👉ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਇੱਕ ਵਿਅਕਤੀ 2025 ਦੇ ਅਬੋਹਰ ਸਥਿਤ ਸ਼ੋਅਰੂਮ ਮਾਲਕ ਦੇ ਕਤਲ ਕੇਸ ਵਿੱਚ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ
👉ਪੁਲਿਸ ਟੀਮ ਨੇ ਹਾਈਵੇਅ ‘ਤੇ ਜਨੇਤਪੁਰ ਲਿੰਕ ਰੋਡ ਨੇੜੇ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ
👉ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਖੇਤਰ ਵਿੱਚ ਗੰਭੀਰ ਅਪਰਾਧਾਂ ਦੀ ਸੰਭਾਵਨਾ ਟਲੀ: ਐਸਐਸਪੀ ਹਰਮਨਦੀਪ ਹੰਸ
SAS Nagar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਜ਼ਿਲ੍ਹਾ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚਾਰ ਮੁਲਜ਼ਮਾਂ ਨੂੰ ਦੋ ਵਿਦੇਸ਼ੀ.30 ਬੋਰ ਪਿਸਤੌਲਾਂ ਅਤੇ ਅੱਠ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਵਿਦੇਸ਼ੀ ਗੈਂਗਸਟਰਾਂ ਦੁਆਰਾ ਚਲਾਏ ਜਾ ਰਹੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਪਟਿਆਲਾ ਦੇ ਪਿੰਡ ਉਗਾਨਾ ਵਾਸੀ ਅਰਮਾਨ ਸਿੰਘ,; ਪਟਿਆਲਾ ਦੇ ਪਿੰਡ ਨਲਾਸ ਖੁਰਦ ਵਾਸੀ ਚਿਰਾਗ; ਰਾਜਪੁਰਾ, ਪਟਿਆਲਾ ਦੇ ਪਿੰਡ ਨਲਾਸ ਕਲਾਂ ਵਾਸੀ ਰਵਿੰਦਰ ਸਿੰਘ ਉਰਫ ਰਾਹੁਲ; ਅਤੇ ਪਟਿਆਲਾ ਦੇ ਪਿੰਡ ਧਮੋਲੀ ਦੇ ਵਾਸੀ ਅਕਸ਼ੈ ਉਰਫ ਪ੍ਰਿੰਸ ਵਜੋਂ ਹੋਈ ਹੈ।
ਇਹ ਵੀ ਪੜ੍ਹੋ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਛੇ ਪਿਸਤੌਲਾਂ ਸਮੇਤ ਤਿੰਨ ਕਾਬੂ
ਪੁਲਿਸ ਟੀਮਾਂ ਨੇ ਮੁਲਜ਼ਮਾਂ ਤੋਂ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਸੇਡਾਨ ਹੌਂਡਾ ਅਮੇਜ਼ ਕਾਰ ਵੀ ਬਰਾਮਦ ਕਰ ਲਈ ਹੈ, ਜਿਸ ‘ਤੇ ਉਹ ਸਫ਼ਰ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਅਕਸ਼ੈ ਉਰਫ਼ ਪ੍ਰਿੰਸ ਨਾਮੀ ਵਿਅਕਤੀ, ਜੁਲਾਈ 2025 ਵਿੱਚ ਅਬੋਹਰ ਵਿਖੇ ‘ਵੀਅਰ ਵੈੱਲ’ ਸ਼ੋਅਰੂਮ ਮਾਲਕ ਦੇ ਕਤਲ ਕੇਸ ਵਿੱਚ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੇ ਮੁੱਖ ਹਮਲਾਵਰਾਂ ਨੂੰ ਲੌਜਿਸਟਿਕਲ ਸਹਾਇਤਾ ਪ੍ਰਦਾਨ ਕੀਤੀ ਸੀ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।ਕਾਰਵਾਈ ਜੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਐਸਏਐਸ ਨਗਰ ਵੱਲ ਅੰਬਾਲਾ-ਚੰਡੀਗੜ੍ਹ ਹਾਈਵੇਅ ‘ਤੇ ਇਸ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ ਦੇਖੇ ਜਾਣ ਸਬੰਧੀ ਭਰੋਸੇਯੋਗ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਏਜੀਟੀਐਫ ਅਤੇ ਐਸਏਐਸ ਨਗਰ ਪੁਲਿਸ ਕਰਮੀਆਂ ਦੀ ਇੱਕ ਵਿਸ਼ੇਸ਼ ਟੀਮ ਬਣਾਈ ਗਈ, ਜਿਸਨੇ ਤੁਰੰਤ ਹਾਈਵੇਅ ਦੀਆਂ ਵੱਖ-ਵੱਖ ਥਾਵਾਂ ‘ਤੇ ਵਿਸ਼ੇਸ਼ ਨਾਕੇ ਲਾ ਲਏ।
ਇਹ ਵੀ ਪੜ੍ਹੋ ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ
ਏਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮ ਨੇ ਹਾਈਵੇਅ ‘ਤੇ ਜਨੇਤਪੁਰ ਲਿੰਕ ਰੋਡ ਦੇ ਨੇੜੇ ਸ਼ੱਕੀ ਵਿਅਕਤੀਆਂ ਨੂੰ ਦੋ ਵਿਦੇਸ਼ੀ ਪਿਸਤੌਲਾਂ ਅਤੇ ਗੋਲੀ ਸਿੱਕੇ ਸਮੇਤ ਕਾਬੂ ਕਰ ਲਿਆ।ਹੋਰ ਵੇਰਵੇ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਐਸਏਐਸ ਨਗਰ ਹਰਮਨਦੀਪ ਹੰਸ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਪੰਜਾਬ ਵਿੱਚ ਵੱਡੇ ਅਪਰਾਧਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਐਸਐਸਪੀ ਨੇ ਅੱਗੇ ਕਿਹਾ ਕਿ ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਖੇਤਰ ਵਿੱਚ ਗੰਭੀਰ ਅਪਰਾਧਾਂ ਦੀ ਸੰਭਾਵਨਾ ਟਲ ਗਈ ਹੈ।ਇਸ ਸਬੰਧੀ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਤੇ 3(5) ਅਤੇ ਅਸਲਾ ਐਕਟ ਦੀ ਧਾਰਾ 25(6) ਤੇ 25(7)(i) ਦੇ ਤਹਿਤ ਥਾਣਾ ਡੇਰਾਬੱਸੀ, ਐਸਏਐਸ ਨਗਰ ਵਿਖੇ ਐਫਆਈਆਰ ਨੰਬਰ 162 ਮਿਤੀ 18.04.2026 ਦਰਜ ਕੀਤੀ ਗਈ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





