Thursday, April 23, 2026
spot_img
spot_img

ਨਾਈਟ ਡੋਮੀਨੇਸ਼ਨ ਮੁਹਿੰਮ ਹੇਠ Sri Muktsar Sahib Police ਵੱਲੋਂ ਲੋਕਾਂ ਦੀ ਸੁਰੱਖਿਆ ਲਈ ਰਾਤ ਸਮੇ ਸਪੈਸ਼ਲ ਚੈਕਿੰਗ

Date:

spot_img

👉ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡ, ਨਾਕੇ ਅਤੇ ਪੈਟ੍ਰੋਲਿੰਗ ਟੀਮਾਂ ਵੱਲੋਂ ਸਖ਼ਤ ਨਿਗਰਾਨੀ
Sri Muktsar Sahib News:ਜ਼ਿਲ੍ਹੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ, ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਪੂਰੀ ਰਾਤ ਤੱਕ ਨਾਈਟ ਡੋਮੀਨੇਸ਼ਨ ਤਹਿਤ ਇੱਕ ਵਿਸਥਾਰਪੂਰਕ ਚੈਕਿੰਗ ਮੁਹਿੰਮ ਚਲਾਈ ਗਈ।ਇਸ ਚੈਕਿੰਗ ਦੌਰਾਨ ਜ਼ਿਲ੍ਹਾ ਅੰਦਰ ਵੱਖ-ਵੱਖ ਥਾਵਾਂ ਤੇ ਨਾਕਿਆਂ ਤੋਂ ਇਲਾਵਾ, ਰੇਲਵੇ ਸਟੇਸ਼ਨ, ਬੱਸ ਅੱਡਾ, ਮੁੱਖ ਰੂਟਾਂ, ਗਲੀ-ਮੋਹੱਲੇ, ਲਵਾਰਿਸ ਵਾਹਨ, ਸੁਰੱਖਿਆ ਗਾਰਡ, ਨਾਈਟ ਸ਼ਿਫਟ ਕੰਮ ਕਰ ਰਹੇ ਕਰਮਚਾਰੀ ਅਤੇ ਨੋ-ਮੂਵਮੈਂਟ ਇਲਾਕਿਆਂ ਵਿੱਚ ਵੀ ਸਮੇਤ ਪੀ.ਸੀ.ਆਰ ਮੋਟਰਸਾਈਕਲਾਂ ਵੱਲੋਂ ਗਸ਼ਤ ਅਤੇ ਫਲੈਗ ਮਾਰਚ ਕਰਕੇ ਜਾਂਚ ਕੀਤੀ ਗਈ।ਰੇਲਵੇ ਸਟੇਸ਼ਨ ‘ਤੇ ਚੈਕਿੰਗ — ਪੈਸੈਂਜਰ ਬੈਗਾਂ ਦੀ ਸਕੈਨਿੰਗ, ਰਿਕਾਰਡ ਜਾਂਚ ਕੀਤੀ ਗਈ, ਸ਼ੱਕੀ ਵਿਅਕਤੀਆਂ ਨੂੰ ਚੈੱਕ ਕੀਤਾ ਗਿਆ, ਅਤੇ ਸਵਾਰੀਆਂ ਦੇ ਬੈਗਾਂ ਦੀ ਜਾਂਚ ਕੀਤੀ।ਜੀ.ਆਰ.ਪੀ ਪੁਲਿਸ ਟੀਮ ਦੇ ਨਾਲ ਮਿਲ ਕੇ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਪਛਾਣ ਪੁਸ਼ਟੀ ਕੀਤੀ ਗਈ।ਕਈ ਵਿਅਕਤੀਆਂ ਦੇ ਰਿਕਾਰਡ PAIS ਐਪ ਰਾਹੀਂ ਤੁਰੰਤ ਵੇਰੀਫਾਈ ਕੀਤੇ ਗਏ, ਤਾਂ ਜੋ ਉਹਨਾਂ ਦੇ ਕਿਸੇ ਕ੍ਰਿਮੀਨਲ ਰਿਕਾਰਡ ਨੂੰ ਜਾਂਚਿਆ ਜਾ ਸਕੇ।

ਇਹ ਵੀ ਪੜ੍ਹੋ  MP Amritpal Singh Khalsa ਦੀ NSA ਹੋਈ ਖ਼ਤਮ; Punjab Police ਨੂੰ ਮਿਲਿਆ ਰਿਮਾਂਡ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਰਾਤ ਸਮੇਂ ਸੁਰੱਖਿਆ ਯਕੀਨੀ ਬਣਾਉਣ ਲਈ ਬੱਸ ਸਟੈਂਡ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਬੱਸ ਅੱਡੇ ਦੇ ਨਜ਼ਦੀਕ ਲੰਬੇ ਸਮੇਂ ਤੋਂ ਲਿਵਾਰਸ ਅਵਸਥਾ ਵਿੱਚ ਖੜ੍ਹੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ‘ਵਾਹਨ ਐਪ’ ਦੀ ਮਦਦ ਨਾਲ ਵਾਹਨਾਂ ਨੂੰ ਵੈਰੀਫਾਈ ਕੀਤਾ ਤੇ ਉਹਨਾਂ ਦੇ ਪੁਲਿਸ ਰਿਕਾਰਡ ਨੂੰ ਵੀ ਵੇਰੀਫਾਈ ਕੀਤਾ ਗਿਆ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਉਨ੍ਹਾਂ ਵਿੱਚੋਂ ਕੋਈ ਵਾਹਨ ਕਿਸੇ ਨਾਜਾਇਜ਼ ਗਤੀਵਿਧੀ ਜਾਂ ਪੈਂਡਿੰਗ ਕੇਸ ਵਿੱਚ ਲੋੜੀਂਦਾ ਤਾਂ ਨਹੀਂ ਹੈ। ਨਾਲ ਹੀ ਬੱਸਾਂ ਵਿੱਚ ਸਵਾਰ ਹੋਣ ਵਾਲੇ ਯਾਤਰੀਆਂ ਨੂੰ ਚੈੱਕ ਕੀਤਾ ਗਿਆ।ਸ੍ਰੀ ਪਰਦੀਪ ਸਿੰਘ ਡੀਐਸਪੀ ਐਨ.ਡੀ.ਪੀ.ਐੱਸ ਵੱਲੋਂ ਵੱਖ-ਵੱਖ ਪੁਲਿਸ ਟੀਮਾਂ ਨਾਲ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਨਾਕੇ ਲਗਾਏ। ਮੁੱਖ ਰੂਟਾਂ, ਕਾਲੋਨੀਆਂ, ਬਜ਼ਾਰਾਂ, ਜਿੱਥੇ ਆਵਾਜਾਈ ਵਧੇਰੇ ਆਉਣ-ਜਾਣ ਰਹਿੰਦੀ ਹੈ – ਉਥੇ ਨਾਕੇ ਲਗਾ ਕੇ ਹਰ ਵਾਹਨ ਅਤੇ ਵਿਅਕਤੀ ਦੀ ਜਾਂਚ ਕੀਤੀ ਗਈ।ਸ੍ਰੀ ਪਰਦੀਪ ਸਿੰਘ ਡੀਐਸਪੀ ਐਨ.ਡੀ.ਪੀ. ਵੱਲੋਂ ਪੀ.ਸੀ.ਆਰ. ਮੋਟਰਸਾਈਕਲ ਟੀਮਾਂ ਨਾਲ ਲਗਾਤਾਰ ਰਿਹਾਇਸ਼ੀ ਇਲਾਕਿਆਂ ਅਤੇ ਮੁਹੱਲਿਆਂ ਵਿੱਚ ਗਸ਼ਤ ਕਰਕੇ ਨਿਗਰਾਨੀ ਕੀਤੀ ਗਈ।ਡੀ.ਐਸ.ਪੀ ਵੱਲੋਂ ਨਾਈਟ ਡਿਊਟੀ ‘ਤੇ ਲੱਗੇ ਸਕਿਉਰਿਟੀ ਗਾਰਡਾਂ ਨਾਲ ਵੀ ਵਿਸਥਾਰ ਨਾਲ ਗੱਲ ਕੀਤੀ।ਉਨ੍ਹਾਂ ਤੋਂ ਪਿਛਲੇ ਕੁਝ ਦਿਨਾਂ ‘ਚ ਉਨ੍ਹਾਂ ਦੇ ਇਲਾਕੇ ‘ਚ ਹੋਈਆਂ ਸ਼ੱਕੀ ਗਤੀਵਿਧੀਆ ਜਾਂ ਵਿਅਕਤੀਆਂ ਬਾਰੇ ਜਾਣਕਾਰੀ ਲਈ ਗਈ ਅਤੇ ਉਹਨਾਂ ਨੂੰ ਆਪਣੀ ਡਿਊਟੀ ਨੂੰ ਵਧੀਆ ਢੰਗ ਦੇ ਨਾਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਇਹ ਵੀ ਪੜ੍ਹੋ  Punjab ਵਿੱਚ ਮੁੜ ਵੱਜੇਗਾ ਜੰਗੀ ਸਾਇਰਨ ਤੇ ਹੋਵੇਗਾ Blackout, ਜਾਣੋਂ ਕਾਰਨ

ਇਸ ਦੇ ਨਾਲ ਹੀ ਕਈ ਸਥਾਨਾਂ, ਪਾਰਕ, ਰਿਜ਼ੋਰਟ ਆਦਿ ਵਾਲੀਆਂ ਜਗ੍ਹਾਂ ਦੀ ਵੀ ਪੁਲਿਸ ਵੱਲੋਂ ਚੈਕਿੰਗ ਕੀਤੀ ਗਈ।ਜਿੱਥੇ ਵੀ ਪੁਲਿਸ ਨੂੰ ਕੋਈ ਵਾਹਨ ਜਾਂ ਵਿਅਕਤੀ ਸ਼ੱਕੀ ਲੱਗਾ,ਉੱਥੇ ਉਨ੍ਹਾਂ ਦੇ ਵਾਹਨ ਦੇ ਕਾਗਜ਼, ਡਰਾਇਵਿੰਗ ਲਾਇਸੈਂਸ, ਨੰਬਰ ਪਲੇਟ ਜਾਂ ਵਾਧੂ ਐਕਸੈਸਰੀਜ਼ ਜਾਂਚੀਆਂ ਗਈਆਂ।ਬਿਨਾਂ ਨੰਬਰ, ਡਿੰਮ ਲਾਈਟ, ਮੋਡੀਫਾਈਡ ਸਿਲੈਂਸਰ ਜਾਂ ਹੋਰ ਟਰੈਫਿਕ ਦੀ ਉਲੰਘਣਾ ਕਰਨ ਵਾਲਿਆਂ ਨੂੰ ਰੋਕ ਕੇ ਉਨ੍ਹਾਂ ਉੱਤੇ ਕਾਰਵਾਈ ਕੀਤੀ ਗਈ।ਉੱਥੇ ਹੀ PAIS ਐਪ ਦੀ ਵਰਤੋਂ ਕਰਕੇ ਜਿਨ੍ਹਾਂ ਵਿਅਕਤੀਆਂ ਤੇ ਸ਼ੱਕ ਹੋਇਆ, ਉਨ੍ਹਾਂ ਦਾ ਰਿਕਾਰਡ ਕ੍ਰਿਮੀਨਲ ਡਾਟਾਬੇਸ ਚੈੱਕ ਕੀਤਾ ਗਿਆ ।ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ., ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਇਸ ਮੁਹਿੰਮ ਬਾਰੇ ਦੱਸਿਆ ਕਿ:ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਾਈਟ ਡੋਮੀਨੇਸ਼ਨ ਮੁਹਿੰਮ ਹੇਠ ਨਿਰੰਤਰ ਚੈਕਿੰਗ ਹੋ ਰਹੀ ਹੈ, ਜਿਸਦਾ ਉਦੇਸ਼ ਜਨਤਾ ਵਿੱਚ ਭਰੋਸਾ ਪੈਦਾ ਕਰਨਾ ਹੈ। ਕਿਸੇ ਵੀ ਸ਼ੱਕੀ ਜਾਂ ਗਲਤ ਤੱਤ ਨੂੰ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇਕਰ ਤੁਸੀਂ ਆਪਣੇ ਇਲਾਕੇ ਵਿੱਚ ਕਿਸੇ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਨੂੰ ਦੇਖਦੇ ਹੋ, ਤਾਂ ਬੇਝਿਜਕ ਪੁਲਿਸ ਨਾਲ ਸੰਪਰਕ ਕਰੋ। ਤੁਹਾਡੀ ਪਛਾਣ ਗੁਪਤ ਰੱਖੀ ਜਾਵੇਗੀ ਤੇ ਤੁਹਾਡੇ ਸਹਿਯੋਗ ਨਾਲ ਸੂਬੇ ਵਿੱਚ ਸ਼ਾਂਤੀ ਬਣੀ ਰਹੇਗੀ।”ਪੁਲਿਸ ਕੰਟਰੋਲ ਰੂਮ: 80549-42100 ਐਮਰਜੈਂਸੀ ਹੈਲਪਲਾਈਨ: 112

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img
spot_img

Popular

More like this
Related

ਚਾਂਸਲਰ ਗੁਰਲਾਭ ਸਿੰਘ ਸਿੱਧੂ ਵੱਲੋਂ ਗੁਰੂ ਕਾਸ਼ੀ ਯੂਨੀਵਰਸਿਟੀ ਦਾ ਦੂਜਾ ਨਿਊਜ਼ ਲੈਟਰ ਰੀਲੀਜ਼

Talwandi Sabo News:ਗੁਰੂ ਕਾਸ਼ੀ ਯੂਨੀਵਰਸਿਟੀ ਦੇ ਚਾਂਸਲਰ ਗੁਰਲਾਭ ਸਿੰਘ...