Friday, April 17, 2026
spot_img
spot_img

ਵੈਸਾਖੀ ਜੋੜ ਮੇਲ ਦੀ ਨਿਰਵਿਘਨ ਸੰਪੂਰਨਤਾ ਪਿੱਛੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਈ ਸ਼ੁਕਰਾਨੇ ਦੀ ਅਰਦਾਸ

Date:

spot_img

Talwandi Sabo News: ਖਾਲਸਾ ਸਾਜਨਾ ਦਿਵਸ ਵੈਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਜਾਏ ਚਾਰ ਰੋਜ਼ਾ ਸਾਲਾਨਾ ਜੋੜ-ਮੇਲ ਦੇ ਸਮਾਗਮਾਂ ਦੀ ਨਿਰਵਿਘਨ ਸੰਪੂਰਨਤਾ ਉਪਰੰਤ ਅੱਜ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਦੀ ਅਗਵਾਈ ਹੇਠ ਤਖਤ ਸਾਹਿਬ ਦੇ ਸਮੁੱਚੇ ਪ੍ਰਬੰਧ ਵੱਲੋਂ ਸ਼ੁਕਰਾਨੇ ਦੀ ਅਰਦਾਸ ਕਰਵਾਈ ਗਈ।ਸ਼ੁਕਰਾਨੇ ਦੀ ਅਰਦਾਸ ਦੀ ਸੇਵਾ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਨਿਭਾਈ ਗਈ। ਅਰਦਾਸ ਦੌਰਾਨ ਜਿੱਥੇ ਸਮਾਗਮਾਂ ਦੀ ਸਫ਼ਲਤਾ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ, ਉੱਥੇ ਹੀ ਸਮੁੱਚੀ ਮਾਨਵਤਾ ਦੇ ਭਲੇ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਜੋਦੜੀ ਕੀਤੀ ਗਈ।ਅਰਦਾਸ ਉਪਰੰਤ ਜਥੇਦਾਰ ਬਾਬਾ ਟੇਕ ਸਿੰਘ ਨੇ ਆਪਣੇ ਸੰਬੋਧਨ ਵਿੱਚ ਜੋੜ ਮੇਲ ਦੌਰਾਨ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਵਾਲੇ ਤਖਤ ਸਾਹਿਬ ਦੇ ਸਟਾਫ਼ ਤੇ ਹੋਰ ਡਿਊਟੀਆਂ ਨਿਭਾਉਣ ਵਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਦੀ ਹੌਂਸਲਾ ਅਫਜ਼ਾਈ ਕੀਤੀ।

ਇਹ ਵੀ ਪੜ੍ਹੋ  ਘੋਰ ਕਲਯੁਗ; ਪੁੱਤ ਤੇ ਨੂੰਹ ਨੇ ਆਪਣੀ ਬਜ਼ੁਰਗ ਮਾਤਾ ਨੂੰ ਸੰਗਲਾਂ ਨਾਲ ਬੰਨ ਕੇ ਘਰ ਬਾਹਰ ਛੱਡਿਆ

ਸਿੰਘ ਸਾਹਿਬ ਨੇ ਵਿਸ਼ੇਸ਼ ਤੌਰ ‘ਤੇ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ, ਪੰਥਕ ਟਕਸਾਲਾਂ, ਧਾਰਮਿਕ ਸਭਾ-ਸੁਸਾਇਟੀਆਂ ਅਤੇ ਹੋਰ ਸੰਸਥਾਵਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਅਤੇ ਅਨੁਸ਼ਾਸਨ ਸਦਕਾ ਇਹ ਮਹਾਨ ਪੁਰਬ ਜਾਹੋ-ਜਲਾਲ ਨਾਲ ਸੰਪੰਨ ਹੋਇਆ।ਅਰਦਾਸ ਮੌਕੇ ਤਖ਼ਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ,ਵਧੀਕ ਮੈਨੇਜਰ ਗੁਰਦੇਵ ਸਿੰਘ, ਮੀਤ ਮੈਨੇਜਰ ਗੁਰਸੇਵਕ ਸਿੰਘ ਕਿੰਗਰਾ ਤੇ ਮਨਦੀਪ ਸਿੰਘ ਮਾਖਾ,ਗਿਆਨੀ ਗੁਰਜੰਟ ਸਿੰਘ (ਵਧੀਕ ਹੈੱਡ ਗ੍ਰੰਥੀ),ਮੁੱਖ ਕਥਾਵਾਚਕ ਗਿਆਨੀ ਜਗਤਾਰ ਸਿੰਘ ਕੀਰਤਪੁਰੀ,ਗਿਆਨੀ ਆਲਮ ਸਿੰਘ ਕਥਾਵਾਚਕ,ਭਾਈ ਜਗਸੀਰ ਸਿੰਘ ਗ੍ਰੰਥੀ ਗੁ:ਜੰਡਸਰ ਸਾਹਿਬ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਭਾਜਪਾ ਮਹਿਲਾ ਰਾਖਵਾਂਕਰਨ ਦੇ ਟੀਚੇ ਵਾਰ-ਵਾਰ ਬਦਲ ਰਹੀ ਹੈ: ਹਰਸਿਮਰਤ ਕੌਰ ਬਾਦਲ

👉ਮਹਿਲਾ ਰਾਖਵਾਂਕਰਨ ਕਾਨੂੰਨ ’ਤੇ ਪਾਰਦਰਸ਼ਤਾ ਮੰਗੀ ਤੇ ਕਿਹਾ ਕਿ...