👉ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿਲੋਂ ਨੀ ਸਿਰੋਪਾ ਪਾ ਕੇ ਕੀਤਾ ਸ਼ਾਮਲ
Bathinda News:ਸੀਨੀਅਰ ਕਾਂਗਰਸੀ ਆਗੂ ਕਰਮਜੀਤ ਸਿੰਘ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਸ੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਿਆ। ਸ੍ਰੋਮਣੀ ਅਕਾਲੀ ਦਲ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋ ਨੇ ਸਿਰੋਪਾ ਪਾ ਕੇ ਪੰਮਾ ਨੂੰ ਅਕਾਲੀ ਦਲ ਵਿੱਚ ਸ਼ਾਮਲ ਕੀਤਾ। ਉਨ੍ਹਾਂ ਭਰੋਸਾ ਦਵਾਇਆ ਕਿ ਪੰਮਾ ਨੂੰ ਸ੍ਰੋਮਣੀ ਅਕਾਲੀ ਦਲ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਬੱਲੀ, ਗੁਰਪ੍ਰੀਤ ਸਿੰਘ ਸੰਧੂ ,ਬੀਬੀ ਬਲਵਿੰਦਰ ਕੌਰ, ਮਨਿੰਦਰ ਸਿੰਘ ਸੋਢੀ, ਸਤਵਿੰਦਰ ਸਿੰਘ ਅਤੇ ਯੂਥ ਆਗੂ ਗੈਰੀ ਸਿੱਧੂ ਹਾਜ਼ਰ ਸਨ। ਹਲਕਾ ਇੰਚਾਰਜ ਬਬਲੀ ਢਿੱਲੋ ਨੇ ਕਿਹਾ ਕਿ ਪੰਮਾ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ।
ਇਹ ਵੀ ਪੜ੍ਹੋ Guru Kashi University ਵੱਲੋਂ ਬੱਸ ਸਟੈਂਡ ਤਲਵੰਡੀ ਸਾਬੋ ਤੋਂ ਯੂਨੀਵਰਸਿਟੀ ਕੈਂਪਸ ਤੱਕ ਮੁਫ਼ਤ ਬੱਸ ਸੇਵਾ ਸ਼ੁਰੂ
ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦਿਨੋ ਦਿਨ ਪੰਜਾਬ ਅੰਦਰ ਮਜਬੂਤ ਹੁੰਦਾ ਜਾ ਰਿਹਾ ਹੈ ਅਤੇ ਸਾਲ 2027 ਵਿੱਚ ਪੰਜਾਬ ਅੰਦਰ ਸਰਕਾਰ ਬਣਾਏਗਾ, ਇਸ ਲਈ ਵੱਖ-ਵੱਖ ਪਾਰਟੀਆਂ ਦੇ ਲੋਕ ਪੰਜਾਬ ਦੇ ਵਿਕਾਸ ਅਤੇ ਤਰੱਕੀ ਲਈ ਸ੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਉਹ ਪਾਰਟੀ ਹੈ ਜੋ ਪੰਜਾਬ ਦੇ ਹੱਕਾਂ, ਵਪਾਰੀਆਂ, ਕਿਸਾਨਾਂ ਅਤੇ ਮਜ਼ਦੂਰਾਂ ਦੇ ਮੁੱਦਿਆਂ ਲਈ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ। ਬਬਲੀ ਢਿੱਲੋ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਵਾਲੀ ਸਰਕਾਰ ਤੋਂ ਅੱਕ ਚੁੱਕੇ ਹਨ ਕਿਉਂਕਿ ਆਪ ਸਰਕਾਰ ਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਅਜੇ ਤਕ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਨਸ਼ੇ ਖਤਮ ਕਰਨ ਦੇ ਵਾਅਦੇ ਕਰਨ ਵਾਲੀ ਆਪ ਸਰਕਾਰ ਦੇ ਰਾਜ ਵਿੱਚ ਇਹ ਦੋਵੇਂ ਵੱਧ ਫੁੱਲ ਗਏ ਹਨ। ਨਸ਼ਿਆਂ ਨਾਲ ਹਰ ਰੋਜ਼ ਨੌਜਵਾਨਾਂ ਦੀ ਮੌਤਾਂ ਹੋ ਰਹੀਆਂ ਹਨ, ਪਰ ਸਰਕਾਰ ਦਿੱਲੀ ਦੇ ਅਕਾਵਾਂ ਨੂੰ ਖੁਸ਼ ਕਰਨ ਲਈ ਲੱਗੀ ਹੋਈ ਹੈ।
ਇਹ ਵੀ ਪੜ੍ਹੋ Punjab ਦੀ ਨਾਮੀਂਂ University ਦੇ ਹੋਸਟਲ ਦੀ ਤੀਜ਼ੀ ਮੰਜ਼ਿਲ ਤੋਂ ਡਿੱਗਿਆ ਵਿਦਿਆਰਥੀ
ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਜਿੱਥੇ ਅਮਨ ਕਾਨੂੰਨ ਦੀ ਸਥਿਤੀ ਨੂੰ ਠੀਕ ਕੀਤਾ ਜਾਵੇਗਾ, ਉਥੇ ਹੀ ਆਪ ਸਰਕਾਰ ਵੱਲੋਂ ਬੰਦ ਕੀਤੀਆਂ ਲੋਕ ਭਲਾਈ ਦੀਆਂ ਸਕੀਮਾਂ ਮੁੜ ਚਾਲੂ ਕੀਤੀਆਂ ਜਾਣਗੀਆਂ।ਇਸ ਮੌਕੇ ਕਰਮਜੀਤ ਸਿੰਘ ਪੰਮਾ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਹ ਸ੍ਰੋਮਣੀ ਅਕਾਲੀ ਦਲ ਦੀ ਨੀਤੀਆਂ ਅਤੇ ਸ਼ਹਿਰ ਦੇ ਕਰਵਾਏ ਵੱਡੇ ਪੱਧਰ ਦੇ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਸ੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





