ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ

Date:

spot_img

👉ਤਿੰਨ ਮਹੀਨਿਆਂ ਵਿੱਚ 28 ਜ਼ਿਲਿਆਂ ਵਿੱਚ 2800 ਤੋਂ ਵੱਧ ਪ੍ਰੋਗਰਾਮ ਆਯੋਜਿਤ
Chandigarh News: Punjab Police India; ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ‘ਸੰਪਰਕ ਅਭਿਆਨ’-ਜਿਸ ਤਹਿਤ ਪੁਲਿਸ ਮੁਲਾਜ਼ਮ ਸੂਬੇ ਦੇ ਵਸਨੀਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਉਨ੍ਹਾਂ ਦਾ ਹੱਲ ਕਰਦੇ ਹਨ। ਇਸ ਦੇ ਨਾਲ ਹੀ ਕਮਿਊਨਿਟੀ ਪੁਲਿਸਿੰਗ ਨੂੰ ਉਤਸ਼ਾਹਿਤ ਕਰਕੇ ਨਸ਼ਿਆਂ ਦੀ ਸਮੱਸਿਆ ਨੂੰ ਨਜਿੱਠਣ ਵਾਲਾ ਇਹ ਅਭਿਆਨ ਹੁਣ ਨੌਜਵਾਨਾਂ ਨੂੰ ਗੈਂਗਸਟਰਾਂ ਦੀ ‘ਹਨ੍ਹੇਰੀ ਦੁਨੀਆ’ ਬਾਰੇ ਜਾਗਰੂਕ ਕਰਨ ਲਈ ਇੱਕ ਖੁੱਲ੍ਹਾ ਸੰਵਾਦ ਮੰਚ ਬਣਦਾ ਜਾ ਰਿਹਾ ਹੈ।ਜ਼ਿਲਿ੍ਹਆਂ, ਪਿੰਡਾਂ ਅਤੇ ਸ਼ਹਿਰਾਂ ਦੇ ਪੱਧਰ ’ਤੇ ਨਿਯਮਿਤ ਸੰਵਾਦ ਨਾਲ ਪੁਲਿਸ ਨੂੰ ਨੌਜਵਾਨਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਨ ਦਾ ਮੌਕਾ ਮਿਲਿਆ ਹੈ, ਜਿਸ ਨਾਲ ਉਨ੍ਹਾਂ ਨੂੰ ਇਹ ਸਮਝਾਉਣ ਵਿੱਚ ਸਫ਼ਲਤਾ ਮਿਲੀ ਹੈ ਕਿ ਗੈਂਗ ਕਿਵੇਂ ਨੌਜਵਾਨ ਪੀੜ੍ਹੀ ਨੂੰ ਆਪਣੇ ਜਾਲ ਵਿੱਚ ਫਸਾ ਕੇ ਉਨ੍ਹਾਂ ਦਾ ਭਵਿੱਖ ਖ਼ਰਾਬ ਕਰਦੇ ਹਨ।

ਇਹ ਵੀ ਪੜ੍ਹੋ Gurmeet Singh Khudiyan ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਪੰਜਾਬ ਸਰਕਾਰ ਵੱਲੋਂ ਸਮਰਥਿਤ ‘ਗੈਂਗਸਟਰਾਂ ’ਤੇ ਵਾਰ’ ਅਭਿਆਨ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਪਾਇਆ ਹੈ ਕਿ ਗੈਂਗਸਟਰ ਨੌਜਵਾਨਾਂ ਨੂੰ ਛੇਤੀ ਅਤੇ ਸੁਖਾਲੇ ਢੰਗ ਨਾਲ ਪੈਸਾ ਕਮਾਉਣ, ਪਦਾਰਥਕ ਸੁੱਖ -ਸੁਵਿਧਾਵਾਂ ਜਾਂ ਵਿਦੇਸ਼ ਵਿੱਚ ਵਸਾਉਣ ਦੇ ਝੂਠੇ ਵਾਅਦਿਆਂ ਰਾਹੀਂ ਅਪਰਾਧ ਵਿੱਚ ਸ਼ਾਮਲ ਹੋਣ ਲਈ ਲੁਭਾਉਂਦੇ ਹਨ—ਜੋ ਅਸਲ ਵਿੱਚ ਇੱਕ ਭਰਮ ਹੁੰਦਾ ਹੈ, ਜਿਸਨੂੰ ਕਈ ਨੌਜਵਾਨ ਸ਼ੁਰੂ ਵਿੱਚ ਸਮਝ ਨਹੀਂ ਪਾਉਂਦੇ।ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਇਹ ਸੈਸ਼ਨ ਨੌਜਵਾਨਾਂ ਨੂੰ ਇਨ੍ਹਾਂ ਮਾਰੂ ਖ਼ਤਰਿਆਂ ਦੀ ਸਪੱਸ਼ਟ ਤਸਵੀਰ ਦਿਖਾ ਰਹੇ ਹਨ,ਜਿਸਦਾ ਜ਼ਮੀਨੀ ਪੱਧਰ ’ਤੇ ਮਜ਼ਬੂਤ ਪ੍ਰਭਾਵ ਵੇਖਣ ਨੂੰ ਮਿਲ ਰਿਹਾ ਹੈ।ਉਨ੍ਹਾਂ ਨੇ ਕਿਹਾ, “ਨੌਜਵਾਨ ਆਪਣੇ ਭਵਿੱਖ ਦਾ ਨਿਰਮਾਣ ਕਰਨ ਅਤੇ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦੀ ਸਮਰੱਥ ਹਨ। ਪਰ ਅਸੀਂ ਵੇਖਿਆ ਹੈ ਕਿ ਉਹ ਬੜੀ ਆਸਾਨੀ ਨਾਲ ਗੁੰਮਰਾਹ ਹੋ ਜਾਂਦੇ ਹਨ। ਜਿਹੜੇ ਲੋਕ ਇਨ੍ਹਾਂ ਨੈੱਟਵਰਕਾਂ ਨੂੰ ਚਲਾਉਂਦੇ ਹਨ ਅਕਸਰ ਉਹ ਆਪ ਦੂਰ ਰਹਿਕੇ ਭਰਤੀ ਕੀਤੇ ਨੌਜਵਾਨਾਂ ਤੋਂ ਅਪਰਾਧ ਕਰਵਾਉਂਦੇ ਹਨ, ਜਿਨ੍ਹਾਂ ਦੇ ਨਤੀਜੇ ਉਹਨਾਂ ਨੂੰ ਭਵਿੱਖ ਵਿੱਚ ਭੁਗਤਣੇ ਪੈਂਦੇ ਹਨ। ਇਸ ਲਈ ਜ਼ਰੂਰੀ ਹੈ ਕਿ ਨੌਜਵਾਨ ਸਮੇਂ ਸਿਰ ਇਸ ਜਾਲ ਨੂੰ ਪਛਾਣਨ ਅਤੇ ਇਸ ਤੋਂ ਫਾਸਲਾ ਬਣਾ ਕੇ ਰੱਖਣ।”

ਇਹ ਵੀ ਪੜ੍ਹੋ ‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

👉ਕਈ ਵਿਦਿਆਰਥੀਆਂ ’ਤੇ ਇਸ ਗੱਲਬਾਤ ਨੇ ਡੂੰਘਾ ਅਸਰ ਛੱਡਿਆ ਹੈ।
ਕੰਵਲਜੀਤ ਕੌਰ, ਜਿਸਨੇ ਹਾਲ ਵਿੱਚ ਹੀ ਇੱਕ ਸੈਸ਼ਨ ਵਿੱਚ ਭਾਗ ਲਿਆ ਸੀ, ਨੇ ਇਸਨੂੰ ਅੱਖਾਂ ਖੋਲ੍ਹਣ ਵਾਲਾ ਅਨੁਭਵ ਦੱਸਿਆ। ਉਸਨੇ ਕਿਹਾ, “ਇਸ ਨਾਲ ਸਾਨੂੰ ਸਮਝ ਆਈ ਕਿ ਗੈਂਗ ਕਿਵੇਂ ਭਾਵੁਕ ਨੌਜਵਾਨਾਂ ਦਾ ਫ਼ਾਇਦਾ ਚੁੱਕਦੇ ਹਨ। ਅੰਤ ਵਿੱਚ ਖ਼ਤਰਾ ਉਸੇ ਵਿਅਕਤੀ ਨੂੰ ਝੱਲਣਾ ਪੈਂਦਾ ਹੈ ਜੋ ਇਸ ਵਿੱਚ ਸ਼ਾਮਲ ਹੁੰਦਾ ਹੈ। ਅਜਿਹੇ ਸੈਸ਼ਨ ਜਾਰੀ ਰਹਿਣੇ ਚਾਹੀਦੇ ਹਨ । ਪਿਛਲੇ ਸਾਲ ਸ਼ੁਰੂ ਕੀਤੀ ਗਈ ਇਸ ਪਹਿਲ ਨੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਲੋਕਾਂ ਲਈ ਪੁਲਿਸ ਨਾਲ ਜੁੜਨ, ਆਪਣੀਆਂ ਸਮੱਸਿਆਵਾਂ ਤੇ ਚਿੰਤਾਵਾਂ ਸਾਂਝੀਆਂ ਕਰਨ ਅਤੇ ਆਸਾਨੀ ਨਾਲ ਆਪਣੀ ਗੱਲ ਰੱਖਣ ਦੇ ਯੋਗ ਬਣਾਇਆ ਹੈ। ਸਮੇਂ ਦੇ ਨਾਲ ਇਹ ਸਿੱਧਾ ਸੰਵਾਦ ਕਮਿਊਨਿਟੀਆਂ ਨੂੰ ਸੁਰੱਖਿਅਤ ਰੱਖਣ ਲਈ ਸਾਂਝੀ ਜ਼ਿੰਮੇਵਾਰੀ ਦੀ ਭਾਵਨਾ ਵੀ ਵਿਕਸਿਤ ਕਰ ਰਿਹਾ ਹੈ।

ਇਹ ਵੀ ਪੜ੍ਹੋ MRSPTU ਦੇ ਵਿਦਿਆਰਥੀਆਂ ਵਲੋਂ ਪ੍ਰੈਕਟੀਕਲ ਐਕਸਪੋਜ਼ਰ ਲਈ ਸੈਂਟਰਲ ਯੂਨੀਵਰਸਿਟੀ ਦੀਆਂ ਨਿਰਮਾਣ ਅਧੀਨ ਸਾਈਟਾਂ ਦਾ ਦੌਰਾ

ਇਹ ਅਭਿਆਨ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੂੰ ਵੀ ਮਜ਼ਬੂਤੀ ਦੇ ਰਿਹਾ ਹੈ, ਜਿਸ ਵਿੱਚ ਲੋਕਾਂ ਤੋਂ ਮਿਲੀ ਸੂਹ/ ਜਾਣਕਾਰੀ ਪੁਲਿਸ ਨੂੰ ਸਥਾਨਕ ਚੁਣੌਤੀਆਂ ਨੂੰ ਬਿਹਤਰ ਸਮਝਣ ਵਿੱਚ ਮਦਦ ਕਰ ਰਹੀ ਹੈ । ਸੀਨੀਅਰ ਅਧਿਕਾਰੀਆਂ ਅਤੇ ਫੀਲਡ ਕਰਮਚਾਰੀਆਂ ਨੇ ਵਿਦਿਆਰਥੀਆਂ, ਪਿੰਡਾਂ ਦੇ ਸਰਪੰਚਾਂ ਅਤੇ ਪਰਿਵਾਰਾਂ ਨਾਲ ਗੱਲਬਾਤ ਕਰਕੇ ਨਾ ਸਿਰਫ਼ ਅਪਰਾਧ, ਬਲਕਿ ਵਿਅਕਤੀਆਂ ਅਤੇ ਸਮਾਜ ’ਤੇ ਉਸਦੇ ਡੂੰਘੇ ਪ੍ਰਭਾਵਾਂ ਬਾਰੇ ਵੀ ਚਰਚਾ ਕੀਤੀ ਹੈ।ਜਿਵੇਂ-ਜਿਵੇਂ ਇਹ ਸੈਸ਼ਨ ਦੂਰ-ਦੁਰਾਡੇ ਦੇ ਖੇਤਰਾਂ ਤੱਕ ਪਹੁੰਚ ਰਹੇ ਹਨ, ਲੋਕਾਂ ਦੀ ਪ੍ਰਤੀਕਿਰਿਆ ਵਿੱਚ ਵੀ ਸਪੱਸ਼ਟ ਬਦਲਾਅ ਨਜ਼ਰ ਆ ਰਿਹਾ ਹੈ। ਕਈ ਲੋਕ ਅੱਗੇ ਆ ਕੇ ਇਸ ਪਹਿਲ ਦੀ ਸਰਾਹਨਾ ਕਰ ਰਹੇ ਹਨ ਅਤੇ ਅਜਿਹੇ ਪ੍ਰਭਾਵਾਂ ਤੋਂ ਸਾਵਧਾਨ ਰਹਿਣ ਦੀ ਮਹੱਤਤਾ ਨੂੰ ਸਵੀਕਾਰ ਰਹੇ ਹਨ।

ਇਹ ਵੀ ਪੜ੍ਹੋ Bhagwant Mann Govt ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

ਇਸ ਸਾਲ ਜਨਵਰੀ ਤੋਂ ਹੁਣ ਤੱਕ 28 ਜ਼ਿਲਿ੍ਹਆਂ ਵਿੱਚ 2800 ਤੋਂ ਵੱਧ ਅਜਿਹੇ ਸੈਸ਼ਨ ਕਰਵਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਹਰ ਉਮਰ ਵਰਗ ਦੇ ਲੋਕਾਂ ਨੇ ਹਿੱਸਾ ਲਿਆ। ਸਕਾਰਾਤਮਕ ਪ੍ਰਤੀਕਿਰਿਆ ਨਾਲ ਪੁਲਿਸ ਨੂੰ ਇਹ ਕੋਸ਼ਿਸ਼ਾਂ ਹੋਰ ਵਧਾਉਣ ਲਈ ਉਤਸ਼ਾਹ ਮਿਲਿਆ ਹੈ।ਅਧਿਕਾਰੀਆਂ ਦਾ ਮੰਨਣਾ ਹੈ ਕਿ ਇਹ ਪਹਿਲ ਸਿਰਫ਼ ਕਾਨੂੰਨ ਲਾਗੂ ਕਰਨ ਤੱਕ ਸੀਮਿਤ ਨਹੀਂ ਸਗੋਂ ਲੋਕਾਂ ਵਿੱਚ ਭਰੋਸਾ ਬਣਾਉਣ ਅਤੇ ਉਨ੍ਹਾਂ ਨੂੰ ਬਿਨਾਂ ਡਰ ਤੋਂ ਆਪਣੀ ਗੱਲ ਕਹਿਣ ਲਈ ਪ੍ਰੇਰਿਤ ਕਰਨ ਦਾ ਯਤਨ ਵੀ ਹੈ। ਲੋਕਾਂ ਦੀ ਨਿਰੰਤਰ ਭਾਗੀਦਾਰੀ ਅਤੇ ਜਾਗਰੂਕਤਾ ਨਾਲ ਇਹ ਕੋਸ਼ਿਸ਼ ਸੁਰੱਖਿਅਤ ਅਤੇ ਮਜ਼ਬੂਤ ਪੰਜਾਬ ਸਿਰਜਣ ਵੱਲ ਅੱਗੇ ਵਧ ਰਹੀ ਹੈ।ਹਾਲ ਹੀ ਵਿੱਚ ਮਾਨਸਾ ਪੁਲਿਸ ਨੇ ਗੁਰੂ ਨਾਨਕ ਕਾਲਜ, ਬੁਢਲਾਡਾ (ਮਾਨਸਾ) ਵਿੱਚ ਵਿਦਿਆਰਥੀਆਂ ਅਤੇ ਸਟਾਫ ਨਾਲ ਇੱਕ ਮੀਟਿੰਗ ਕੀਤੀ, ਜਿਸ ਵਿੱਚ ਲਗਭਗ 1500 ਵਿਅਕਤੀਆਂ ਨੇ ਹਿੱਸਾ ਲਿਆ। ਇਸ ਮੀਟਿੰਗ ਨੂੰ ਬਠਿੰਡਾ ਰੇਂਜ ਦੇ ਡੀਆਈਜੀ ਹਰਜੀਤ ਸਿੰਘ (ਆਈਪੀਐਸ) ਨੇ ਸੰਬੋਧਨ ਕੀਤਾ।

ਇਹ ਵੀ ਪੜ੍ਹੋ ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਇਸੇ ਤਰ੍ਹਾਂ, ਫਾਜ਼ਿਲਕਾ ਦੇ ਪਿੰਡ ਕਰਨੀ ਖੇੜਾ ਦੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ, ਅਧਿਆਪਕਾਂ, ਸਰਪੰਚਾਂ ਅਤੇ ਸਥਾਨਕ ਪਿੰਡ ਵਾਸੀਆਂ ਨੇ ਭਾਗ ਲਿਆ। ਐੱਸ.ਐੱਸ.ਪੀ. ਫਾਜ਼ਿਲਕਾ ਗੁਰਮੀਤ ਸਿੰਘ ਨੇ ਕਿਹਾ ,“ਸਰਹੱਦੀ ਜ਼ਿਲ੍ਹਾ ਹੋਣ ਕਰਕੇ ਨੌਜਵਾਨਾਂ ਨੂੰ ਖਾਸ ਤੌਰ ’ਤੇ ਸਾਵਧਾਨ ਕੀਤਾ ਗਿਆ ਕਿ ਉਹਨਾਂ ਨੂੰ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਵੱਲੋਂ ਨਿਸ਼ਾਨਾ ਬਣਾਏ ਜਾਣ ਬਹੁਤ ਸੰਭਾਵਨਾ ਹੈ। ਉਹਨਾਂ ਨੂੰ ਸਾਵਧਾਨ ਰਹਿਣ ਅਤੇ ਆਸਾਨੀ ਨਾਲ ਪੈਸੇ ਕਮਾਉਣਾ, ਚਮਕ-ਦਮਕ ਜਾਂ ਝੂਠੀ ਸ਼ੋਹਰਤ ਦੇ ਵਾਅਦਿਆਂ ਦੇ ਲਾਲਚ ਵਿੱਚ ਨਾ ਆਉਣ ਦੀ ਸਲਾਹ ਦਿੱਤੀ ਗਈ ।”ਸਹਿਭਾਗੀਆਂ ਨੂੰ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਅੱਗੇ ਦੱਸਿਆ ਗਿਆ ਕਿ ਜਾਣਕਾਰੀ ਸਾਂਝੀ ਕਰਨ ਵਾਲਿਆਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਇੱਕ ਇਨਾਮ ਨੀਤੀ ਲਾਗੂ ਕੀਤੀ ਗਈ ਹੈ, ਜਿਸ ਤਹਿਤ ਗੈਂਗਸਟਰਾਂ ਅਤੇ ਉਹਨਾਂ ਦੀਆਂ ਅਪਰਾਧਿਕ ਗਤੀਵਿਧੀਆਂ ਬਾਰੇ ਭਰੋਸੇਯੋਗ ਇਤਲਾਹ ਦੇਣ ਵਾਲਿਆਂ ਦੀ ਨਾ ਸਿਰਫ਼ ਪਛਾਣ ਗੁਪਤ ਰੱਖੀ ਜਾਂਦੀ ਹੈ ਸਗੋਂ ਉਨ੍ਹਾਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਜਾਂਦਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

DGP Gaurav Yadav ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

👉ਨਾਗਰਿਕ-ਕੇਂਦ੍ਰਿਤ ਪੋਰਟਲ ਵਿੱਚ ਆਧਾਰ-ਸਮਰੱਥ ਈ-ਕੇਵਾਈਸੀ, ਕਿਊਆਰ-ਪ੍ਰਮਾਣਿਤ ਸਰਟੀਫਿਕੇਟ, ਕਾਰਜ ਰਹਿਤ...