Monday, April 27, 2026
spot_img
spot_img

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

Date:

spot_img

👉ਪੁਲਿਸ ਟੀਮਾਂ ਨੇ 64 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 79 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
👉ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ
Punjab News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 95ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 577 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ।

ਇਹ ਵੀ ਪੜ੍ਹੋ  CM Bhagwant Mann ਦਾ AAP ਦੇ ਬਾਗੀ ਸੰਸਦ ਮੈਂਬਰਾਂ ‘ਤੇ ਮਸਾਲੇਦਾਰ ਤੰਜ਼…

ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।95ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 309 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 23,989 ਹੋ ਗਈਆਂ।ਇਸ ਤੋਂ ਇਲਾਵਾ 64 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 79 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਹ ਵੀ ਪੜ੍ਹੋ  ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 420ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 96 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.2 ਕਿਲੋ ਹੈਰੋਇਨ ਅਤੇ 415 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ। ਇਸ ਨਾਲ, ਸਿਰਫ 420 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 60,728 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

Big News; ਮਹਿਲਾ ਜੱਜ ਦੇ ਸਾਹਮਣੇ ਅਦਾਲਤ ਵਿਚ ਪੇਸ਼ ਨਹੀਂ ਹੋਣਗੇ Arvind Kejriwal

New Delhi News: Arvind kejriwal, ਕਥਿਤ ਸ਼ਰਾਬ ਘੋਟਾਲੇ ਵਿਚ...

मुख्यमंत्री नायब सिंह सैनी ने लेजर वैली पार्क में आधुनिक फाउंटेन व लाइट शो का किया उद्घाटन

👉मुख्यमंत्री ने कहा, लेजर वैली पार्क में बनेगा सिंथेटिक...

ਹੰਬੋਲਟ ਬੱਸ ਹਾਦਸੇ ਕੇਸ ‘ਚ ਵੱਡਾ ਮੋੜ, ਜਸਕਿਰਤ ਸਿੱਧੂ ਦੀ ਡਿਪੋਰਟੇਸ਼ਨ ‘ਤੇ ਅਸਥਾਈ ਰੋਕ

ਕੈਨੇਡਾ: ਹੰਬੋਲਟ ਬ੍ਰੋਂਕੋਜ਼ ਬੱਸ ਹਾਦਸੇ ਨਾਲ ਜੁੜੇ ਟਰੱਕ ਡਰਾਈਵਰ...