Wednesday, April 22, 2026
spot_img
spot_img

Sri Muktsar Sahib Police ਵੱਲੋਂ 3 ਘੰਟਿਆਂ ਵਿੱਚ ਕਤਲ ਦੀ ਗੁੱਥੀ ਸੁਲਝਾਈ,ਮੁੱਖ ਦੋਸ਼ੀ ਕਾਬੂ

Date:

spot_img

Sri Muktsar Sahib News: Sri Muktsar Sahib Police ਵੱਲੋਂ ਸ਼੍ਰੀ ਅਬਮਨਿਊ ਰਾਣਾ, ਆਈ.ਪੀ.ਐਸ., ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਂਦੇ ਹੋਏ ਸ਼ਰਾਰਤੀ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।ਇਸੇ ਤਹਿਤ ਸ਼੍ਰੀ ਮਨਮੀਤ ਸਿੰਘ ਢਿੱਲੋਂ, ਐਸ.ਪੀ.ਡੀ., ਅਤੇ ਸ਼੍ਰੀ ਹਰਬੰਸ ਸਿੰਘ, ਡੀ.ਐਸ.ਪੀ. ਲੰਬੀ ਦੀ ਨਿਗਰਾਨੀ ਹੇਠ ਇੰਸਪੈਕਟਰ ਜਸਵੀਰ ਸਿੰਘ, ਮੁੱਖ ਅਫਸਰ ਥਾਣਾ ਲੰਬੀ ਅਤੇ ਪੁਲਿਸ ਪਾਰਟੀ ਵੱਲੋਂ ਬਹੁਤ ਹੀ ਸੰਵੇਦਨਸ਼ੀਲ ਕਤਲ ਮਾਮਲੇ ਨੂੰ ਕੁਝ ਹੀ ਘੰਟਿਆਂ ਵਿੱਚ ਸੁਲਝਾ ਕੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਮਦਈ ਗੁਰਬਟਨ ਸਿੰਘ ਉਰਫ਼ ਬੂਟਾ ਵਾਸੀ ਪਿੰਡ ਫਤਿਹਪੁਰ ਮਨੀਆ ਵਾਲਾ ਨੇ ਦੱਸਿਆ ਕਿ ਉਸ ਦੀ ਪਤਨੀ ਰਮਨਦੀਪ ਕੌਰ ਪਿਛਲੇ ਲਗਭਗ 2 ਸਾਲਾਂ ਤੋਂ ਪਿੰਡ ਦੇ ਆਂਗਣਵਾੜੀ ਕੇਂਦਰ ਵਿੱਚ ਹੈਲਪਰ ਵਜੋਂ ਨੌਕਰੀ ਕਰ ਰਹੀ ਸੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ:ਚਾਰ ਵਿਧਾਨ ਸਭਾ ਹਲਕਿਆਂ ਵਿੱਚ 6 ਮਈ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ : ਡੀਸੀ

ਮਿਤੀ 22.04.2026 ਨੂੰ ਸਵੇਰੇ ਸਮੇਂ ਜਦੋਂ ਰਮਨਦੀਪ ਕੌਰ ਆਂਗਣਵਾੜੀ ਸੈਂਟਰ ਵਿੱਚ ਆਪਣੀ ਡਿਊਟੀ ‘ਤੇ ਮੌਜੂਦ ਸੀ, ਕਿਸੇ ਅਣਜਾਣ ਵਿਅਕਤੀ ਵੱਲੋਂ ਤੇਜ਼ ਧਾਰ ਵਾਲੇ ਕਟਰ ਨਾਲ ਰਮਨਦੀਪ ਕੌਰ ‘ਤੇ ਬਾਰ-ਬਾਰ ਹਮਲਾ ਕੀਤਾ, ਜਿਸ ਨਾਲ ਉਸ ਦੇ ਸਿਰ, ਗਲੇ ਅਤੇ ਕੰਨ ਦੇ ਨੇੜੇ ਗੰਭੀਰ ਚੋਟਾਂ ਲੱਗੀਆਂ।ਇਸ ਤੋਂ ਬਾਅਦ ਦੋਸ਼ੀ ਨੇ ਨੇੜੇ ਪਈ ਲੋਹੇ ਦੀ ਪਾਈਪ ਨਾਲ ਵੀ ਉਸ ‘ਤੇ ਵਾਰ ਕੀਤਾ। ਗੰਭੀਰ ਚੋਟਾਂ ਕਾਰਨ ਰਮਨਦੀਪ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਅਤੇ ਤਕਨੀਕੀ ਤੇ ਮਾਨਵ ਸੂਤਰਾਂ ਦੀ ਮਦਦ ਨਾਲ ਕੁਝ ਹੀ ਘੰਟਿਆਂ ਵਿੱਚ ਦੋਸ਼ੀ ਨੂੰ ਟਰੇਸ ਕੀਤਾ ਜਿਸ ਦਾ ਨਾਮ ਕਰਨਦੀਪ ਪੁੱਤਰ ਸੁਬੇਗ ਸਿੰਘ ਵਾਸੀ ਪਿੰਡ ਮਹਿਲਾਵਾਲਾ, ਜ਼ਿਲ੍ਹਾ ਅੰਮ੍ਰਿਤਸਰ ਨੂੰ ਕਾਬੂ ਕਰ ਲਿਆ ਗਿਆ।

ਇਹ ਵੀ ਪੜ੍ਹੋ  ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਪੁਲਿਸ ਵੱਲੋਂ ਦੋਸ਼ੀ ਦੀ ਨਿਸ਼ਾਨਦੇਹੀ ‘ਤੇ ਘਟਨਾ ਵਿੱਚ ਵਰਤੇ ਗਏ ਹਥਿਆਰ, ਜਿਵੇਂ ਕਿ ਕਟਰ ਅਤੇ ਲੋਹੇ ਦੀ ਪਾਈਪ, ਬਰਾਮਦ ਕਰ ਲਏ ਗਏ ਹਨ।ਮੁੱਕਦਮਾ ਨੰਬਰ 118 ਮਿਤੀ 22/04/2026 ਅ/ਧ 103(1) BNS ਤਹਿਤ ਥਾਣਾ ਲੰਬੀ ਕਰਕੇ ਅਗਲੀ ਤਫਤੀਸ਼ ਜਾਰੀ ਹੈ।ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਕਿਸੇ ਵੀ ਤਰ੍ਹਾਂ ਦੀ ਧਮਕੀ, ਤੰਗ-ਪ੍ਰੇਸ਼ਾਨੀ ਜਾਂ ਸ਼ੱਕੀ ਗਤੀਵਿਧੀ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।ਪੁਲਿਸ ਵੱਲੋਂ ਭਰੋਸਾ ਦਿਵਾਇਆ ਜਾਂਦਾ ਹੈ ਕਿ ਇਸ ਤਰ੍ਹਾਂ ਦੇ ਗੰਭੀਰ ਅਪਰਾਧਾਂ ‘ਤੇ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਦੋਸ਼ੀਆਂ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img
spot_img

Popular

More like this
Related

ਵੜਿੰਗ ਵੱਲੋਂ ਵੈੱਬ ਸੀਰੀਜ਼ ‘ਤੇ ਪਾਬੰਦੀ ਵਾਸਤੇ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ

👉ਕਿਹਾ: ਗੈਂਗਸਟਰ ਦੀ ਵਡਿਆਈ ਕਰਨਾ ਜਨਤਕ ਕਾਨੂੰਨ-ਵਿਵਸਥਾ ਲਈ ਖਤਰਾ Chandigarh...

Punjab ਵਿੱਚ ਮੁੜ ਵੱਜੇਗਾ ਜੰਗੀ ਸਾਇਰਨ ਤੇ ਹੋਵੇਗਾ Blackout, ਜਾਣੋਂ ਕਾਰਨ

👉ਸਿਵਲ ਡਿਫੈਂਸ ਸਬੰਧੀ ਤਿਆਰੀ ਅਤੇ ਐਮਰਜੈਂਸੀ ਪ੍ਰਕਿਰਿਆ ਦੀ ਅਜ਼ਮਾਇਸ਼...

टेक्सटाइल इंडस्ट्री के लिए भी मील का पत्थर साबित होगी हरियाणा औद्योगिक पॉलिसी-2026 : नायब सिंह सैनी

👉उद्योगपतियों से वार्ता के दौरान तीसरे सत्र में टेक्सटाइल...