ਖ਼ਤਮ ਹੋਣ ਜਾ ਰਿਹਾ ਧਰਮ ਯੁੱਧ ਮੋਰਚਾ; ਹੇਠਾਂ ਉਤਰਨਗੇ ਭਾਈ ਗੁਰਜੀਤ ਸਿੰਘ !

Date:

spot_img

Patiala News: ਪਿਛਲੇ ਕਰੀਬ ਡੇਢ ਸਾਲ ਤੋਂ ਬੇਅਦਬੀ ਦੇ ਮੁੱਦੇ ‘ਤੇ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸਮਾਣਾ ‘ਚ ਲੱਗਿਆ ਹੋਇਆ ਧਰਮ ਯੁੱਧ ਮੋਰਚਾ ਜਲਦ ਖ਼ਤਮ ਹੋਣ ਜਾ ਰਿਹਾ। ਪੰਜਾਬ ਸਰਕਾਰ ਵੱਲੋਂ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ ਸੱਦ ਕੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਵਿਚ ਵੱਡੀ ਸੋਧ ਕਰਕੇ ਸਖ਼ਤ ਬਣਾ ਦਿੱਤਾ ਹੈ। ਇਸ ਨਵੇਂ ਕਾਨੂੰਨ ਦੇ ਤਹਿਤ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਮਿਲਣੀ ਯਕੀਨੀ ਹੈ ਜਦਕਿ ਲੱਖਾਂ ਰੁਪਇਆ ਦੇ ਵਿਚ ਜੁਰਮਾਨਾ ਅਲੱਗ ਤੋਂ ਦੇਣਾ ਹੋਵੇਗਾ।

ਇਹ ਵੀ ਪੜ੍ਹੋ ਬਠਿੰਡਾ ਵਿੱਚ ਇੱਕ ਵਾਰ ਫਿਰ ਮਹਾਕਾਲ ਦਾ ਲੱਗੇਗਾ ਦਰਬਾਰ, 18 ਜੂਨ ਤੋਂ ਸ਼ੁਰੂ ਹੋਵੇਗੀ 7 ਦਿਨਾਂ ਸ਼੍ਰੀ ਸ਼ਿਵ ਮਹਾਪੁਰਾਣ ਕਥਾ: ਅਮਰਜੀਤ ਮਹਿਤਾ

ਇਸ ਬਿੱਲ ਦੀ ਕਾਪੀ ਖੁਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੂਜੇ ਦਿਨ ਸਮਾਣਾ ਵਿਚ ਲੱਗੇ ਹੋਏ ਧਰਮ ਯੁੱਧ ਮੋਰਚੇ ਨੂੰ ਸੌਂਪ ਕੇ ਆਏ ਸਨ।ਪ੍ਰੰਤੂ ਉਸ ਸਮੇਂ ਮੋਰਚੇ ਨੂੰ ਤੁਰੰਤ ਸਮਾਪਤ ਕਰਨ ਤੋਂ ਇੰਨਕਾਰ ਕਰ ਦਿੱਤਾ ਗਿਆ ਸੀ ਤੇ ਹੁਣ ਮੋਰਚੇ ਦੀ ਸਮਾਪਤੀ ਨੂੰ ਲੈ ਕੇ ਵੱਡੀ ਖ਼ਬਰ ਆ ਰਹੀ ਹੈ। ਸੂਚਨਾ ਮੁਤਾਬਕ ਅੱਜ 22 ਅਪ੍ਰੈਲ ਨੂੰ ਮੋਰਚੇ ਵਾਲੀ ਜਗ੍ਹਾਂ ਸ਼੍ਰੀ ਅਖੰਠ ਪਾਠ ਸਾਹਿਬ ਦੇ ਪ੍ਰਕਾਸ਼ ਕਰਵਾਏ ਗਏ ਹਨ, ਜਿੰਨ੍ਹਾਂ ਦੇ 24 ਅਪ੍ਰੈਲ ਨੂੰ ਭੋਗ ਪਾਏ ਜਾਣਗੇ।

ਇਹ ਵੀ ਪੜ੍ਹੋ Minister Harpal Singh Cheema ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਇਸੇ ਦਿਨ ਹੀ ਭਾਈ ਖ਼ਾਲਸਾ 400 ਫੁੱਟ ਉੱਚੇ ਟਾਵਰ ਤੋਂ ਹੇਠਾਂ ਉੱਤਰਨਗੇ। ਹਾਲਾਂਕਿ ਇਹ ਵੀ ਪਤਾ ਚੱਲਿਆ ਕਿ ਪਟਿਆਲਾ ਪ੍ਰਸ਼ਾਸਨ ਦੇ ਵੱਲੋਂ ਮੋਰਚੇ ਦੀ ਸਮਾਪਤੀ ਅਤੇ ਭਾਈ ਗੁਰਜੀਤ ਸਿੰਘ ਦੀ ਸੁਰੱਖਿਅਤ ਵਾਪਸੀ ਨੂੰ ਲੈ ਕੇ ਤਿਆਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਪਤਾ ਲੱਗਿਆ ਹੈ ਕਿ ਇਸ ਸਬੰਧ ਵਿਚ ਪਟਿਆਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਭਾਰਤੀ ਫ਼ੌਜ ਨੂੰ ਵੀ ਇੱਕ ਪੱਤਰ ਲਿਖਿਆ ਗਿਆ ਹੈ, ਜਿਸਦੇ ਵਿਚ ਖਾਲਸਾ ਨੂੰ ਟਾਵਰ ਤੋਂ ਉਤਾਰਨ ਵਿਚ ਸਹਿਯੋਗ ਮੰਗਿਆ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

सत्ता हमारे लिए सुख भोगने का साधन नहीं, बल्कि सेवा का माध्यम है: मुख्यमंत्री नायब सिंह सैनी

👉मुख्यमंत्री ने नारनौल में ‘नमो कमल’ का किया उद्घाटन कहा:...