Friday, April 24, 2026
spot_img
spot_img

CM Bhagwant Singh Mann ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੇ ਮਾਲਕੀ ਸਬੰਧੀ ਪੁਰਾਣੇ ਝਗੜਿਆਂ ਦਾ ਸਥਾਈ ਹੱਲ ਕਰਨ ਲਈ ਵਚਨਬੱਧ: MLA Kulwant Singh

Date:

spot_img

👉ਸਮੁੱਚੇ ਪੰਜਾਬ ਵਿੱਚ ਲਾਲ ਡੋਰੇ ਨਾਲ ਸੰਬੰਧਿਤ ਜ਼ਮੀਨਾਂ ਦੇ ਪ੍ਰਾਪਰਟੀ ਕਾਰਡ ਬਣਨੇ ਸ਼ੁਰੂ
SAS Nagar News: CM Bhagwant Mann ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿੱਥੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਲੋਕ ਪੱਖੀ ਯੋਜਨਾਵਾਂ ਨੂੰ ਵੀ ਜ਼ਮੀਨੀ ਪੱਧਰ ‘ਤੇ ਲਾਗੂ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਸਰਕਾਰ ਵੱਲੋਂ ਲੋਕਾਂ ਦੇ ਲੰਬੇ ਸਮੇਂ ਤੋਂ ਚੱਲ ਰਹੇ ਜਾਇਦਾਦ ਮਾਲਕੀ ਸਬੰਧੀ ਝਗੜਿਆਂ ਦਾ ਸਥਾਈ ਹੱਲ ਵੀ ਕੀਤਾ ਜਾ ਰਿਹਾ ਹੈ।ਇਹ ਗੱਲ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਠਸਕਾ ਅਤੇ ਦੈੜੀ ਦੇ 205 ਲੋਕਾਂ ਨੂੰ ਪ੍ਰਾਪਰਟੀ ਕਾਰਡ ਵੰਡਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਇਸ ਦੌਰਾਨ ਉਨ੍ਹਾਂ ਵੱਲੋਂ ਪਿੰਡ ਦੈੜੀ ਦੇ 160 ਅਤੇ ਪਿੰਡ ਠਸਕਾ ਦੇ 45 ਲੋਕਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ ਗਏ।ਉਨ੍ਹਾਂ ਕਿਹਾ ਕਿ ਪੰਜਾਬ ਦੇ 12 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਲਾਲ ਡੋਰੇ ਨਾਲ ਸੰਬੰਧਿਤ ਜ਼ਮੀਨਾਂ ‘ਤੇ ਕਬਜ਼ਾ ਰੱਖਣ ਵਾਲੇ ਲੋਕ ਹੁਣ ਕਾਨੂੰਨੀ ਤੌਰ ‘ਤੇ ਉਸ ਜ਼ਮੀਨ ਦੇ ਮਾਲਕ ਬਣ ਸਕਣਗੇ।

ਇਹ ਵੀ ਪੜ੍ਹੋ  Gurmeet Singh Khudiyan ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਉਨ੍ਹਾਂ ਨੇ ਦੱਸਿਆ ਕਿ ਇਸ ਨਾਲ ਲੋਕ ਹੁਣ ਆਪਣੀ ਜ਼ਮੀਨ ਦੇ ਆਧਾਰ ‘ਤੇ ਬੈਂਕਾਂ ਤੋਂ ਕਰਜ਼ਾ ਵੀ ਲੈ ਸਕਣਗੇ, ਜਦਕਿ ਪਹਿਲਾਂ ਮਲਕੀਅਤ ਦਾ ਕੋਈ ਪੱਕਾ ਰਿਕਾਰਡ ਮੌਜੂਦ ਨਹੀਂ ਸੀ।ਵਿਧਾਇਕ ਨੇ ਕਿਹਾ ਕਿ ਸਮੁੱਚੇ ਪੰਜਾਬ ਵਿੱਚ ਲਾਲ ਡੋਰੇ ਨਾਲ ਸੰਬੰਧਿਤ ਜ਼ਮੀਨਾਂ ਦੇ ਪ੍ਰਾਪਰਟੀ ਕਾਰਡ ਬਣਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਜਿਵੇਂ-ਜਿਵੇਂ ਇਹ ਕਾਰਡ ਤਿਆਰ ਹੁੰਦੇ ਜਾਣਗੇ, ਉਨ੍ਹਾਂ ਨੂੰ ਸਬੰਧਿਤ ਹੱਕਦਾਰਾਂ ਨੂੰ ਸੌਂਪਿਆ ਜਾਂਦਾ ਰਹੇਗਾ।ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕੁਝ ਨੇਤਾ ਬਿਨਾਂ ਵਜ੍ਹਾ ਆਪਣੀਆਂ ਝੂਠੀਆਂ ਪ੍ਰਾਪਤੀਆਂ ਗਿਣਵਾ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਦਕਿ ਪਿਛਲੇ 20 ਸਾਲਾਂ ਦੌਰਾਨ ਮੋਹਾਲੀ ਦੇ ਵਿਕਾਸ ਲਈ ਕੋਈ ਵੱਡਾ ਕੰਮ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ  ‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

ਉਨ੍ਹਾਂ ਕਿਹਾ ਕਿ ਮੋਹਾਲੀ ਸ਼ਹਿਰ ਵਿੱਚ ਸੜਕਾਂ, ਸੀਵਰੇਜ, ਪਾਣੀ ਨਿਕਾਸੀ ਅਤੇ ਸਟ੍ਰੀਟ ਲਾਈਟਾਂ ਨਾਲ ਸੰਬੰਧਿਤ ਸਮੱਸਿਆਵਾਂ ਦਾ ਹੱਲ ਕਰਨ ਲਈ ਵਿਆਪਕ ਸਰਵੇ ਕਰਵਾਇਆ ਜਾ ਰਿਹਾ ਹੈ। ਜਿੱਥੇ ਵੀ ਸੀਵਰੇਜ ਦੀ ਸਮੱਸਿਆ ਹੋਵੇਗੀ, ਉਸ ਨੂੰ ਠੀਕ ਕੀਤਾ ਜਾਵੇਗਾ ਅਤੇ ਜ਼ਰੂਰਤ ਪੈਣ ‘ਤੇ ਨਵੀਆਂ ਪਾਈਪਲਾਈਨਾਂ ਵੀ ਪਾਈਆਂ ਜਾਣਗੀਆਂ।ਇਸ ਮੌਕੇ ਗੁਰਪ੍ਰੀਤ ਸਿੰਘ (ਤਹਿਸੀਲਦਾਰ), ਰਵਿੰਦਰ ਸਿੰਘ (ਨਾਇਬ ਤਹਿਸੀਲਦਾਰ), ਕੁਲਦੀਪ ਸਿੰਘ ਸਮਾਣਾ, ਮਹਿਮਾ ਸਿੰਘ (ਸਰਪੰਚ ਠਸਕਾ), ਮਲਕੀਤ ਸਿੰਘ (ਬਲਾਕ ਪ੍ਰਧਾਨ), ਗੁਰਮੀਤ ਕੌਰ (ਕੌਂਸਲਰ), ਆਰ.ਪੀ. ਸ਼ਰਮਾ (ਬਲਾਕ ਪ੍ਰਧਾਨ), ਅਕਬਿੰਦਰ ਸਿੰਘ ਗੋਸਲ, ਗੁਰਪ੍ਰੀਤ ਸਿੰਘ ਬਰਿਆਲੀ, ਅਵਤਾਰ ਸਿੰਘ ਮੌਲੀ ਬੈਦਵਾਣ, ਇਕਬਾਲ ਸਿੰਘ (ਸਰਪੰਚ), ਹਰਪਾਲ ਸਿੰਘ (ਸਰਪੰਚ ਤੜੋਲੀ), ਸੁਰਮੁੱਖ ਸਿੰਘ ਠਸਕਾ, ਰਣਜੀਤ ਕੌਰ, ਬਲਜੀਤ ਸਿੰਘ ਦੈੜੀ, ਰਾਜਿੰਦਰ ਸਿੰਘ (ਸਰਪੰਚ ਬੜਮਾਜਰਾ), ਮਨਪ੍ਰੀਤ ਸਿੰਘ ਮਨੀ ਅਤੇ ਹੋਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img
spot_img

Popular

More like this
Related

ਸਰਕਾਰ ਏ ਖ਼ਾਲਸਾ; ਇੱਕ ਪੁਨਰ ਚਿੰਤਨ ਵਿਸ਼ੇ ’ਤੇ ਕਰਵਾਇਆ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ

👉ਗੁਰੂ ਸਿਧਾਂਤਾਂ ਅਤੇ ਵਡਿਆਈਆਂ ਨੂੰ ਬਰਕਰਾਰ ਰੱਖਣਾ ਮਨੁੱਖ ਦੀ...