Sunday, April 26, 2026
spot_img
spot_img

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਕੀਤੀ ਨੀਂਟ (ਯੂਜੀ) ਪ੍ਰੀਖਿਆ ਦੀ ਤਿਆਰੀਆਂ ਦੀ ਸਮੀਖਿਆ

Date:

spot_img

👉ਪ੍ਰੀਖਿਆ ਸ਼ਾਂਤੀਪੂਰਣ ਅਤੇ ਪਾਰਦਰਸ਼ੀ ਢੰਗ ਨਾਲ ਸਪੰਨ ਕਰਵਾਉਣ ਯਕੀਨੀ ਕੀਤਾ ਜਾਵੇ – ਮੁੱਖ ਮੰਤਰੀ
Haryana News: CM Nayab Singh Saini; ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ੁਕਰਵਾਰ ਨੂੰ ਚੰਡੀਗੜ੍ਹ ਤੋਂ ਨੈਸ਼ਨਲ ਟੇਸਟਿੰਗ ਏਜੰਸੀ (ਐਨਟੀਏ) ਵੱਲੋਂ 3 ਨਵੀਂ, 2026 ਨੂੰ ਆਯੋਜਿਤ ਹੋਣ ਵਾਲੀ ਨੀਂਟ (ਯੂਜੀ) ਪ੍ਰੀਖਿਆ ਦੀ ਤਿਆਰੀਆਂ ਦੀ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਸੁਪਰਡੈਂਟਾਂ ਦੇ ਨਾਲ ਸਮੀਖਿਆ ਕੀਤੀ। ਉਨ੍ਹਾਂ ਨੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਪ੍ਰੀਖਿਆ ਨੂੰ ਸ਼ਾਂਤੀਪੂਰਣ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਪੰਨ ਕਰਵਾਉਣਾ ਹਰ ਹਾਲ ਵਿੱਚ ਯਕੀਨੀ ਕੀਤਾ ਜਾਵੇ। ਨਾਲ ਹੀ, 26 ਅਪ੍ਰੈਲ ਨੂੰ ਹਰਿਆਣਾ ਲੋਕ ਸੇਵਾ ਆਯੋਗ ਵੱਲੋਂ ਆਯੋਜਿਤ ਐਚਸੀਐਸ ਅਤੇ ਸਬੰਧਿਤ ਸੇਵਾਵਾਂ ਦੀ ਪ੍ਰੀਖਿਆ ਲਈ ਵੀ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ ਜੋਤੀਬਾ ਫੂਲੇ ਸਮਾਜ ਸੇਵਾ ਦੇ ਨਾਇਕ, ਬਾਬਾ ਸਾਹੇਬ ਦੇ ਜੀਵਨ ਤੋਂ ਲੈਣ ਮੁਸ਼ਕਲ ਪਰਿਸਥਿਤੀਆਂ ਵਿੱਚ ਵੀ ਸਫਲਤਾ ਦੀ ਸੀਖ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਖਿਆਰਥੀਆਂ ਨੁੰ ਪ੍ਰੀਖਿਆ ਕੇਂਦਰਾਂ ‘ਤੇ ਸਾਰੀ ਮੁੱਢਲੀ ਸਹੂਲਤਾਂ ਉਪਲਬਧ ਕਰਵਾਈਆਂ ਜਾਣ। ਪੂਰੇ ਸੂਬੇ ਵਿੱਚ ਨੀਟ (ਯੂਜੀ) ਪ੍ਰੀਖਿਆ ਲਈ 175 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ 65,000 ਪ੍ਰੀਖਿਆਰਥੀ ਪ੍ਰੀਖਿਆ ਦੇਣਗੇ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਪ੍ਰੀਖਿਆ ਕੇਂਦਰਾਂ ਦੇ ਨੇੜੇ ਮਾਂਪਿਆਂ ਦੇ ਠਹਿਰਣ ਅਤੇ ਪਾਰਕਿੰਗ ਦੀ ਸਮੂਚੀ ਵਿਵਸਥਾ ਹੋਵੇ। ਆਵਾਜਾਈ ਵਿਵਸਥਾ ਸੁਚਾਰੂ ਰੱਖੀ ਜਾਵੇ, ਤਾਂ ਜੋ ਕਿਸੇ ਵੀ ਪ੍ਰੀਖਿਆਰਥੀ ਨੂੰ ਸਮੇਂ ‘ਤੇ ਕੇਂਦਰ ਤੱਕ ਪਹੁੰਚਣ ਵਿੱਚ ਰੁਕਾਵਟ ਨਾ ਆਵੇ। ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਜਾਣ ਅਤੇ ਡਿਊਟੀ ਵਿੱਚ ਕਿਸੇ ਵੀ ਤਰ੍ਹਾ ਦੀ ਲਾਪ੍ਰਵਾਹੀ ਨਾ ਵਰਤੀ ਜਾਵੇ।ਉਨ੍ਹਾਂ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਅਫਵਾਹ ਫੈਲਾਉਣ ਵਾਲਿਆਂ ‘ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇਗੀ ਅਤੇ ਜਿਲ੍ਹਾ ਪੱਧਰ ‘ਤੇ ਵੀ ਸਖਤ ਨਿਗਰਾਨੀ ਯਕੀਨੀ ਕੀਤੀ ਜਾਵੇ, ਤਾਂ ੧ੋ ਕੋਈ ਵੀ ਵਿਅਕਤੀ ਪ੍ਰੀਖਿਆਰਥੀਆਂ ਨੂੰ ਗੁਮਰਾਹ ਨਾ ਕਰ ਸਕਣ। ਪ੍ਰੀਖਿਆ ਕੇਂਦਰਾਂ ਦੇ ਨੇੜੇ ਸਿਹਤ ਸਹੂਲਤਾਂ ਨਾਲ ਲੈਸ ਐਂਬੂਲੈਂਸ ਤੈਨਾਤ ਕੀਤੀ ਜਾਵੇ ਅਤੇ ਪਾਰਕਿੰਗ ਥਾਵਾਂ ਦਾ ਪਹਿਲਾਂ ਨਿਰਧਾਰਣ ਕੀਤਾ ਜਾਵੇ। ਸੁਆਲ ਪੱਤਰਾਂ ਦੀ ਸੁਰੱਖਿਆ ਲਈ ਵੀ ਮਜਬੂਤ ਵਿਵਸਥਾ ਯਕੀਨੀ ਕੀਤੀ ਜਾਵੇ।

ਇਹ ਵੀ ਪੜ੍ਹੋ नशा मुक्त अभियान की रथ यात्रा को विकास एवं पंचायत मंत्री कृष्ण लाल पंवार ने झण्ड़ी दिखाकर किया रवाना

ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਆਯੋਜਿਤ ਸੀਈਟੀ ਪ੍ਰੀਖਿਆ ਦੇ ਸਫਲ ਪ੍ਰਬੰਧਨ ਦੀ ਕੇਂਦਰ ਸਰਕਾਰ ਵੱਲੋਂ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰੀਖਿਆ ਕੇਂਦਰਾਂ ‘ਤੇ ਪੀਣ ਦੇ ਪਾਣੀ, ਬਿਜਲੀ, ਪਖਾਨੇ ਸਮੇਤ ਸਾਰੇ ਜਰੂਰੀ ਸਹੂਲਤਾਂ ਉਪਲਬਧ ਹੋਣ। ਸਾਰੀ ਸੀਸੀਟੀਵੀ ਕੈਮਰੇ ਸੁਚਾਰੂ ਰੁਪ ਨਾਲ ਕੰਮ ਕਰਦੇ ਰਹਿਣ ਅਤੇ ਆਵਾਜਾਈ ਪ੍ਰਬੰਧਨ ਪ੍ਰਭਾਵੀ ਢੰਗ ਨਾਲ ਕੀਤਾ ਜਾਵੇ। ਜਰੂਰਤ ਪੈਣ ‘ਤੇ ਪ੍ਰੀਖਿਆਰਥੀਆਂ ਨੂ ਕੇਂਦਰ ਤੱਕ ਪਹੁੰਚਾਉਣ ਲਈ ਡਾਇਲ 112 ਸੇਵਾ ਦੀ ਵੀ ਵਰਤੋ ਕੀਤੀ ਜਾ ਸਕਦੀ ਹੈ।ਮੀਟਿੰਗ ਵਿੱਚ ਜਾਣਕਾਰੀ ਦਿੱਤੀ ਗਈ ਕਿ ਗੇਟ (ਯੂਜੀ) ਪ੍ਰੀਖਿਆ 3 ਮਈ ਨੂੰ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਆਫਲਾਇਨ ਮੋਡ ਵਿੱਚ ਆਯੋਜਿਤ ਕੀਤੀ ਜਾਵੇਗੀ। ਪ੍ਰੀਖਿਆਰਥੀਆਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1:30 ਵਜੇ ਤੱਕ ਪ੍ਰੀਖਿਆ ਕੇਂਦਰਾਂ ਵਿੱਚ ਪ੍ਰਵੇਸ਼ ਦਿੱਤਾ ਜਾਵੇਗਾ, ਜਿਸ ਦੇ ਬਾਅਦ ਪ੍ਰਵੇਸ਼ ਬੰਦ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ यमुना को प्रदूषण मुक्त करने के लिए हरियाणा में 91 एसटीपी कार्यरत:मुख्यमंत्री

👉ਪ੍ਰੀਖਿਆਰਥੀਆਂ ਦੀ ਸਹੂਲਤ ਦੇ ਮੱਦੇਨਜਰ ਐਨਟੀਏ ਦੇ ਵਿਸ਼ੇਸ਼ ਪ੍ਰਬੰਧ

ਵੀਡੀਓ ਕਾਨਫ੍ਰੈਂਸਿੰਗ ਨਾਲ ਮੀਟਿੰਗ ਵਿੱਚ ਜੁੜੇ ਨੈਸ਼ਨਲ ਟੇਸਟਿੰਗ ਏਜੰਸੀ ਦੇ ਨਿਦੇਸ਼ਕ ਅਭਿਸ਼ੇਕ ਸਿੰਘ ਨੇ ਦਸਿਆ ਕਿ ਪ੍ਰੀਖਿਆ ਲਈ ਸਾਰੇ ਜਰੂਰੀ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਬਾਇਓਮੈਟ੍ਰਿਕ ਤਸਦੀਕ ਦੀ ਵਿਵਸਥਾ ਨੂੰ ਦੁਗਣਾ ਕੀਤਾ ਗਿਆ ਹੈ ਅਤੇ ਪੁਰਸ਼ ਅਤੇ ਮਹਿਲਾ ਪ੍ਰੀਖਿਆਰਥੀਆਂ ਲਈ ਵੱਖ-ਵੱਖ ਜਾਂਚ ਕਾਉਂਟਰ ਸਥਾਪਿਤ ਕੀਤੇ ਜਾਣਗੇ। ਹਰੇਕ 100 ਪ੍ਰੀਖਿਆਰਥੀਆਂ ‘ਤੇ ਇੱਕ ਸੁਰੱਖਿਆ ਜਾਂਚ ਕਾਊਂਟਰ ਅਤੇ 48 ਪ੍ਰੀਖਿਆਰਥੀਆਂ ‘ਤੇ ਇੱਕ ਬਾਇਓਮੈਟ੍ਰਿਕ ਉਪਕਰਣ ਲਗਾਇਆ ਜਾਵੇਗਾ। 30 ਅਪ੍ਰੈਲ ਤੱਕ ਸਾਰੇ ਪ੍ਰੀਖਿਆ ਕੇਂਦਰਾਂ ‘ਤੇ ਸੀਸੀਟੀਵੀ ਕੈਮਰੇ, ਜੈਮਰ ਅਤੇ ਹੋਰ ਜਰੂਰੀ ਉਪਕਰਣ ਉਪਲਬਧ ਕਰਾ ਦਿੱਤੇ ਜਾਣਗੇ। ਉਨ੍ਹਾਂ ਨੇ ਇਹ ਵੀ ਦਸਿਆ ਕਿ ਜੈਮਰ ਨੂੰ ਪ੍ਰੀਖਿਆ ਦੇ ਦਿਨ ਦੁਪਹਿਰ 1:45 ਵਜੇ ਤੋਂ ਸਰਗਰਮ ਕੀਤਾ ਜਾਵੇਗਾ, ਤਾਂ ਜੋ ਬਾਇਓਮੈਟ੍ਰਿਕ ਤਸਦੀਕ ਪ੍ਰਕ੍ਰਿਆ ਵਿੱਚ ਕਿਸੇ ਤਰ੍ਹਾ ਦੀ ਰੁਕਾਵਟ ਨਾ ਆਵੇ।ਮੀਟਿੰਗ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ, ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦੀ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਡਾ. ਸੁਮਿਤਾ ਮਿਸ਼ਰਾ, ਉੱਚੇਰੀ ਸਿਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ ਕੇ ਸਿੰਘ, ਮੁੱਖ ਮੰਤਰੀ ਦੇ ਉੱਪ ਪ੍ਰਧਾਨ ਸਕੱਤਰ ਸ੍ਰੀ ਯੱਸ਼ ਪਾਲ, ਵਿਸ਼ੇਸ਼ ਸਕੱਤਰ ਮਾਨੀਟਰਿੰਗ ਅਤੇ ਕੋਆਰਡੀਨੇਸ਼ਨ, ਡਾ. ਪ੍ਰਿਯੰਕਾ ਸੋਨੀ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img
spot_img

Popular

More like this
Related

Bathinda Police ਨੇ 4 ਨਜਾਇਜ ਅਸਲਿਆਂ ਸਮੇਤ 2 ਨੌਜਵਾਨਾਂ ਨੂੰ ਕੀਤਾ ਕਾਬੂ

Bathinda News: Bathinda Police ਵੱਲੋ ਗੈਂਗਸਟਰਾਂ ਵਿਰੁਧ ਚਲਾਈ ਜਾ...

Bhawanigarh truck union ਦਾ ਵਿਵਾਦ ਭਖਿਆ; Sangrur Police ਨੇ 10 ਜਣਿਆਂ ਨੂੰ ਕੀਤਾ ਗ੍ਰਿਫਤਾਰ

Bhawanigarh News: Bhawanigarh truck union issue; ਭਵਾਨੀਗੜ੍ਹ ਟਰੱਕ ਯੂਨੀਅਨ...

ਆਪ ਦੇ ਬਾਗੀ ਐਮਪੀ ਤੇ ਕ੍ਰਿਕਟਰ ਹਰਭਜਨ ਭੱਜੀ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਖ਼ਬਰ!

👉Punjab Police ਦੀ ਸੁਰੱਖਿਆ ਵਾਪਸੀ ਤੋਂ ਤੁਰੰਤ ਬਾਅਦ ਕ੍ਰਿਕਟਰ...