Friday, April 24, 2026
spot_img
spot_img

ਵੱਡੀ ਖ਼ਬਰ; ਵਪਾਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਬਠਿੰਡਾ ਦੇ ਇੰਡਸਟਰੀ ਏਰੀਏ ‘ਚ ਬਣੇਗੀ ਪੁਲਿਸ ਚੌਂਕੀ

Date:

spot_img

Bathinda News: Bathinda City ਦੇ ਅਰਬਨ ਇੰਡਸਟਰੀ ਏਰੀਏ ਵਿਖੇ ਐੱਸ.ਐੱਸ.ਪੀ. ਬਠਿੰਡਾ ਡਾ. ਜਯੋਤੀ ਯਾਦਵ ਬੈਂਸ ਦੀ ਅਗਵਾਈ ਹੇਠ ਵਪਾਰੀਆਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ।ਵਪਾਰੀਆਂ ਦੀ ਪੁਲਿਸ ਚੌਕੀ ਸਬੰਧੀ ਮੰਗ ਨੂੰ ਮੁੱਖ ਰੱਖਦਿਆਂ ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ ਨੇ ਭਰੋਸਾ ਦਵਾਇਆ ਕਿ ਜਲਦ ਹੀ ਇੰਡਸਟਰੀ ਏਰੀਏ ਵਿੱਚ ਪੁਲਿਸ ਚੌਂਕੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ, ਤਾਂ ਜੋ ਵਪਾਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।ਚੇਅਰਮੈਨ ਐਕਸਾਈਜ਼ ਐਂਡ ਟੈਕਸੇਸ਼ਨ ਸ਼੍ਰੀ ਬਿਕਰਮ ਲਵਲੀ ਨੇ ਇਸ ਦੌਰਾਨ ਕਿਹਾ ਕਿ ਵਪਾਰੀ ਵਰਗ ਸੂਬੇ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ, ਜੋ ਇਮਾਨਦਾਰੀ ਨਾਲ ਟੈਕਸ ਅਦਾ ਕਰਦਾ ਹੈ।

ਇਹ ਵੀ ਪੜ੍ਹੋ ਬੱਸ ਅੱਡਾ ਬਦਲਣ ਦਾ ਮਾਮਲਾ; MLA ਦੇ ਫੈਸਲੇ ਵਿਰੁਧ ਲੱਗਿਆ ਧਰਨਾ Mayor ਦੇ ਭਰੋਸੇ ਮਗਰੋਂ ਸਮਾਪਤ

ਉਨ੍ਹਾਂ ਭਰੋਸਾ ਦਵਾਇਆ ਕਿ ਟ੍ਰੇਡ ਕਮਿਸ਼ਨ ਅਤੇ ਸਰਕਾਰ ਹਮੇਸ਼ਾ ਵਪਾਰੀਆਂ ਦੀ ਜਾਨ-ਮਾਲ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ।ਇਸ ਮੌਕੇ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਪ੍ਰਕਾਸ਼ ਜਿੰਦਲ ਵੱਲੋਂ ਇਸ ਮੀਟਿੰਗ ਦਾ ਆਯੋਜਨ ਕਰਨ ਲਈ ਸਾਰੇ ਹਾਜ਼ਰੀਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ‘ਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਲਈ ਇਸ ਤਰ੍ਹਾਂ ਦੀਆਂ ਮੀਟਿੰਗਾਂ ਬਹੁਤ ਲਾਹੇਵੰਦ ਸਾਬਤ ਹੁੰਦੀਆਂ ਹਨ।

ਇਹ ਵੀ ਪੜ੍ਹੋ MC Elections; Bathinda Congress ਦੇ ਬਾਗੀ ਕੋਂਸਲਰਾਂ ਵੱਲੋਂ ‘ਝਾੜੂ’ ਦੀ ਟਿਕਟ ‘ਤੇ ਚੋਣ ਲੜਣ ਦੀ ਚਰਚਾ !

ਇਸ ਮੌਕੇ ਡੀ.ਐਸ.ਪੀ. ਬਠਿੰਡਾ (ਦਿਹਾਤੀ) ਹਰਵਿੰਦਰ ਸਿੰਘ ਸਰਾਂ, ਡਾ. ਤਰਸੇਮ (ਸਟੇਟ ਸੈਕਟਰੀ ਟ੍ਰੇਡ ਕਮਿਸ਼ਨ) ਅਤੇ ਸ਼੍ਰੀ ਰਾਕੇਸ਼ ਗੁਪਤਾ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਇਲਾਕੇ ਦੇ ਵੱਡੀ ਗਿਣਤੀ ਵਿੱਚ ਉਦਯੋਗਪਤੀ ਅਤੇ ਵਪਾਰੀ ਹਾਜ਼ਰ ਰਹੇ ਅਤੇ ਉਨ੍ਹਾਂ ਨੇ ਆਪਣੇ ਕਾਰੋਬਾਰ ਨਾਲ ਸੰਬੰਧਤ ਮੁੱਦੇ ਪ੍ਰਮੁੱਖ ਤੌਰ ‘ਤੇ ਰੱਖੇ।ਮੀਟਿੰਗ ਦੇ ਅੰਤ ਵਿੱਚ ਵਪਾਰੀਆਂ ਨੇ ਆਪਣੀਆਂ ਸਮੱਸਿਆਵਾਂ ਸੁਣਨ ਅਤੇ ਤੁਰੰਤ ਕਾਰਵਾਈ ਦਾ ਭਰੋਸਾ ਦੇਣ ਲਈ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਉਨ੍ਹਾਂ ਖੁਸ਼ੀ ਪ੍ਰਗਟਾਈ ਕਿ ਉਨ੍ਹਾਂ ਦੇ ਮੁੱਦੇ ਗੰਭੀਰਤਾ ਨਾਲ ਸੁਣੇ ਗਏ ਅਤੇ ਉਮੀਦ ਜਤਾਈ ਕਿ ਜਲਦ ਹੀ ਇਨ੍ਹਾਂ ਮੁੱਦਿਆਂ ਦਾ ਹੱਲ ਹੋਵੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img
spot_img

Popular

More like this
Related

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਕੀਤੀ ਨੀਂਟ (ਯੂਜੀ) ਪ੍ਰੀਖਿਆ ਦੀ ਤਿਆਰੀਆਂ ਦੀ ਸਮੀਖਿਆ

👉ਪ੍ਰੀਖਿਆ ਸ਼ਾਂਤੀਪੂਰਣ ਅਤੇ ਪਾਰਦਰਸ਼ੀ ਢੰਗ ਨਾਲ ਸਪੰਨ ਕਰਵਾਉਣ ਯਕੀਨੀ...