Thursday, April 23, 2026
spot_img
spot_img

ਵੜਿੰਗ ਨੇ ਮੋਦੀ ਨੂੰ ਚਿੱਠੀ ਲਿੱਖ ਕੇ ‘ਲਾਰੈਂਸ ਆਫ ਪੰਜਾਬ’ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ, ਕਿਹਾ: ਜੁਰਮ ਦੀ ਵਡਿਆਈ ਕਰਦੀ ਹੈ ਇਹ ਸੀਰੀਜ਼

Date:

spot_img

👉ਕਿਹਾ: ਪੰਜਾਬ ਦੀ ਪਵਿੱਤਰ ਧਰਤੀ ਨੂੰ ਅਪਰਾਧੀ ਨਾਲ ਜੋੜਨਾ ਭੜਕਾਉਣ ਯੋਗ ਤੌਹੀਨ
Chandigarh News:ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਉਨ੍ਹਾਂ ਦਾ ਜਰੂਰੀ ਧਿਆਨ ‘ਲਾਰੈਂਸ ਆਫ ਪੰਜਾਬ’ ਨਾਂਮ ਦੀ ਇੱਕ ਓਟੀਟੀ ਪਲੇਟਫਾਰਮ ‘ਤੇ ਪ੍ਰਸਾਰਿਤ ਕੀਤੀ ਜਾਣ ਵਾਲੀ ਵੈੱਬ ਸੀਰੀਜ਼ ਵੱਲ ਖਿੱਚਿਆ ਹੈ, ਜਿਹੜੀ ਖੌਫਨਾਕ ਅਤੇ ਖਤਰਨਾਕ ਅਪਰਾਧੀ/ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜ਼ਿੰਦਗੀ ‘ਤੇ ਆਧਾਰਿਤ ਹੈ।ਵੜਿੰਗ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਹੈ ਕਿ ਇਹ ਫਿਲਮ/ਸੀਰੀਜ਼ ਇੱਕ ਅਜਿਹੇ ਵਿਅਕਤੀ ਦੀ ਵਡਿਆਈ ਕਰਨ ਦੀ ਕੋਸ਼ਿਸ਼ ਕਰਦੀ ਹੈ, ਜਿਹੜਾ ਬਹੁਤ ਲੋਕਪ੍ਰਿਯ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਿਰਦਈ ਕਤਲ ਸਣੇ ਕਈ ਭਿਆਨਕ ਅਪਰਾਧਾਂ ਵਿੱਚ ਸ਼ਾਮਲ ਰਿਹਾ ਹੈ।ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਅਸੀਂ ਪੰਜਾਬ ਵਿੱਚ ਇਸ ਸੀਰੀਜ਼ ਦਾ ਕਈ ਕਾਰਨਾਂ ਕਰਕੇ ਤਿੱਖਾ ਵਿਰੋਧ ਕਰਦੇ ਹਾਂ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਜਿਹੜਾ ਸੂਬਾ ਗੁਰੂਆਂ, ਰਿਸ਼ੀਆਂ ਅਤੇ ਪੀਰਾਂ ਦੀ ਪਵਿੱਤਰ ਧਰਤੀ ਹੈ। ਤੁਸੀਂ ਖੁਦ ਵੀ ਪੰਜਾਬ ਵਿੱਚ ਕਾਫੀ ਸਮਾਂ ਬਿਤਾਇਆ ਹੈ ਅਤੇ ਪੰਜਾਬ ਦੇ ਇਤਿਹਾਸ ਅਤੇ ਸਭਿਆਚਾਰ ਨੂੰ ਜਾਣਦੇ ਹੋ।ਉਨ੍ਹਾਂ ਨੇ ਸਵਾਲ ਕੀਤਾ ਹੈ ਕਿ ਕੀ ਅਜਿਹੀ ਪਵਿੱਤਰ ਧਰਤੀ, ਜਿਸਦਾ ਸ਼ਾਨਦਾਰ ਇਤਿਹਾਸ ਅਤੇ ਸਭਿਆਚਾਰ ਹੈ, ਨੂੰ ਕਿਸੇ ਗੈਂਗਸਟਰ ਨਾਲ ਜੋੜਿਆ ਜਾਣਾ ਚਾਹੀਦਾ ਹੈ?ਦੂਸਰੀ ਗੱਲ, ਜੁਰਮ ਅਤੇ ਗੈਂਗਸਟਰ ਕਲਚਰ ਦੀ ਵਡਿਆਈ ਕਰਨਾ ਨੌਜਵਾਨ ਮਨਾਂ ‘ਤੇ ਖਤਰਨਾਕ ਅਤੇ ਵਿਨਾਸ਼ਕਾਰੀ ਪ੍ਰਭਾਵ ਛੱਡ ਸਕਦਾ ਹੈ, ਜਿਸ ਨਾਲ ਉਹ ਜੁਰਮ ਵੱਲ ਆਕਰਸ਼ਿਤ ਹੋ ਸਕਦੇ ਹਨ।ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੁਰਮ ਅਤੇ ਗੈਂਗਸਟਰ ਕਲਚਰ ਨੂੰ ਰੋਕਣ ਦੀ ਬਜਾਏ, ਜਿਸਦੀ ਸਾਨੂੰ ਸਭ ਨੂੰ ਕੋਸ਼ਿਸ਼ ਕਰਨੀ ਚਾਹੀਦੀ ਹੈ, ਇਹ ਵੈੱਬ ਸੀਰੀਜ਼ ਉਸਨੂੰ ਵਧਾਏਗੀ।

ਇਹ ਵੀ ਪੜ੍ਹੋ  MP Amritpal Singh Khalsa ਦੀ NSA ਹੋਈ ਖ਼ਤਮ; Punjab Police ਨੂੰ ਮਿਲਿਆ ਰਿਮਾਂਡ

ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਨੂੰ ਕਿਸੇ ਜਾਣ-ਪਛਾਣ ਦੀ ਲੋੜ ਨਹੀਂ ਹੈ ਅਤੇ ਪੰਜਾਬ ਨੂੰ ਲਾਰੈਂਸ ਬਿਸ਼ਨੋਈ ਵਰਗੇ ਅਪਰਾਧੀ ਨਾਲ ਜੋੜਨਾ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਦੀ ਤੌਹੀਨ ਹੈ।ਉਨ੍ਹਾਂ ਨੇ ਕਿਹਾ ਹੈ ਕਿ ਸਾਨੂੰ ਇਸ ਬੁਰਾਈ ਨੂੰ ਸ਼ੁਰੂਆਤ ਵਿੱਚ ਹੀ ਰੋਕਣਾ ਚਾਹੀਦਾ ਹੈ ਅਤੇ ਅਸੀਂ ਮਾਮਲੇ ਵਿਚ ਤੁਹਾਡੇ ਨਿੱਜੀ ਦਖਲ ਦੀ ਮੰਗ ਕਰਦੇ ਹਾਂ, ਤਾਂ ਜੋ ਇਸ ਸੀਰੀਜ਼ ਦੇ ਪ੍ਰਸਾਰਣ ‘ਤੇ ਪਾਬੰਦੀ ਲਗਾਈ ਜਾ ਸਕੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਉਹ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਅਤੇ ਸੂਚਨਾ ਟੈਕਨਾਲਜੀ ਮੰਤਰਾਲੇ ਨੂੰ ਇਸ ਵੈੱਬ ਸੀਰੀਜ਼ ਦੇ ਰਿਲੀਜ਼ ‘ਤੇ ਪਾਬੰਦੀ ਲਗਾਉਣ ਲਈ ਹੁਕਮ ਜਾਰੀ ਕਰਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img
spot_img

Popular

More like this
Related

प्रदूषण को लेकर हम आज सचेत न हुए तो आने वाली पीढ़ियों का दम घुट जाएगा : ऊर्जा मंत्री अनिल विज

👉पानीपत से श्रीनगर तक ब्रह्माकुमारीज़ के 'इको केयर' जागरूकता...

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

👉ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਨਾਲ ਸਬੰਧਤ...