👉ਸਿਵਲ ਡਿਫੈਂਸ ਸਬੰਧੀ ਤਿਆਰੀ ਅਤੇ ਐਮਰਜੈਂਸੀ ਪ੍ਰਕਿਰਿਆ ਦੀ ਅਜ਼ਮਾਇਸ਼ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾਣਗੀਆਂ ਮੌਕ ਡਰਿੱਲਜ਼
Punjab News; War sirens ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿੱਚ ਮੁੜ 24 ਅਪ੍ਰੈਲ 2026 ਨੂੰ ਸ਼ਾਮ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ।ਇਹ ਮੌਕ ਐਕਸਰਸਾਈਜ਼ ਇੱਕ ਏਅਰ ਰੇਡ ਚੇਤਾਵਨੀ ਸਿਗਨਲ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋ ਮਿੰਟ ਦੀ ਮਿਆਦ ਲਈ ਹਾਈ-ਲੋਅ ਪਿੱਚ ਸਾਇਰਨ ਵਜਾਏ ਜਾਣਗੇ। ਇਸ ਅਭਿਆਸ ਦੌਰਾਨ ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਪਛਾਣੇ ਗਏ ਖਾਸ ਖੇਤਰਾਂ ਵਿੱਚ ਇੱਕ ਸਿਮੂਲੇਟਿਡ ਬਲੈਕਆਉਟ ਲਾਗੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ Sri Muktsar Sahib Police ਵੱਲੋਂ 3 ਘੰਟਿਆਂ ਵਿੱਚ ਕਤਲ ਦੀ ਗੁੱਥੀ ਸੁਲਝਾਈ,ਮੁੱਖ ਦੋਸ਼ੀ ਕਾਬੂ
ਇਹਨਾਂ ਪਛਾਣੇ ਗਏ ਖੇਤਰਾਂ ਵਿੱਚ ਆਮ ਲੋਕਾਂ ਨੂੰ ਬਲੈਕਆਉਟ ਪੀਰੀਅਡ ਦੌਰਾਨ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਕਰਨ ਦੀ ਹਦਾਇਤ ਹੋਵੇਗੀ। ਜਦਕਿ ਡ੍ਰਿਲ ਦੌਰਾਨ ਸਾਰੀਆਂ ਜ਼ਰੂਰੀ ਸੇਵਾਵਾਂ ਪੂਰੀ ਤਰ੍ਹਾਂ ਕਾਰਜਸ਼ੀਲ ਰਹਿਣਗੀਆਂ।ਇਹ ਐਕਸਰਸਾਈਜ਼ ਇੱਕ ‘‘ਆਲ ਕਲੀਅਰ’’ ਸਿਗਨਲ ਨਾਲ ਸਮਾਪਤ ਹੋਵੇਗੀ, ਜਿਸ ਤਹਿਤ ਹਾਈ-ਪਿਚ ਸਾਇਰਨ ਲਗਾਤਾਰ ਦੋ ਮਿੰਟ ਲਈ ਵਜਾਇਆ ਜਾਵੇਗਾ, ਜੋ ਐਕਸਰਸਾਈਜ਼ ਦੀ ਰਸਮੀ ਸਮਾਪਤੀ ਨੂੰ ਦਰਸਾਏਗਾ।
ਇਹ ਵੀ ਪੜ੍ਹੋ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ
ਇਸ ਮੌਕ ਅਭਿਆਸ ਦੌਰਾਨ, ਵੱਖ-ਵੱਖ ਐਮਰਜੈਂਸੀ ਕਾਰਜਾਂ ਜਿਵੇਂ ਫਾਇਰ ਰਿਸਪਾਂਸ ਆਪ੍ਰੇਸ਼ਨ, ਖੋਜ ਅਤੇ ਬਚਾਅ ਕਾਰਜ, ਫਸਟ-ਏਡ ਅਤੇ ਡਾਕਟਰੀ ਸਹਾਇਤਾ, ਜ਼ਖਮੀ ਵਿਅਕਤੀਆਂ ਨੂੰ ਸੁਰੱਖਿਅਤ ਕੱਢਣ ਦੇ ਨਾਲ-ਨਾਲ ਟ੍ਰੈਫਿਕ ਅਤੇ ਭੀੜ ਕੰਟਰੋਲ ਉਪਾਅ ਸ਼ਾਮਲ ਹਨ,ਰਾਹੀਂ ਫੀਲਡ ਤਾਲਮੇਲ ਦੀ ਜਾਂਚ ਕੀਤੀ ਜਾਵੇਗੀ। ਸੂਬਾ ਸਰਕਾਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਦੌਰਾਨ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ ਕਿਉਂਕਿ ਇਹ ਇੱਕ ਰੁਟੀਨ ਪ੍ਰਕਿਰਿਆਤਮਕ ਅਭਿਆਸ ਹੈ, ਜੋ ਸੂਬੇ ਵਿੱਚ ਸਿਵਲ ਡਿਫੈਂਸ ਤਿਆਰੀ ਦਾ ਮੁਲਾਂਕਣ ਕਰਨ ਅਤੇ ਵਧਾਉਣ ਲਈ ਤਿਆਰ ਕੀਤਾ ਗਿਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





