👉ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਨਮਾਨਿਤ
Amritsar News:ਉਤਰਾਖੰਡ ਦੇ ਰਾਜਪਾਲ ਲੈਫਟੀਨੈਟ ਜਨਰਲ (ਸੇਵਾ ਮੁਕਤ) ਸ. ਗੁਰਮੀਤ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਗੁਰਮੀਤ ਸਿੰਘ ਨੂੰ ਜੀ-ਆਇਆਂ ਆਖਿਆ ਅਤੇ ਸਿਰੋਪਾਓ, ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਲਈ ਆਸਥਾ ਦਾ ਕੇਂਦਰ ਹੈ, ਜਿਥੇ ਰੋਜ਼ਾਨਾ ਵੱਡੀ ਗਿਣਤੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਨਤਮਸਤਕ ਹੁੰਦੀਆਂ ਹਨ।
ਇਹ ਵੀ ਪੜ੍ਹੋ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਉਨ੍ਹਾਂ ਕਿਹਾ ਕਿ ਹਰ ਸਿੱਖ ਆਪਣੀ ਉਪਲਬਧੀ ’ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਇਸ ਪਾਵਨ ਅਸਥਾਨ ’ਤੇ ਨਤਮਸਤਕ ਹੁੰਦਾ ਹੈ। ਅੱਜ ਉਤਰਾਖੰਡ ਦੇ ਰਾਜਪਾਲ ਸ. ਗੁਰਮੀਤ ਸਿੰਘ ਜੋ ਅੰਮ੍ਰਿਤਸਰ ਜ਼ਿਲ੍ਹੇ ਦੇ ਹੀ ਜੰਮਪਲ ਹਨ, ਜੋ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਉਤਰਾਖੰਡ ਅੰਦਰ ਸਿੱਖਾਂ ਨਾਲ ਸਬੰਧਤ ਪਾਵਨ ਅਸਥਾਨਾਂ ਸਬੰਧੀ ਵੀ ਰਾਜਪਾਲ ਸ. ਗੁਰਮੀਤ ਸਿੰਘ ਨਾਲ ਵਿਚਾਰਾਂ ਹੋਈਆਂ, ਜਿਸ ਪ੍ਰਤੀ ਉਨ੍ਹਾਂ ਵੱਲੋਂ ਹਾਂ-ਪੱਖੀ ਹੁੰਗਾਰਾ ਭਰਿਆ ਗਿਆ।ਇਸੇ ਦੌਰਾਨ ਰਾਜਪਾਲ ਸ. ਗੁਰਮੀਤ ਸਿੰਘ ਨੇ ਕਿਹਾ ਕਿ ਗੁਰੂ ਦੇ ਅਸ਼ੀਰਵਾਦ ਸਦਕਾ ਹੀ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਉਹ ਦਰ ਹੈ, ਜਿਥੋਂ ਸਮੁੱਚੀ ਮਨੁੱਖਤਾ ਨੂੰ ਏਕਤਾ ਦਾ ਸੰਦੇਸ਼ ਮਿਲਦਾ ਹੈ।
ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਗੋ/ਲੀ ਲੱਗਣ ਕਾਰਨ Punjab Police ਦੇ ASI ਦੀ ਹੋਈ ਮੌ/ਤ
ਇਸ ਪਾਵਨ ਅਸਥਾਨ ਦੇ ਦਰਸ਼ਨ ਕਰਕੇ ਉਹ ਨਵੀਂ ਊਰਜਾ ਮਹਿਸੂਸ ਕਰਦੇ ਹਨ। ਉਨ੍ਹਾਂ ਗੁਰੂ ਪਾਤਸ਼ਾਹ ਜੀ ਦੇ ਚਰਨਾਂ ਵਿਚ ਉਤਰਾਖੰਡ ਅਤੇ ਦੇਸ਼ ਭਰ ਦੇ ਲੋਕਾਂ ਲਈ ਅਰਦਾਸ ਕੀਤੀ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਰਾਜਪਾਲ ਸ. ਗੁਰਮੀਤ ਸਿੰਘ ਨਾਲ ਪੁੱਜੇ ਏਡੀਸੀ ਅਮਿਤ ਸ੍ਰੀਵਾਸਤਵ, ਏਆਈਜੀ ਸ. ਜਗਜੀਤ ਸਿੰਘ ਵਾਲੀਆ, ਏਡੀਸੀਪੀ ਸ. ਹਰਪਾਲ ਸਿੰਘ ਸਮੇਤ ਹੋਰ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





