spot_img
spot_img
spot_img

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ

Date:

spot_img

Chandigarh News: ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਨੇ ਅੱਜ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਕੰਡਕਟਰ, ਮਰਹੂਮ ਰਮਨਦੀਪ ਸਿੰਘ, ਜਿਸ ਨੇ ਡਿਊਟੀ ਦੌਰਾਨ ਦੁਖਦਾਈ ਤੌਰ ‘ਤੇ ਆਪਣੀ ਜਾਨ ਗੁਆ ਦਿੱਤੀ ਸੀ, ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਮੁਆਵਜ਼ਾ ਚੈੱਕ ਭੇਟ ਕੀਤਾ।ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਘੁਮਿਆਰਾ ਦਾ ਰਹਿਣ ਵਾਲਾ ਰਮਨਦੀਪ ਸਿੰਘ 2 ਜਨਵਰੀ 2017 ਨੂੰ ਆਊਟਸੋਰਸਿੰਗ ਏਜੰਸੀ ਰਾਹੀਂ ਪੀ.ਆਰ.ਟੀ.ਸੀ. ਵਿੱਚ ਬਤੌਰ ਕੰਡਕਟਰ ਭਰਤੀ ਹੋਇਆ ਸੀ। ਵਿੱਤ ਮੰਤਰੀ ਵੱਲੋਂ ਮ੍ਰਿਤਕ ਦੇ ਪਿਤਾ ਪ੍ਰਗਟ ਸਿੰਘ ਨੂੰ ਚੈੱਕ ਸੌਂਪਿਆ ਗਿਆ।

ਇਹ ਵੀ ਪੜ੍ਹੋ  Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

ਇਸ ਦੌਰਾਨ, ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਮੁਆਵਜ਼ਾ ਪੀ.ਆਰ.ਟੀ.ਸੀ. ਅਤੇ ਪੰਜਾਬ ਐਂਡ ਸਿੰਧ ਬੈਂਕ ਵਿਚਾਲੇ ਹੋਏ ਬੀਮਾ ਸਮਝੌਤੇ ਦੇ ਹਿੱਸੇ ਵਜੋਂ ਤੈਅ ਕੀਤੀਆਂ ਗਈਆਂ ਕਾਰਪੋਰੇਟ ਬੀਮਾ ਸ਼ਰਤਾਂ ਤਹਿਤ ਦੁਖੀ ਪਰਿਵਾਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਹੈ।”ਟਰਾਂਸਪੋਰਟ ਮੰਤਰੀ ਨੇ ਭਰੋਸਾ ਦਿਵਾਇਆ, “ਭਗਵੰਤ ਮਾਨ ਸਰਕਾਰ ਅਣਕਿਆਸੇ ਕੰਮਕਾਜੀ ਦੁਖਾਂਤ ਦੇ ਮੱਦੇਨਜ਼ਰ ਆਪਣੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਵਿੱਤੀ ਸੁਰੱਖਿਆ ਨੂੰ ਪਹਿਲ ਦੇਣ ਲਈ ਹਮੇਸ਼ਾ ਵਚਨਬੱਧ ਹੈ।”ਇਸ ਮੌਕੇ ਟਰਾਂਸਪੋਰਟ ਮੰਤਰੀ ਦੇ ਨਾਲ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ, ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਪੰਜਾਬ ਐਂਡ ਸਿੰਧ ਬੈਂਕ ਦੇ ਨੁਮਾਇੰਦੇ ਵੀ ਪਰਿਵਰ  ਨਾਲ ਦੁੱਖ ਸਾਂਝਾ ਕਰਨ ਲਈ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਬੰ/ਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਠਿੰਡਾ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਹਾਈ ਅਲਰਟ

Bathinda News : ਬਠਿੰਡਾ ਦੇ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਉਸ...

ਬਠਿੰਡਾ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 13 ਜੂਨ ਤੱਕ – ਵਧੀਕ ਡਿਪਟੀ ਕਮਿਸ਼ਨਰ

👉ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਨਗਣਨਾ ਕਾਰਜਾਂ ਦਾ ਨਿਰੀਖਣ, ਅਧਿਕਾਰੀਆਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ

👉ਕਬੱਡੀ ਦਾ ‘ਚੀਤਾ’ ਕਹੇ ਜਾਣ ਵਾਲੇ ਮਸ਼ਹੂਰ ਖਿਡਾਰੀ ਕਿੰਦਾ...

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

Patiala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...