Sunday, April 19, 2026
spot_img
spot_img

punjab Govt ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

Date:

spot_img

👉6.83 ਲੱਖ ਔਰਤਾਂ ਨੂੰ ਹਰ ਮਹੀਨੇ ਮਿਲ ਰਹੀ ਵਿੱਤੀ ਸਹਾਇਤਾ, ਆਤਮ-ਸਨਮਾਨ ਨਾਲ ਜੀਵਨ ਬਤੀਤ ਕਰਨ ਵੱਲ ਵੱਡਾ ਕਦਮ
👉ਔਰਤਾਂ ਦੀ ਸਮਾਜਿਕ ਸੁਰੱਖਿਆ ਮਜ਼ਬੂਤ ਕਰਨ ਲਈ 2026-27 ਦੌਰਾਨ 1200 ਕਰੋੜ ਰੁਪਏ ਤੋਂ ਵੱਧ ਦਾ ਬਜਟ ਉਪਬੰਧ
Punjab News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਅਤੇ ਆਤਮ-ਸਨਮਾਨ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਦਿਆਂ ਵਿੱਤੀ ਸਾਲ 2026-27 ਦੇ ਮਹੀਨਾ ਮਾਰਚ ਲਈ 102 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ, ਖਾਸ ਕਰਕੇ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਲੋਕ-ਕੇਂਦਰਿਤ ਅਤੇ ਨਤੀਜਾ-ਮੁੱਖੀ ਉਪਰਾਲੇ ਕਰ ਰਹੀ ਹੈ।

ਇਹ ਵੀ ਪੜ੍ਹੋ  ਸਾਨੂੰ ਹਮੇਸ਼ਾ ਗੁਰੂਆਂ ਦੇ ਦਰਸਾਏ ਰਸਤਿਆਂ ਤੇ ਚੱਲਣਾ ਚਾਹੀਦਾ ਹੈ : ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਹਜ਼ਾਰਾਂ ਔਰਤਾਂ ਲਈ ਸਹਾਰਾ ਬਣ ਰਹੀ ਹੈ, ਜਿਸ ਨਾਲ ਉਹ ਆਪਣੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਦੀਆਂ ਹੋਈਆਂ ਆਤਮ-ਵਿਸ਼ਵਾਸ ਨਾਲ ਜੀਵਨ ਬਤੀਤ ਕਰ ਸਕਦੀਆਂ ਹਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਵੇਲੇ ਸੂਬੇ ਦੀਆਂ 6,83,004 ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਹਰ ਮਹੀਨੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।ਡਾ. ਬਲਜੀਤ ਕੌਰ ਨੇ ਹੋਰ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਯੋਗ ਲਾਭਪਾਤਰੀਆਂ ਨੂੰ ਨਿਰਵਿਘਨ ਪੈਨਸ਼ਨ ਜਾਰੀ ਰਹੇ। ਇਸ ਲਈ ਪੰਜਾਬ ਸਰਕਾਰ ਵੱਲੋਂ 1200 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜੋ ਔਰਤਾਂ ਦੀ ਸਮਾਜਿਕ ਸੁਰੱਖਿਆ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ

ਉਨ੍ਹਾਂ ਦੱਸਿਆ ਕਿ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ, 30 ਸਾਲ ਤੋਂ ਵੱਧ ਉਮਰ ਦੀਆਂ ਅਣਵਿਆਹੀਆਂ ਔਰਤਾਂ, ਅਤੇ 60,000 ਰੁਪਏ ਜਾਂ ਇਸ ਤੋਂ ਘੱਟ ਸਾਲਾਨਾ ਆਮਦਨ ਵਾਲੀਆਂ ਔਰਤਾਂ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹਨ।ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਯੋਗ ਔਰਤ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਮਿਲੇ। ਉਨ੍ਹਾਂ ਕਿਹਾ ਕਿ ਅਜਿਹੀਆਂ ਯੋਜਨਾਵਾਂ ਨਾਲ ਔਰਤਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਣ ਦੇ ਨਾਲ-ਨਾਲ ਉਨ੍ਹਾਂ ਨੂੰ ਆਤਮ-ਸਨਮਾਨ ਨਾਲ ਜੀਵਨ ਬਤੀਤ ਕਰਨ ਵਿੱਚ ਮਦਦ ਮਿਲ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ ਐਡਵੋਕੇਟ ਧਾਮੀ ਵੱਲੋਂ ਸਵਾਗਤ

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ...

ਵੜਿੰਗ ਨੇ ਦਾਖਾ ਅਤੇ ਜਗਰਾਉਂ ਦੀਆਂ ਦਾਣਾ ਮੰਡੀ ਦਾ ਕੀਤਾ ਦੌਰਾ

👉ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਕਰਨ ਉੱਪਰ ਦਿੱਤਾ ਜ਼ੋਰ 👉ਅਧਿਕਾਰੀਆਂ...