Friday, April 17, 2026
spot_img
spot_img

ਪੰਜਾਬ ਚੋਣਾਂ ਨੂੰ ਲੈ ਕੇ ਦਿੱਲੀ ਵਿੱਚ Congress ਦੇ CWC ਮੈਂਬਰਾਂ ਦੀ ਦਿੱਲੀ ‘ਚ ਹੋਈ ਮੀਟਿੰਗ

Date:

spot_img

Punjab News: Congress meeting; ਪੰਜਾਬ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸ ਸਬੰਧ ਵਿਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਬੀਤੇ ਕੱਲ ਇੰਦਰਾ ਭਵਨ ਤੋਂ ਬਾਅਦ ਅੱਜ ਮੁੜ ਦਿੱਲੀ ਵਿੱਚ Congress ਦੇ CWC ਮੈਂਬਰਾਂ ਦੀ ਦਿੱਲੀ ‘ਚ ਮੀਟਿੰਗ ਹੋਈ ਹੈ, ਜਿਸਦੀ ਅਗਵਾਈ ਪੰਜਾਬ ਮਾਮਲਿਆਂ ਦੇ ਇੰਚਾਰਜ਼ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਵੱਲੋਂ ਕੀਤੀ ਗਈ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਭੂਪੇਸ਼ ਬਘੇਲ ਨੇ ਦਸਿਆ ਕਿ ਪੰਜਾਬ ਚੋਣਾਂ ਨੂੰ ਲੈ ਕੇ ਅਪਣਾਈ ਜਾਣ ਵਾਲੀ ਰਣਨੀਤੀ ਤਿਆਰ ਕੀਤੀ ਗਈ ਹੈ, ਜਿਸਦੇ ਵਿਚ ਆਉਣ ਵਾਲੇ ਸਮੇਂ ਦੌਰਾਨ ਕੀਤੀਆਂ ਜਾਣ ਵਾਲੀਆਂ ਸਿਆਸੀ ਸਰਗਰਮੀਆਂ ਬਾਰੇ ਵਿਚਾਰ ਵਿਟਾਂਦਰਾ ਕੀਤਾ ਗਿਆ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸੂਬੇ ਵਿਚ ਟਿਕਟ ਸਿਰਫ਼ ਉਸਨੂੰ ਹੀ ਦਿੱਤੀ ਜਾਵੇਗੀ, ਜੋ ਜਿੱਤਣ ਯੋਗ ਹੋਵੇਗਾ।

ਇਹ ਵੀ ਪੜ੍ਹੋ Punjab Police ‘ਚ DSPs ਦੇ ਹੋਏ ਵੱਡੇ ਪੱਧਰ ‘ਤੇ ਤਬਾਦਲੇ, ਦੇਖੋ ਲਿਸਟ

ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਕਿ, ‘‘ਜਿੱਤਣ ਵਾਲਾ ਕੌਣ ਉਮੀਦਵਾਰ ਹੈ, ਇਸਦੀ ਭਾਲ ਲਈ ਪਾਰਟੀ ਵੱਲੋਂ ਸਰਵੇ ਕਰਵਾਉਣ ਤੋਂ ਇਲਾਵਾ ਹੋਰ ਸਾਰੇ ਪੱਖ ਦੇਖੇ ਜਾਣਗੇ। ਇਸਦੇ ਵਿਚ ਪਾਰਟੀ ਵਰਕਰਾਂ, ਸਥਾਨਕ ਲੋਕਾਂ ਅਤੇ ਪਾਰਟੀ ਸੰਗਠਨ ਦੇ ਵਿਚਾਰਾਂ ਨੂੰ ਧਿਆਨ ਵਿਚ ਰੱਖਿਆ ਜਾਵੇਗਾ।” ਪੰਜਾਬ ਇੰਚਾਰਜ਼ ਨੇ ਇਹ ਵੀ ਸਪੱਸ਼ਟ ਕੀਤਾ ਕਿ ਸੂਬੇ ਦੇ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ ਪਿਛਲੇ ਚਾਰ ਸਾਲਾਂ ਤੋਂ ਬਹੁਤ ਵਧੀਆਂ ਕੰਮ ਕਰ ਰਹੇ ਹਨ ਤੇ ਆਉਣ ਵਾਲੀਆਂ ਚੋਣਾਂ ਵੀ ਉਨ੍ਹਾਂ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਵਿੱਚ ਭਗਵੰਤ ਮਾਨ ਉੱਤੇ ਦਿੱਲੀ ਦੇ ਸਾਰੇ ਲੀਡਰ ਲੱਦੇ ਹੋਏ ਹਨ ਜਦਕਿ ਭਾਜਪਾ ਕੋਲ ਪੰਜਾਬ ਵਿੱਚ ਕੋਈ ਲੀਡਰ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਵਿੱਚ ਅੰਡਰ ਟੇਬਲ ਡੀਲਿੰਗ ਹੋ ਰਹੀ ਹੈ, ਜਿਸਦੇ ਬਾਰੇ ਪੰਜਾਬ ਦੀ ਜਨਤਾ ਵੀ ਭਲੀਭਾਂਤੀ ਜਾਣੁ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਭਾਜਪਾ ਮਹਿਲਾ ਰਾਖਵਾਂਕਰਨ ਦੇ ਟੀਚੇ ਵਾਰ-ਵਾਰ ਬਦਲ ਰਹੀ ਹੈ: ਹਰਸਿਮਰਤ ਕੌਰ ਬਾਦਲ

👉ਮਹਿਲਾ ਰਾਖਵਾਂਕਰਨ ਕਾਨੂੰਨ ’ਤੇ ਪਾਰਦਰਸ਼ਤਾ ਮੰਗੀ ਤੇ ਕਿਹਾ ਕਿ...