ਡਿਪਟੀ ਕਮਿਸ਼ਨਰ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ

Date:

spot_img

👉ਬਾਜ਼ਾਰਾਂ ਚ ਟ੍ਰੈਫਿਕ, ਸੜਕਾਂ, ਪਾਰਕਿੰਗ ਸਬੰਧੀ ਸਮੱਸਿਆਵਾਂ ਤਰਜੀਹ ‘ਤੇ ਹੱਲ ਕੀਤੀਆਂ ਜਾਣਗੀਆਂ
Bathinda News:ਸ਼੍ਰੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਬਠਿੰਡਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵਪਾਰੀਆਂ ਨਾਲ ਬੈਠਕ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰੰਤਰ ਵਪਾਰੀਆਂ ਨਾਲ ਬੈਠਕਾਂ ਕਰਕੇ ਉਨ੍ਹਾਂ ਨੂੰ ਦਰਪੇਸ਼ ਆਉਣ ਵਾਲਿਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਬੈਠਕ ਦੌਰਾਨ ਵਪਾਰੀਆਂ ਵੱਲੋਂ ਬਾਜ਼ਾਰਾਂ ਚ ਟ੍ਰੈਫਿਕ, ਸੜਕਾਂ, ਪਾਰਕਿੰਗ ਦੀ ਦਿੱਕਤ, ਬਾਜ਼ਾਰਾਂ ਚ ਟਾਇਲਟ ਸਬੰਧੀ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ।

ਇਹ ਵੀ ਪੜ੍ਹੋ  ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਛੇ ਪਿਸਤੌਲਾਂ ਸਮੇਤ ਤਿੰਨ ਕਾਬੂ

ਉਨ੍ਹਾਂ ਦੱਸਿਆ ਕਿ ਮੌਕੇ ਤੇ ਕਈ ਸਮੱਸਿਆਵਾਂ ਦਾ ਹੱਲ ਕੀਤਾ ਗਿਆ । ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਸਮਸਿਆਵਾਂ ਨੂੰ ਤਰਜੀਹੀ ਤੌਰ ਤੇ ਹੱਲ ਕੀਤਾ ਜਾਵੇ ।ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਵੀਰਪਾਲ ਕੌਰ, ਐਕਸਾਈਜ਼ ਐਂਡ ਟੈਕਸੇਸ਼ਨ ਬਠਿੰਡਾ ਦੇ ਚੇਅਰਮੈਨ ਸ੍ਰੀ ਬਿਕਰਮ ਲਵਲੀ ਤੋਂ ਇਲਾਵਾ ਵਪਾਰੀ, ਪੁਲਿਸ ਵਿਭਾਗ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ। ਇਸ ਦੌਰਾਨ ਬਠਿੰਡਾ, ਰਾਮਪੁਰਾ, ਮੌੜ ਆਦਿ ਇਲਾਕਿਆਂ ਦੇ ਬਾਜ਼ਾਰਾਂ ਸਬੰਧੀ ਵਪਾਰੀਆਂ ਨੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

चुटकुलों से सरकार नहीं, सिनेमा हॉल चल सकते हैं: नायब सिंह सैनी

👉हरियाणा के मुख्यमंत्री ने धूरी की ऐतिहासिक धरती से...