Monday, April 27, 2026
spot_img
spot_img

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ “ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਚੰਡੀਗੜ੍ਹ” ਦਾ ਕੀਤਾ ਦੌਰਾ

Date:

spot_img

Chandigarh News: sgpc president; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਚੰਡੀਗੜ੍ਹ ਦੇ ਸੈਕਟਰ 27-ਬੀ ਵਿਖੇ ਪ੍ਰਸ਼ਾਸਕੀ ਸੇਵਾਵਾਂ (ਆਈ.ਏ.ਐਸ, ਆਈ.ਪੀ.ਐਸ, ਪੀ.ਸੀ.ਐਸ ਆਦਿ) ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਪ੍ਰਬੰਧ ਅਧੀਨ ਚੱਲ ਰਹੇ ‘ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ’ ਦਾ ਦੌਰਾ ਕੀਤਾ ਗਿਆ। ਐਡਵੋਕੇਟ ਧਾਮੀ ਵੱਲੋਂ ਮੌਜੂਦਾ ਸਮੇਂ ਸਿਵਲ ਸਰਵਿਸ ਪ੍ਰੀਖਿਆਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਮੇਹਨਤ ਕਰਨ ਦੀ ਪ੍ਰੇਰਨਾ ਕੀਤੀ ਗਈ ਤਾਂ ਕਿ ਪੰਜਾਬ ਦੇ ਨੌਜਵਾਨਾਂ ਦੇ ਵਿਦੇਸ਼ ਜਾਣ ਦੀ ਥਾਂ ਪ੍ਰਸ਼ਾਸਕੀ ਅਹੁਦਿਆਂ ਤੇ ਪਹੁੰਚ ਕੇ ਸਮਾਜ ਦੀ ਸੇਵਾ ਕਰਨ।

ਇਹ ਵੀ ਪੜ੍ਹੋ ਹੰਬੋਲਟ ਬੱਸ ਹਾਦਸੇ ਕੇਸ ‘ਚ ਵੱਡਾ ਮੋੜ, ਜਸਕਿਰਤ ਸਿੱਧੂ ਦੀ ਡਿਪੋਰਟੇਸ਼ਨ ‘ਤੇ ਅਸਥਾਈ ਰੋਕ

ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸਕੱਤਰ (ਵਿੱਦਿਆ), ਡਿਪਟੀ ਡਾਇਰੈਕਟਰ ਅਤੇ ਸਬ ਕਮੇਟੀ ਦੇ ਸਮੁੱਚੇ ਮੈਂਬਰ ਸਾਹਿਬਾਨ ਦੇ ਉਪਰਾਲਿਆਂ ਦੀ ਸਲਾਘਾ ਕਰਦਿਆਂ ਕਿਹਾ ਕਿ ਅਕੈਡਮੀ ਦੇ ਵਿਦਿਆਰਥੀਆਂ ਨੇ ਪੰਜ ਮਹੀਨਿਆਂ ਦੀ ਕੌਚਿੰਗ ਲੈਣ ਤੋਂ ਬਾਅਦ ਪੀ.ਸੀ.ਐਸ ਪ੍ਰੀਲੀਅਮਰੀ ਪ੍ਰੀਖਿਆਂ ਨੂੰ ਮੁੱਢਲੀ ਕੋਸ਼ਿਸ ਵਿੱਚ ਹੀ ਪਾਸ ਕੀਤਾ। ਉਨ੍ਹਾਂ ਇਸ ਦੀ ਸਮੁੱਚੇ ਵਿਦਿਆਰਥੀਆਂ ਨੂੰ ਵਧਾਈ ਵੀ ਦਿੱਤੀ। ਐਡਵੋਕੇਟ ਧਾਮੀ ਨੇ ਵਿਦਿਆਰਥੀਆਂ ਨਾਲ ਆਪਣੀ ਨਿੱਜੀ ਜ਼ਿੰਦਗੀ ਦੇ ਤਜ਼ਰਬਿਆਂ ਨੂੰ ਸਾਂਝਾ ਕਰਦਿਆ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਸਫਲ ਹੋਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਅਨੁਸਾਰ ਵਫ਼ਾਦਾਰੀ ਅਤੇ ਵਚਣਬੱਧਤਾ ਨੂੰ ਨਿਭਾਉਣ ਬਾਰੇ ਦੱਸਿਆ।

ਇਹ ਵੀ ਪੜ੍ਹੋ ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ ਦੇ ਇਕੋ ਕਲੱਬ ਵੱਲੋਂ ਵਿਸ਼ਵ ਧਰਤੀ ਦਿਵਸ (ਵਰਲਡ ਅਰਥ ਡੇ) ਮਨਾਇਆ ਗਿਆ

ਉਨ੍ਹਾਂ ਇਹ ਐਲਾਨ ਵੀ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਕਾਲਜਾਂ ਵਿੱਚ ਇਸੇ ਸੈਸ਼ਨ 2026-2027 ਤੋਂ ਬੀ.ਏ (ਭਾਗ ਪਹਿਲਾਂ) ਤੋਂ ਹੀ ਸਿਵਲ ਪ੍ਰੀਖਿਆਵਾਂ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਫ੍ਰੀ ਵਿੱਚ ਕਰਵਾਈ ਜਾਵੇਗੀ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦਾ ਵੱਧ ਤੋ ਵੱਧ ਲਾਭ ਲੈਣ ਲਈ ਕਿਹਾ। ਸ. ਸੁਖਮਿੰਦਰ ਸਿੰਘ ਸਕੱਤਰ (ਵਿੱਦਿਆ) ਨੇ ਇਨ੍ਹਾਂ ਸਾਰੇ ਵੱਡਮੁੱਲੇ ਉਪਰਾਲਿਆਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਾਹਿਬ ਅਤੇ ਸਮੁੱਚੇ ਮੈਂਬਰ ਸਾਹਿਬਾਨ ਦਾ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਸਾਹਿਬ ਤੋਂ ਇਲਾਵਾ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਸ. ਦਿਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਸ.ਭਗਵੰਤ ਸਿੰਘ ਸਿਆਲਕਾ, ਸ.ਸੁਰਜੀਤ ਸਿੰਘ ਭਿੰਟੇਵੰਢ, ਸ. ਸਮਸ਼ੇਰ ਸਿੰਘ ਕੋ-ਆਰਡੀਨੇਟਰ ਅਤੇ ਅਕੈਡਮੀ ਦੇ ਵਿਦਿਆਰਥੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

Punjab ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

👉ਡਾਇਰੈਕਟਰ ਜਨਰਲ ਆਫ਼ ਹਾਈਡ੍ਰੋਕਾਰਬਨ, ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ...

Haryana ਨੇ ਨਾਰੀ ਸ਼ਕਤੀ ਵੰਦਨ ਅਧਿਨਿਯਮ ‘ਤੇ ਕੀਤੀ ਇੱਕ ਨਵੀਂ ਪਹਿਲ

👉ਹਰਿਆਣਾ ਵਿਧਾਨ ਸਭਾ ਦੀ ਮਹਿਲਾ ਸਸ਼ਕਤੀਕਰਨ 'ਤੇ ਇੱਕ ਵਿਸ਼ੇਸ਼...