👉ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ
Amritsar News:ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤੇ ਜਾਣ ਨੂੰ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਨੇ ਸਿਧਾਂਤਕ ਤੌਰ ’ਤੇ ਪ੍ਰਵਾਨਗੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਸਨਮਾਨਿਤ ਕੀਤੇ ਜਾਣ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਐਲਾਨ ਕੀਤਾ ਗਿਆ ਸੀ। ਸ਼੍ਰੋਮਣੀ ਕਮੇਟੀ ਵੱਲੋਂ ਜਲਦ ਇਨ੍ਹਾਂ ਸਿੱਖ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੱਖ ਨੌਜੁਆਨ ਮੁਕਾਬਲਾ ਪ੍ਰੀਖਿਆਵਾਂ ਰਾਹੀਂ ਪ੍ਰਸ਼ਾਸਨਿਕ ਸੇਵਾਵਾਂ ਲਈ ਅੱਗੇ ਆਉਣ, ਇਸ ਲਈ ਸ਼੍ਰੋਮਣੀ ਕਮੇਟੀ ਵੱਡੇ ਉਪਰਾਲੇ ਕਰ ਰਹੀ ਹੈ।
ਇਹ ਵੀ ਪੜ੍ਹੋ ਮਿੱਡੂਖੇੜਾ ਤੇ ਝਿੰਜਰ ਦੀ ਨਿਊਜ਼ੀਲੈਂਡ ਫੇਰੀ ਦੌਰਾਨ NRI ਪੰਜਾਬੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ
ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਅੰਮ੍ਰਿਤਧਾਰੀ ਵਿਦਿਆਰਥੀਆਂ ਦੀਆਂ ਫੀਸਾਂ, ਅੰਮ੍ਰਿਤਧਾਰੀ ਲੜਕੀਆਂ ਨੂੰ ਮੁਫ਼ਤ ਵਿੱਦਿਆ ਤੇ ਗ਼ਰੀਬ ਵਿਦਿਆਰਥੀਆਂ ਲਈ ਹਰ ਸਾਲ ਸਹਾਇਤਾ ਕੀਤੀ ਜਾਂਦੀ ਹੈ, ਉਥੇ ਹੀ ਨਿਸ਼ਚੈ ਅਕੈਡਮੀ ਰਾਹੀਂ ਪ੍ਰਸ਼ਾਸਕੀ ਤੇ ਜੁਡੀਸ਼ੀਅਲ ਸੇਵਾਵਾਂ ਵਾਸਤੇ ਸਿੱਖ ਨੌਜਵਾਨਾਂ ਦੀ ਤਿਆਰੀ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪ੍ਰਸ਼ਾਸਨਿਕ ਪ੍ਰੀਖਿਆ ਦਾ ਮੁੱਢਲਾ ਟੈਸਟ ਪਾਸ ਕਰਨ ਵਾਲੇ ਗੁਰਸਿੱਖ ਵਿਦਿਆਰਥੀਆਂ ਲਈ ਮੇਨ ਦੀ ਤਿਆਰੀ ਵਾਸਤੇ ਵੀ ਬਜਟ ਵਿਚ 5 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।ਐਡਵੋਕੇਟ ਧਾਮੀ ਨੇ ਕਿਹਾ ਕਿ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਇਨ੍ਹਾਂ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤੇ ਜਾਣ ਦਾ ਫੈਸਲਾ ਜਿਥੇ ਇਨ੍ਹਾਂ ਦੀ ਹੌਂਸਲਾ ਅਫ਼ਜਾਈ ਲਈ ਹੈ, ਉਥੇ ਹੀ ਹੋਰ ਸਿੱਖ ਨੌਜੁਆਨਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਪ੍ਰਤੀ ਉਤਸ਼ਾਹਤ ਕਰਨਾ ਹੈ।
ਇਹ ਵੀ ਪੜ੍ਹੋ Bathinda Suicide Case; ਜੱਜ ਦੀ ਰੀਡਰ ਤੇ ਉਸਦਾ ਪਤੀ ਗ੍ਰਿਫਤਾਰ, DSP ਦੀ ਭੂਮਿਕਾ ਦੀ ਹੋਵੇਗੀ ਜਾਂਚ
ਭਵਿੱਖ ਵਿਚ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕਾਰਜਸ਼ੀਲ ਨਿਸ਼ਚੈ ਅਕੈਡਮੀ ਵਿਚ ਮੁਕਾਬਲਾ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦੇ ਰੂਬਰੂ ਕਰਨ ਲਈ ਵੀ ਪ੍ਰੋਗਰਾਮ ਉਲੀਕਿਆ ਜਾਵੇਗਾ, ਤਾਂ ਜੋ ਤਿਆਰੀ ਕਰ ਰਹੇ ਵਿਦਿਆਰਥੀ ਪ੍ਰੇਰਣਾ ਲੈ ਸਕਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਉਤਸ਼ਾਹਤ ਕਰਨ, ਤਾਂ ਜੋ ਸਿੱਖ ਨੌਜੁਆਨ ਉੱਚ ਅਹੁਦਿਆਂ ’ਤੇ ਬੈਠ ਕੇ ਗੁਰੂ ਸਾਹਿਬ ਦੇ ਦਰਸਾਏ ਮਾਰਗ ਅਨੁਸਾਰ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




