Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾਵਾਂ ਦੇਣ ਲਈ ਬਿੱਲ ਨੂੰ ਪੰਜਾਬ ਦੇ ਗਵਰਨਰ ਵੱਲੋਂ ਮਿਲੀ ਪ੍ਰਵਾਨਗੀ ਦਾ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ਦੀ ਧਾਰਮਿਕ ਆਸਥਾ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਰੱਖਿਆ ਲਈ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਦਾ ਮੁਕੰਮਲ ਖਾਤਮਾ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਆਪਣੀ ਥਾਂ ਠੀਕ ਹੈ, ਪਰ ਇਸ ਤੋਂ ਵੀ ਵੱਧ ਜਰੂਰੀ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਕੰਮ ਕਰਨ ਵਾਲੀਆਂ ਤਾਕਤਾਂ ਨੂੰ ਬੇਪਰਦ ਕਰਕੇ ਇਸ ਮੰਦਭਾਗੇ ਵਰਤਾਰੇ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇ। ਇਸ ਲਈ ਸਿੱਖ ਸਮਾਜ ਨੂੰ ਜਾਗਰੂਕਤਾ ਅਤੇ ਅਹਿਤਿਆਤ ਦੇ ਧਾਰਨੀ ਬਣ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੋਣਾ ਪਵੇਗਾ।ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਕਾਨੂੰਨ ਸਰਕਾਰ ਦੀ ਦ੍ਰਿੜ੍ਹ ਇੱਛਾ ਸ਼ਕਤੀ ਨਾਲ ਹੀ ਅਮਲ ਵਿਚ ਲਿਆ ਕੇ ਸਿੱਟਾਮੁੱਖੀ ਬਣ ਸਕਦਾ ਹੈ, ਕਿਉਂਕਿ ਕਾਨੂੰਨ ਪਹਿਲਾਂ ਵੀ ਮੌਜੂਦ ਹਨ, ਪਰ ਫਿਰ ਵੀ ਬੇਅਦਬੀਆਂ ਦੇ ਦੋਸ਼ੀ ਬਚ ਨਿਕਲਦੇ ਰਹੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





