Ludhiana News: Raid on Sanjiv Arora House; ਦੋ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਤੇ ਰਾਜ ਸਭਾ ਵਿਚ ਡਿਪਟੀ ਲੀਡਰ ਅਸ਼ੋਕ ਮਿੱਤਲ ਦੇ ਘਰ ਇਨਫੋਰਸਮੈਂਟ ED ਵੱਲੋਂ ਆਪ ਦੇ ਪ੍ਰਭਾਵਸ਼ਾਲੀ ਮੰਤਰੀ ਸੰਜੀਵ ਅਰੋੜਾ ਦੇ ਘਰ ਛਾਪੇਮਾਰੀ ਕੀਤੀ। ਈਡੀ ਦੀ ਟੀਮ ਅੱਜ ਸਵੇਰੇ 7 ਵਜੇ ਦੇ ਕਰੀਬ ਕੇਂਦਰੀ ਸੁਰੱਖਿਆ ਬਲਾਂ ਦੇ ਨਾਲ ਪੁੱਜੀ ਨਾਲ ਲੁਧਿਆਣਾ ਸਥਿਤ ਮੰਤਰੀ ਦੇ ਗੁਰਦੇਵ ਨਗਰ ਘਰ ਵਿਖੇ ਪੁੱਜੀ। ਹਾਲਾਂਕਿ ਦਸਿਆ ਜਾ ਰਿਹਾ ਕਿ ਛਾਪੇਮਾਰੀ ਦੇ ਦੌਰਾਨ ਮੰਤਰੀ ਘਰ ਵਿਚ ਮੌਜੂਦ ਨਹੀਂ ਸਨ।ਸੰਜੀਵ ਅਰੋੜਾ ਪੰਜਾਬ ਸਰਕਾਰ ਵਿੱਚ ਇੱਕ ਪ੍ਰਮੁੱਖ ਮੰਤਰੀ ਹਨ।
ਇਸਦੇ ਨਾਲ ਹੀ ਈਡੀ ਦੀ ਇੱਕ ਟੀਮ ਵੱਲੋਂ ਲੁਧਿਆਣਾ ਦੇ ਸਰਾਭਾ ਨਗਰ ਅਤੇ ਜਲੰਧਰ ਵਿੱਚ ਰੀਅਲ ਅਸਟੇਟ ਕਾਰੋਬਾਰੀ ਹੇਮੰਤ ਸੂਦ ਦੇ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ। ਹੈਂਪਟਨ ਹੋਮਜ਼ ਦੇ ਡਾਇਰੈਕਟਰ ਸੂਦ, ਮੰਤਰੀ ਸੰਜੀਵ ਅਰੋੜਾ ਦੇ ਕਰੀਬੀ ਮੰਨੇ ਜਾਂਦੇ ਹਨ। ਹਾਲਾਂਕਿ ਇਸ ਛਾਪੇਮਾਰੀ ਦੇ ਪਿੱਛੇ ਖੁਲਾਸੇ ਨਹੀਂ ਹੋ ਸਕੇ ਪ੍ਰੰਤੂ ਚੱਲ ਰਹੀ ਚਰਚਾ ਮੁਤਾਬਕ ਇਹ ਕਾਰਵਾਈ ਹੈਂਪਟਨ ਹੋਮਜ਼ ਦੇ ਨਾਲ ਸਬੰਧਤ ਜਮੀਨੀ ਸੌਦੇਬਾਜ਼ੀ ਨੂੰ ਲੈ ਕੇ ਹੋਈ ਹੈ। ਦਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਵੀ 7 ਅਕਤੂਬਰ 2024 ਨੂੰ ਈਡੀ ਨੇ ਸੰਜੀਵ ਅਰੋੜਾ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





