Amritsar News: mp amritpal singh khalsa; ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਮੈਂਬਰ ਅਤੇ ਅਕਾਲੀ ਦਲ (ਵਾਰਸ ਪੰਜਾਬ ਦੇ) ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵਿਰੁਧ ਲੱਗੀ ਹੋਈ NSA ਖ਼ਤਮ ਹੋ ਗਈ ਹੈ। ਜਿਸਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਪੁਲਿਸ ਨੇ ਆਪਣੀ ਹਿਰਾਸਤ ਵਿਚ ਲੈ ਲਿਆ ਹੈ। ਹਾਲਾਂਕਿ ਪਿਛਲੇ ਤਿੰਨ ਸਾਲਾਂ ਤੋਂ ਆਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ NSA ਖ਼ਤਮ ਹੋਣ ਦੇ ਬਾਵਜੂਦ ਪੰਜਾਬ ਵਾਪਸ ਨਹੀਂ ਆਉਣਗੇ, ਬਲਕਿ ਪੰਜਾਬ ਪੁਲਿਸ ਵੱਲੋਂ ਹਿਰਾਸਤ ਵਿਚ ਲੈਣ ਦੇ ਬਾਵਜੂਦ ਮੁੜ ਉਥੇ ਹੀ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ ਵੜਿੰਗ ਵੱਲੋਂ ਵੈੱਬ ਸੀਰੀਜ਼ ‘ਤੇ ਪਾਬੰਦੀ ਵਾਸਤੇ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ
ਇਸ ਦੌਰਾਨ ਅਜਨਾਲਾ ਥਾਣੇ ਉੱਪਰ ਹਮਲੇ ਦੇ ਮਾਮਲੇ ਵਿਚ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਪਾ ਕੇ ਡਿਬਰੂਗੜ੍ਹ ਤੋਂ ਹੀ ਵੀਡੀਓ ਕਾਨਫਰੰਸ ਰਾਹੀਂ ਨੂੰ ਅਜਨਾਲਾ ਕੋਰਟ ਵਿਚ ਪੇਸ਼ ਕੀਤਾ ਗਿਆ। ਇਸ ਮੌਕੇ ਸਰਕਾਰੀ ਪੱਖ ਅਤੇ ਭਾਈ ਖਾਲਸਾ ਦੇ ਵਕੀਲ ਹਰਪਾਲ ਸਿੰਘ ਖ਼ਾਰਾ ਵੱਲੋਂ ਦਲੀਲਾਂ ਦਿੱਤੀਆਂ ਗਈਆਂ। ਦੋਨਾਂ ਪੱਖਾਂ ਦੀਆਂ ਦਲੀਲਾਂ ਤੋਂ ਬਾਅਦ ਪੁਛਗਿਛ ਲਈ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਦੋ ਦਿਨਾਂ ਲਈ ਪੰਜਾਬ ਪੁਲਿਸ ਕੋਲ ਭੇਜ ਦਿੱਤਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





