Friday, April 17, 2026
spot_img
spot_img

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ Special DGP AS Rai ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

Date:

spot_img

👉ਪੀਜੀਡੀ ਪੋਰਟਲ ’ਤੇ ਦਰਜ ਸ਼ਿਕਾਇਤਾਂ ਦੀ ਸਥਿਤੀ ਅਤੇ ਨਿਪਟਾਰੇ ਦਾ ਜਾਇਜ਼ਾ ਲੈਣ ਲਈ ਕੀਤੀ ਵਰਚੁਅਲ ਮੀਟਿੰਗ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਹੋਰ ਸੁਚਾਰੂ ਅਤੇ ਪਾਰਦਰਸ਼ੀ ਬਣਾਉਣ ਲਈ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਟ੍ਰੈਫਿਕ ਅਤੇ ਸੜਕ ਸੁਰੱਖਿਆ-ਕਮ-ਜਨਤਕ ਸ਼ਿਕਾਇਤਾਂ ਏ.ਐਸ. ਰਾਏ ਨੇ ਅੱਜ ਜਨਤਕ ਸ਼ਿਕਾਇਤ ਡਵੀਜ਼ਨ (ਪੀ.ਜੀ.ਡੀ.) ਅਧੀਨ ਸਾਰੇ ਨੋਡਲ ਅਧਿਕਾਰੀਆਂ ਨਾਲ ਵਰਚੁਅਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।ਇਹ ਮੀਟਿੰਗ, ਪੀਜੀਡੀ ਪੋਰਟਲ “pgd.punjabpolice.gov.in”, ਜੋ ਕਿ ਨਾਗਰਿਕਾਂ ਨੂੰ ਪੰਜਾਬ ਪੁਲਿਸ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਾਉਣ ਲਈ ਇੱਕ ਸਮਰਪਿਤ ਪਲੇਟਫਾਰਮ ਦਿੰਦਾ ਹੈ, ਰਾਹੀਂ ਦਰਜ ਕਰਵਾਈਆਂ ਗਈਆਂ ਸ਼ਿਕਾਇਤਾਂ ਦੀ ਮੌਜੂਦਾ ਸਥਿਤੀ ਅਤੇ ਨਿਪਟਾਰੇ ਦਾ ਜਾਇਜ਼ਾ ਲੈਣ ਲਈ ਕੀਤੀ ਗਈ।ਇਹ ਮੀਟਿੰਗ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਕੀਤੀ ਗਈ।

ਇਹ ਵੀ ਪੜ੍ਹੋ  Punjab Police ‘ਚ DSPs ਦੇ ਹੋਏ ਵੱਡੇ ਪੱਧਰ ‘ਤੇ ਤਬਾਦਲੇ, ਦੇਖੋ ਲਿਸਟ

ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੂੰ ਨੋਡਲ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ ਕਰਕੇ ਲੰਬਿਤ ਸ਼ਿਕਾਇਤਾਂ ਦਾ ਜਾਇਜ਼ਾ ਲੈਣ ਕਿਹਾ ਗਿਆ ਸੀ । ਸਪੈਸ਼ਲ ਡੀਜੀਪੀ ਏ.ਐਸ. ਰਾਏ ਵੱਲੋਂ ਭਵਿੱਖ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਨਿਪਟਾਰਾ ਕਰਨ ਲਈ ਵੱਖ-ਵੱਖ ਖੇਤਰਾਂ ਦਾ ਦੌਰਾ ਵੀ ਕੀਤਾ ਜਾਵੇਗਾ।ਮੀਟਿੰਗ ਦੌਰਾਨ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਸਾਰੇ ਨੋਡਲ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਪੀਜੀਡੀ ਪੋਰਟਲ ਰਾਹੀਂ ਅਪਲੋਡ ਕੀਤੀਆਂ ਜਾਣ ਅਤੇ ਇਸ ਸਬੰਧੀ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਨੋਡਲ ਅਧਿਕਾਰੀਆਂ ਵੱਲੋਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਨਿੱਜੀ ਤੌਰ ’ਤੇ ਨਿਗਰਾਨੀ ਕੀਤੀ ਜਾਵੇ ਅਤੇ ਸਾਰੇ ਦੋਸ਼ਾਂ ਨੂੰ ਨਿਰਪੱਖ ਅਤੇ ਤਰਕਪੂਰਨ ਢੰਗ ਨਾਲ ਹੱਲ ਕਰਕੇ ਜਾਂਚ ਰਿਪੋਰਟਾਂ ਦੀ ਗੁਣਵੱਤਾ ਵਿੱਚ ਸੁਧਾਰ ਕੀਤਾ ਜਾਵੇ।ਸਪੈਸ਼ਲ ਡੀਜੀਪੀ ਨੇ ਕਿਹਾ, ‘‘ਪਾਰਦਰਸ਼ਤਾ, ਜਵਾਬਦੇਹੀ ਅਤੇ ਸ਼ਿਕਾਇਤਕਰਤਾਵਾਂ ਨੂੰ ਸਮੇਂ ਸਿਰ ਨਿਆਂ ਸਾਡੀ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ,’’। ਉਨ੍ਹਾਂ ਇਹ ਵੀ ਕਿਹਾ ਕਿ ਸ਼ਿਕਾਇਤਾਂ ਦੇ ਪ੍ਰਭਾਵੀ ਨਿਪਟਾਰੇ ਲਈ ਸਾਰੇ ਅਧਿਕਾਰੀਆਂ ਨੂੰ ਪੀਜੀਡੀ ਪੋਰਟਲ ਤੋਂ ਪੂਰੀ ਤਰ੍ਹਾਂ ਜਾਣੂ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ  ਪੰਜਾਬ ਭਾਜਪਾ ਦਫ਼ਤਰ ‘ਤੇ ਗ੍ਰਨੇਡ ਹਮਲੇ ਦੇ ਮੁਲਜ਼ਮ ਚੰਡੀਗੜ੍ਹ ਪੁਲਿਸ ਦੀ ਹਿਰਾਸਤ ‘ਚ

ਜਾਂਚ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ ਲਈ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਕਿ ਉਹ ਸਾਰੇ ਦੋਸ਼ਾਂ ਨੂੰ ਨਿਰਪੱਖ ਅਤੇ ਤਰਕਪੂਰਨ ਢੰਗ ਨਾਲ ਨਜਿੱਠਣ ਤਾਂ ਜੋ ਜਾਂਚ ਰਿਪੋਰਟਾਂ ਦੀ ਗੁਣਵੱਤਾ ਵਿੱਚ ਹੋਰ ਵਾਧਾ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਸਾਰੀਆਂ ਸ਼ਿਕਾਇਤਾਂ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਨਿਪਟਾਈਆਂ ਜਾਣ, ਕਿਸੇ ਵੀ ਬੇਲੋੜੀ ਦੇਰੀ ਲਈ ਸਬੰਧਤ ਅਧਿਕਾਰੀ ਦੀ ਜਵਾਬਦੇਹੀ ਤੈਅ ਕੀਤੀ ਜਾਵੇ।ਵਿਸ਼ੇਸ਼ ਡੀਜੀਪੀ ਨੇ ਇਹ ਵੀ ਐਲਾਨ ਕੀਤਾ ਕਿ ਸਮੇਂ ਸਿਰ ਸ਼ਿਕਾਇਤਾਂ ਨੂੰ ਅਪਲੋਡ ਕਰਨ ਅਤੇ ਨਿਪਟਾਰੇ ਦੀ ਸਹੂਲਤ ਲਈ ਪੁਲਿਸ ਸਟੇਸ਼ਨ ਪੱਧਰ ’ਤੇ ਸਮਰਪਿਤ ਸ਼ਿਕਾਇਤ ਪ੍ਰਬੰਧਨ ਡੈਸਕ ਯਕੀਨੀ ਬਣਾਏ ਜਾਣਗੇ।ਲੋਕ-ਕੇਂਦ੍ਰਿਤ ਪੁਲਿਸਿੰਗ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਜਨਤਾ ਨਾਲ ਹਲੀਮੀ ਅਤੇ ਸਤਿਕਾਰ ਨਾਲ ਪੇਸ਼ ਆਉਣ ਦੇ ਨਿਰਦੇਸ਼ ਦਿੱਤੇ । ਵਿਸ਼ੇਸ਼ ਡੀਜੀਪੀ ਨੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਨਾਲ ਠਰੰਮੇ ਨਾਲ ਸੁਣਨ ਅਤੇ ਫੌਰੀ ਹੱਲ ਕੱਢਣ ਲਈ ਇਮਾਨਦਾਰ ਯਤਨ ਕਰਨ ਦੀ ਵੀ ਅਪੀਲ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਭਾਜਪਾ ਮਹਿਲਾ ਰਾਖਵਾਂਕਰਨ ਦੇ ਟੀਚੇ ਵਾਰ-ਵਾਰ ਬਦਲ ਰਹੀ ਹੈ: ਹਰਸਿਮਰਤ ਕੌਰ ਬਾਦਲ

👉ਮਹਿਲਾ ਰਾਖਵਾਂਕਰਨ ਕਾਨੂੰਨ ’ਤੇ ਪਾਰਦਰਸ਼ਤਾ ਮੰਗੀ ਤੇ ਕਿਹਾ ਕਿ...