Wednesday, April 22, 2026
spot_img
spot_img

ਲਾਂਸ ਨਾਇਕ ਰਣਜੋਧ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਤਿਊੜ ਵਿਖੇ 18 ਲੱਖ 45 ਹਜ਼ਾਰ ਰੁਪਏ ਦੀ ਲਾਗਤ ਨਾਲ਼ ਆਧੁਨਿਕ ਬਾਇਓ ਲੈਬ ਅਤੇ ਨਵੇਂ ਕਮਰੇ ਦਾ ਉਦਘਾਟਨ

Date:

spot_img

SAS Nagar News:ਪੰਜਾਬ ਸਰਕਾਰ ਵੱਲੋਂ ‘ਬਦਲਦਾ ਪੰਜਾਬ’ ਮੁਹਿੰਮ ਅਧੀਨ ਸ਼ਹੀਦ ਲਾਂਸ ਨਾਇਕ ਰਣਜੋਧ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਤਿਊੜ, ਜ਼ਿਲ੍ਹਾ ਐੱਸ.ਏ.ਐੱਸ ਨਗਰ ਵਿਖੇ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਡਾ. ਸੰਨੀ ਸਿੰਘ ਆਹਲੂਵਾਲੀਆ, ਚੇਅਰਮੈਨ, ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਮਾਗਮ ਦੌਰਾਨ ਡਾ. ਆਹਲੂਵਾਲੀਆ ਵੱਲੋਂ ਸਕੂਲ ਵਿੱਚ ਨਵੀਂ ਉਸਾਰੀ ਕੀਤੀ ਗਈ ਆਧੁਨਿਕ ਬਾਇਓ ਲੈਬ ਦਾ ਉਦਘਾਟਨ ਕੀਤਾ ਗਿਆ, ਜਿਸਦੀ ਕੁੱਲ ਲਾਗਤ ਲੱਗਭੱਗ 10 ਲੱਖ 97 ਹਜ਼ਾਰ ਰੁਪਏ ਹੈ। ਇਸ ਤੋਂ ਇਲਾਵਾ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਤਿਊੜ ਵਿਖੇ ਲਗਭਗ 7 ਲੱਖ 48 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਕਮਰੇ ਦਾ ਵੀ ਉਦਘਾਟਨ ਕੀਤਾ ਗਿਆ।

ਇਹ ਵੀ ਪੜ੍ਹੋ  ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਇਸ ਮੌਕੇ ਸ਼ਹੀਦ ਲਾਂਸ ਨਾਇਕ ਰਣਜੋਧ ਸਿੰਘ ਦੇ ਸਕੂਲ ਵਿੱਚ ਸਥਾਪਿਤ ਬੁੱਤ ਤੇ ਫੁੱਲ ਅਰਪਣ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਡਾ. ਆਹਲੂਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਕਾਸ ਕਾਰਜਾਂ ਨਾਲ ਵਿਦਿਆਰਥੀਆਂ ਨੂੰ ਬਿਹਤਰ ਪੜ੍ਹਾਈ ਦਾ ਮਾਹੌਲ ਮਿਲੇਗਾ। ਸੰਨੀ ਸਿੰਘ ਆਹਲੂਵਾਲੀਆ ਵੱਲੋਂ ਬੱਚਿਆਂ ਦੁਆਰਾ ਤਿਆਰ ਕੀਤੇ ਗਏ ਵੱਖ-ਵੱਖ ਤਰ੍ਹਾਂ ਦੇ ਪ੍ਰੋਜੈਕਟ ਮਾਡਲ ਦਾ ਨਿਰੀਖਣ ਵੀ ਕੀਤਾ ਗਿਆ ਅਤੇ ਬੱਚਿਆਂ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ ਗਈ। ਸਮਾਗਮ ਦੌਰਾਨ ਸਕੂਲੀ ਬੱਚਿਆਂ ਵੱਲੋਂ ਵੱਖ-ਵੱਖ ਤਰ੍ਹਾਂ ਦਾ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਅਤੇ ਪੜ੍ਹਾਈ ਦੌਰਾਨ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ।

ਇਹ ਵੀ ਪੜ੍ਹੋ  Cabinet Minister Lal Chand Kataruchak ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਉਨ੍ਹਾਂ ਅੱਗੇ ਕਿਹਾ ਕਿ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸਰਕਾਰੀ ਸਕੂਲਾਂ ਨੂੰ ਨਵੀਂ ਦਿਸ਼ਾ ਦਿੱਤੀ ਜਾ ਰਹੀ ਹੈ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਆਧੁਨਿਕ ਤਰੀਕਿਆਂ ਨੂੰ ਅਪਣਾਉਣ। ਇਸ ਮੌਕੇ ਉਨ੍ਹਾਂ ਸਕੂਲੀ ਬੱਚਿਆਂ ਨਾਲ ਗੱਲਬਾਤ ਵੀ ਕੀਤੀ, ਵਿਚਾਰ ਸੁਣੇ ਅਤੇ ਬੱਚਿਆਂ ਨੂੰ ਭਵਿੱਖ ਵਿੱਚ ਮਿਹਨਤ ਕਰਕੇ ਅੱਗੇ ਵਧਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ।ਇਸ ਮੌਕੇ ਸਮਾਗਮ ਵਿੱਚ ਹਰਭੁਪਿੰਦਰ ਕੌਰ ਪ੍ਰਿੰਸੀਪਲ ਅਤੇ ਸਮੂਹ ਸਟਾਫ ਮੈਂਬਰ, ਸ਼ਹੀਦ ਲਾਂਸ ਨਾਇਕ ਰਣਜੋਧ ਸਿੰਘ ਦੇ ਪਰਿਵਾਰਿਕ ਮੈਂਬਰ,ਸੋਨੂੰ ਰਾਣਾ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਸਰਪੰਚ ਸਤੀਸ਼ ਰਾਣਾ, ਐੱਸ.ਐੱਮ.ਸੀ ਮੈਂਬਰ ਸੁਖਜਿੰਦਰ ਸਿੰਘ,ਵਿਦਿਆਰਥੀਆਂ ਦੇ ਮਾਪੇ ਅਤੇ ਇਲਾਕੇ ਦੇ ਵਸਨੀਕ ਵੱਡੀ ਗਿਣਤੀ ਵਿੱਚ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img
spot_img

Popular

More like this
Related

ਵੜਿੰਗ ਵੱਲੋਂ ਵੈੱਬ ਸੀਰੀਜ਼ ‘ਤੇ ਪਾਬੰਦੀ ਵਾਸਤੇ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ

👉ਕਿਹਾ: ਗੈਂਗਸਟਰ ਦੀ ਵਡਿਆਈ ਕਰਨਾ ਜਨਤਕ ਕਾਨੂੰਨ-ਵਿਵਸਥਾ ਲਈ ਖਤਰਾ Chandigarh...

Punjab ਵਿੱਚ ਮੁੜ ਵੱਜੇਗਾ ਜੰਗੀ ਸਾਇਰਨ ਤੇ ਹੋਵੇਗਾ Blackout, ਜਾਣੋਂ ਕਾਰਨ

👉ਸਿਵਲ ਡਿਫੈਂਸ ਸਬੰਧੀ ਤਿਆਰੀ ਅਤੇ ਐਮਰਜੈਂਸੀ ਪ੍ਰਕਿਰਿਆ ਦੀ ਅਜ਼ਮਾਇਸ਼...

टेक्सटाइल इंडस्ट्री के लिए भी मील का पत्थर साबित होगी हरियाणा औद्योगिक पॉलिसी-2026 : नायब सिंह सैनी

👉उद्योगपतियों से वार्ता के दौरान तीसरे सत्र में टेक्सटाइल...