Thursday, April 16, 2026
spot_img
spot_img

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Date:

spot_img

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਲ ਦਫ਼ਤਰ ਪਾਇਲ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਹਰਕਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਮੁਲਜ਼ਮ ਪਟਵਾਰੀ ਨੇ ਸ਼ਿਕਾਇਤਕਰਤਾ ਤੋਂ ਉਸ ਦੀ ਜ਼ਮੀਨ ਦੇ ਇੰਤਕਾਲ ਵਿੱਚ ਸੋਧ ਕਰਨ ਬਦਲੇ 25,000 ਰੁਪਏ ਰਿਸ਼ਵਤ ਮੰਗੀ ਸੀ। ਇਸ ਸਬੰਧੀ ਮੁਲਜ਼ਮ ਪਟਵਾਰੀ ਪਹਿਲਾਂ ਹੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਲੈ ਚੁੱਕਾ ਹੈ।

ਇਹ ਵੀ ਪੜ੍ਹੋ  Vigilance Bureau ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਕੋਈ ਵੀ ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...