👉ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਕਰਨ ਉੱਪਰ ਦਿੱਤਾ ਜ਼ੋਰ
👉ਅਧਿਕਾਰੀਆਂ ਨੂੰ ਕਿਸਾਨਾਂ ਪ੍ਰਤੀ ਹਮਦਰਦੀ ਰੱਖਣ ਲਈ ਕਿਹਾ
Ludhiana News:ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਜਗਰਾਉਂ ਅਤੇ ਮੁੱਲਾਂਪੁਰ ਦਾਖਾ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ।ਉਨ੍ਹਾਂ ਨਾਲ ਪੰਜਾਬ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਇੰਚਾਰਜ ਸੰਗਠਨ ਕੈਪਟਨ ਸੰਦੀਪ ਸੰਧੂ ਅਤੇ ਹੋਰ ਆਗੂ ਵੀ ਮੌਜੂਦ ਸਨ।ਇਸ ਮੌਕੇ ਵੜਿੰਗ ਨੇ ਕਿਸਾਨਾਂ ਅਤੇ ਖਰੀਦ ਪ੍ਰਕਿਰਿਆ ਨਾਲ ਜੁੜੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ।ਕਿਸਾਨਾਂ ਨਾਲ ਗੱਲਬਾਤ ਦੌਰਾਨ, ਉਨ੍ਹਾਂ ਨੇ ਦੱਸਿਆ ਕਿ ਸ਼ੁਰੂ ਵਿੱਚ ਕਈ ਪਾਬੰਦੀਆਂ ਕਾਰਨ ਫਸਲ ਵੇਚਣ ਵਿੱਚ ਮੁਸ਼ਕਲ ਆਈ ਸੀ, ਜਿਨ੍ਹਾਂ ਵਿੱਚ ਹੁਣ ਕੇਂਦਰ ਸਰਕਾਰ ਵੱਲੋਂ ਢਿੱਲ ਦਿੱਤੀ ਗਈ ਹੈ।
ਇਹ ਵੀ ਪੜ੍ਹੋ Dhuri News; ਮੰਦਭਾਗੀ ਖ਼ਬਰ, ਟਰੈਕਟਰ ਤੋਂ ਡਿੱਗਣ ਕਾਰਨ 15 ਸਾਲਾਂ ਲੜਕੇ ਦੀ ਹੋਈ ਮੌ/ਤ
ਦਾਣਾ ਮੰਡੀ ਵਿੱਚ ਪੱਤਰਕਾਰਾਂ ਨਾਲ ਇੱਕ ਗੈਰ ਰਸਮੀ ਗੱਲਬਾਤ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਹ ਹਲਕੇ ਦੇ ਮੈਂਬਰ ਪਾਰਲੀਮੈਟ ਵਜੋਂ ਕਿਸਾਨਾਂ ਨੂੰ ਮਿਲਣ ਆਏ ਹਨ। ਉਨ੍ਹਾਂ ਕਿਹਾ ਕਿ ਸ਼ੁਰੂ ਵਿੱਚ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਮਿਆਰਾਂ ਨੂੰ ਲੈ ਕੇ ਕਾਫੀ ਸਖ਼ਤੀ ਕੀਤੀ ਗਈ ਸੀ। ਵੜਿੰਗ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਇਸ ਮਾਮਲੇ ਨੂੰ ਕੇਂਦਰੀ ਅਧਿਕਾਰੀਆਂ ਦੇ ਸਾਹਮਣੇ ਵੀ ਚਚੁੱਕਿਆ ਸੀ ਅਤੇ ਬੇਮੌਸਮੀ ਬਾਰਿਸ਼ ਦਾ ਮਸਲਾ ਵੀ ਰੱਖਿਆ ਸੀ।
ਇਹ ਵੀ ਪੜ੍ਹੋ ਇਟਲੀ ‘ਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਕਈ ਕਿਸਾਨਾਂ ਨੂੰ ਅਜੇ ਵੀ ਕਾਂਗਰਸ ਸਰਕਾਰ ਦਾ ਸਮਾਂ ਯਾਦ ਹੈ, ਜਦੋਂ ਇਨ੍ਹਾਂ ਨੂੰ ਆਪਣੀ ਫਸਲ ਦੀ ਰਕਮ ਲਈ 24 ਘੰਟਿਆਂ ਤੋਂ ਵੀ ਘੱਟ ਸਮਾਂ ਉਡੀਕ ਕਰਨੀ ਪੈਂਦੀ ਸੀ।ਜਦਕਿ ਮੰਡੀ ਵਿੱਚ ਤੈਨਾਤ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ, ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨਾਂ ਪ੍ਰਤੀ ਹਮਦਰਦੀ ਭਰਿਆ ਰਵਈਆ ਰਖਦਿਆਂ ਕੰਮ ਕਰਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਹੂਲਤਕਾਰ ਵਜੋਂ ਕੰਮ ਕਰਦੇ ਹੋਏ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਸਮੇਂ ਸਿਰ ਯਕੀਨੀ ਬਣਾਉਣ ਲਈ ਸਹਿਯੋਗ ਦੇਣ ਲਈ ਵੀ ਕਿਹਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





