Bathinda News: Bathinda Police ਵੱਲੋ ਗੈਂਗਸਟਰਾਂ ਵਿਰੁਧ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਕਰਦਿਆਂ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕੋਲੋਂ 4 ਪਿਸਤੌਲ ਬਰਾਮਦ ਕੀਤੇ ਹਨ। ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸਪੀ (ਇਨਵੈਸਟੀਗੇਸ਼ਨ) ਜਸਮੀਤ ਸਿੰਘ ਸਾਹੀਵਾਲ ਨੇ ਮੀਡੀਆ ਨੂੰ ਦਸਿਆ ਕਿ ਉੱਪ ਕਪਤਾਨ ਪੁਲਿਸ ਸਬ ਡਵੀਜਨ ਫੂਲ ਮਨੋਜ ਕੁਮਾਰ ਦੀ ਅਗਵਾਈ ਹੇਠ ਮੁੱਖ ਅਫਸਰ ਥਾਣਾ ਸਿਟੀ ਰਾਮਪੁਰਾ ਹਰਬੰਸ ਸਿੰਘ ਦੀ ਟੀਮ ਵੱਲੋਂ ਇੰਨ੍ਹਾਂ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜੇ ਵਿੱਚੋਂ 3 ਪਿਸਤੌਲ .32 ਬੋਰ ਸਮੇਤ 06 ਜਿੰਦਾ ਕਰਤੂਸ ਅਤੇ ਇੱਕ ਪਿਸਤੌਲ .315 ਬੋਰ ਦੇਸੀ ਸਮੇਤ ਦੋ ਜਿੰਦਾ ਕਾਰਤੂਸ .315 ਬੋਰ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ Bhawanigarh truck union ਦਾ ਵਿਵਾਦ ਭਖਿਆ; Sangrur Police ਨੇ 10 ਜਣਿਆਂ ਨੂੰ ਕੀਤਾ ਗ੍ਰਿਫਤਾਰ
ਪੁਲਿਸ ਅਧਿਕਾਰੀਆਂ ਮੁਤਾਬਕ ਇਹ ਕਾਰਵਾਈ ਵੈਟਰਨਰੀ ਕਾਲਜ ਰਾਮਪੁਰਾ ਨਜ਼ਦੀਕ ਝਿੜੀ(ਜੰਗਲ) ਨਜਦੀਕ ਕੀਤੀ ਗਈ, ਜਿੱਥੇ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰਦੇ ਮੋਟਰਸਾਇਕਲ ਸਵਾਰਾਂ ਨੂੰ ਕਾਬੂ ਕੀਤਾ ਗਿਆ। ਇੰਨ੍ਹਾਂ ਦੀ ਪਹਿਚਾਣ ਸੰਦੀਪ ਸਿੰਘ ਵਾਸੀ ਭਗਤਾ ਭਾਈਕਾ ਅਤੇ ਜਸਵਿੰਦਰ ਸਿੰਘ ਵਾਸੀ ਹਮੀਰਗੜ ਜਿਲ੍ਹਾ ਬਠਿੰਡਾ ਦੇ ਤੌਰ ‘ਤੇ ਹੋਈ।
ਇਹ ਵੀ ਪੜ੍ਹੋ ਆਪ ਦੇ ਬਾਗੀ ਐਮਪੀ ਤੇ ਕ੍ਰਿਕਟਰ ਹਰਭਜਨ ਭੱਜੀ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਖ਼ਬਰ!
ਮੁਢਲੀ ਪੁਛਗਿਛ ਦੌਰਾਨ ਸਾਹਮਣੇ ਆਇਆ ਹੈ ਕਿ ਸੰਦੀਪ ਸਿੰਘ ਨੇ ਪਿਸਟਲ ਮੱਧ ਪ੍ਰਦੇਸ਼ ਤੋਂ ਰਾਜਵੀਰ ਸਿੰਘ ਨਾਮ ਦੇ ਵਿਅਕਤੀ ਤੋਂ 50 ਹਜ਼ਾਰ ਰੁਪਏ ਵਿੱਚ ਖਰੀਦੇ ਸਨ ਜਦਕਿ ਜਸਵਿੰਦਰ ਸਿੰਘ 32 ਬੋਰ ਦਾ ਪਿਸਟਲ ਅਕਾਸਦੀਪ ਸਿੰਘ ਵਾਸੀ ਭਗਤਾ ਭਾਈਕਾ ਤੋਂ ਲੈ ਕੇ ਆਇਆ ਸੀ। ਇਹ ਵੀ ਪਤਾ ਚੱਲਿਆ ਹੈ ਕਿ ਇਸ ਪਿਸਤੌਲ ਦੇ ਨਾਲ ਸੰਦੀਪ ਸਿੰਘ ਨੇ ਆਪਣੇ ਹੀ ਪਿੰਡ ਦੇ ਇੱਕ ਵਿਅਕਤੀ ਨੂੰ ਮਾਰਨਾ ਸੀ। ਇਸ ਸਬੰਧ ਵਿਚ ਪਰਚਾ ਦਰਜ਼ ਕਰਕੇ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





