Sunday, April 26, 2026
spot_img
spot_img

Bhawanigarh truck union ਦਾ ਵਿਵਾਦ ਭਖਿਆ; Sangrur Police ਨੇ 10 ਜਣਿਆਂ ਨੂੰ ਕੀਤਾ ਗ੍ਰਿਫਤਾਰ

Date:

spot_img

Bhawanigarh News: Bhawanigarh truck union issue; ਭਵਾਨੀਗੜ੍ਹ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਵਿਵਾਦ ਲਗਾਤਾਰ ਭਖਦਾ ਜਾ ਰਿਹਾ। ਇਸ ਮਾਮਲੇ ਵਿਚ ਅੱਜ ਤੜਕਸਾਰ ਕੌਮੀ ਮਾਰਗ ‘ਤੇ ਟਰੱਕ ਯੂਨੀਅਨ ਦੀ ਪ੍ਰਧਾਨਗੀ ਦੇ ਦਾਅਵੇਦਾਰ ਦੋਨਾਂ ਧੜਿਆ ਵੱਲੋਂ ਇੱਕ ਦੂਜੇ ਵਿਰੁਧ ਧਰਨਾ ਲਗਾਇਆ ਗਿਆ। ਇਸ ਦੌਰਾਨ ਮਾਹੌਲ ਨੂੰ ਸ਼ਾਂਤ ਕਰਨ ਲਈ ਮੌਕੇ ‘ਤੇ ਪੁੱਜੀ ਪੁਲਿਸ ਪਾਰਟੀ ਉੱਪਰ ਵੀ ਹਮਲਾ ਹੋ ਗਿਆ। ਜਿਸਤੋਂ ਬਾਅਦ ਮਾਹੌਲ ਹੋਰ ਵੀ ਭਖ ਗਿਆ ਤੇ ਪੁਲਿਸ ਦੀਆਂ ਕਈ ਗੱਡੀਆਂ ਦੀ ਭੰਨਤੋੜ ਹੋਈ ਤੇ ਦੋ ਪੁਲਿਸ ਮੁਲਾਜਮ ਵੀ ਜਖ਼ਮੀ ਹੋਏ। ਜਿਸ ਕਾਰਨ ਪੁਲਿਸ ਵੱਲੋਂ ਵੀ ਸਖ਼ਤੀ ਵਰਤੀ ਗਈ ਤੇ ਦੋਨਾਂ ਧਿਰਾਂ ਨੂੰ ਇੱਥੋਂ ਖਦੇੜ ਦਿੱਤਾ ਗਿਆ।

ਇਹ ਵੀ ਪੜ੍ਹੋ ਆਪ ਦੇ ਬਾਗੀ ਐਮਪੀ ਤੇ ਕ੍ਰਿਕਟਰ ਹਰਭਜਨ ਭੱਜੀ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਖ਼ਬਰ!

ਇਸਦੇ ਨਾਲ ਹੀ ਐਸਐਸਪੀ ਸਰਤਾਜ਼ ਚਹਿਲ ਨੇ ਇੱਕ ਵੀਡੀਓ ਰਾਹੀ ਸਪੱਸ਼ਟ ਕੀਤਾ ਕਿ, ‘‘ਪੁਲਿਸ ਦੇ ਹਮਲੇ ਦੇ ਮਾਮਲੇ ਵਿਚ ਮੁਕੱਦਮਾ ਦਰਜ਼ ਕੀਤਾ ਗਿਆ ਤੇ ਕਰੀਬ 10 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਤੇ ਹੋਰਨਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ। ” ਦਸਣਾ ਬਣਦਾ ਹੈ ਕਿ ਟਰੱਕ ਯੂਨੀਅਨ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਦੋ ਧੜੇ ਆਰਮੋ-ਸਾਹਮਣੇ ਹਨ, ਜਿੰਨ੍ਹਾਂ ਵਿਚੋਂ ਇੱਕ ਵੱਲੋਂ ਮਾਲਵਿੰਦਰ ਮਾਲਾ ਅਤੇ ਦੂਜੇ ਵੱਲੋਂ ਲਵਲੀ ਕਾਕੜਾ ਨੂੰ ਆਪਣਾ ਪ੍ਰਧਾਨ ਚੁਣਿਆ ਗਿਆ।

ਇਹ ਵੀ ਪੜ੍ਹੋ USA President Trump ਦੀ ਪਾਰਟੀ ‘ਚ ਚੱਲੀ ਗੋ/ਲੀ; ਵੀਡੀਓ ਆਈ ਸਾਹਮਣੇ

ਦਸਿਆ ਜਾ ਰਿਹਾ ਕਿ ਕਾਕੜਾ ਨੂੰ ਸਥਾਨਕ ਵਿਧਾਇਕ ਦਾ ਸਮਰਥਨ ਪ੍ਰਾਪਤ ਸੀ ਪ੍ਰੰਤੂ ਪੁਲਿਸ ਨੇ ਇਸ ਪ੍ਰਧਾਨ ਨੂੰ ਹਾਰਾਂ ਸਮੇਤ ਚੁੱਕ ਲਿਆ ਸੀ। ਜਿਸਤੋਂ ਬਾਅਦ ਹੀ ਇਸ ਧੜੇ ਵਿਚ ਗੁੱਸਾ ਭੜਕਿਆ ਸੀ ਅਤੇ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਗਿਆ। ਇਸ ਦੌਰਾਨ ਹੀ ਪੁਲਿਸ ਨਾਲ ਝੜਪ ਹੋ ਗਈ। ਜਿਸਦੇ ਚੱਲਦੇ ਪ੍ਰਦਰਸ਼ਨਕਾਰੀਆਂ ਦੇ ਗੁੱਸੇ ਤੋਂ ਬਚਣ ਲਈ ਪੁਲਿਸ ਮੁਲਾਜਮਾਂ ਨੂੰ ਭੱਜ ਕੇ ਆਪਣੀ ਜਾਨ ਬਚਾਉਣੀ ਪਈ। ਜਿਸਤੋਂ ਬਾਅਦ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਪੁੱਜੀ ਤੇ ਧਰਨਾਕਾਰੀਆਂ ਨੂੰ ਖਦੇੜਿਆਂ ਹਾਈਵੇਅ ‘ਤੇ ਲੱਗੇ ਜਾਮ ਖੁਲ੍ਹਵਾਇਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img
spot_img

Popular

More like this
Related

ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ ਦੇ ਇਕੋ ਕਲੱਬ ਵੱਲੋਂ ਵਿਸ਼ਵ ਧਰਤੀ ਦਿਵਸ (ਵਰਲਡ ਅਰਥ ਡੇ) ਮਨਾਇਆ ਗਿਆ

Bathinda News: ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ, ਰੀਜਨਲ ਸੈਂਟਰ ਬਠਿੰਡਾ...

ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 93 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ,...