸਮੇਂ ਆਪਣੇ ਪਤੀ ਤੇ ਪੁੱਤਰ ਨਾਲ ਹਸਪਤਾਲ ਵਿਚੋਂ ਦਵਾਈ ਲੈ ਕੇ ਐਕਟਿਵਾ ‘ਤੇ ਵਾਪਸ ਪਿੰਡ ਸਮਰਾਵਾ ਵੱਲ ਜਾ ਰਹੇ ਸਨ।ਇਸ ਦੌਰਾਨ ਹੀ ਇੱਕ ਤੇਜ਼ ਰਫਤਾਰ ਟਰੱਕ ਨੇ ਉਹਨਾਂ ਦੀ ਐਕਟਵਾ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਐਕਟਵਾ ਦਾ ਸੰਤੁਲਨ ਵਿਗੜ ਗਿਆ ਅਤੇ ਪਿੱਛੇ ਬੈਠੀ ਉਸ ਦੀ ਪਤਨੀ ਟਰੱਕ ਦੇ ਟਾਇਰ ਹੇਠਾਂ ਆ ਗਈ।
ਇਹ ਵੀ ਪੜ੍ਹੋ ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ
ਟਾਇਰ ਹੇਠਾਂ ਆਉਣ ਕਾਰਨ ਉਸ ਦੀਆਂ ਦੋਵੇਂ ਲੱਤਾਂ ਕੱਟੀਆਂ ਗਈਆਂ। ਛਾਇਆ ਨੂੰ ਤੁਰੰਤ ਨੇੜਲੇ ਹਸਪਤਾਲ ਜਾਇਆ ਗਿਆ ਪ੍ਰੰਤੂ ਜ਼ਿਆਦਾ ਖੂਨ ਵਹਿਣ ਕਾਰਨ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ਤੇ ਪਹੁੰਚ ਗਈ ਅਤੇ ਟਰੱਕ ਡਰਾਈਵਰ ਨੂੰ ਕਾਬੂ ਕਰ ਲਿਆ । ਟਰੱਕ ਡਰਾਈਵਰ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਟਰੱਕ ਡਰਾਈਵਰ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





