Monday, April 27, 2026
spot_img
spot_img

ਵੇਰਕਾ ਮਿਲਕ ਪਲਾਂਟ ਬਠਿੰਡਾ ਦੇ ਠੇਕਾ ਮੁਲਾਜ਼ਮਾਂ ਨੇ ਸੂਬਾ ਪੱਧਰੀ ਸੰਘਰਸ਼ ਦੀ ਤਿਆਰੀ ਵਜੋਂ ਕੀਤੀ ਗੇਟ ਰੈਲੀ

Date:

spot_img

👉1 ਮਈ ਨੂੰ ਵਿੱਤ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ
Bathinda News: Contract employees; ਮਿਲਕ ਪਲਾਂਟ ਆਊਟਸੌਰਸ ਯੂਨੀਅਨ ਦੇ ਬਠਿੰਡਾ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਇੱਕ ਮਈ ਦੇ ਸੂਬਾ ਪੱਧਰੀ ਸੰਘਰਸ਼ ਦੀ ਤਿਆਰੀ ਵਜੋਂ ਕੀਤੀ ਗੇਟ ਰੈਲੀ ਦੌਰਾਨ 1 ਮਈ ਨੂੰ ਵਿੱਤ ਮੰਤਰੀ ਦੀ ਸੰਗਰੂਰ ਵਿਖੇ ਸਥਿਤ ਰਿਹਾਇਸ਼ ਅੱਗੇ ਦਿੱਤੇ ਜਾਣ ਵਾਲੇ ਰੋਸ ਧਰਨੇ ਵਿੱਚ ਪਰਿਵਾਰਾਂ ਸਮੇਤ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਇਸ ਮੌਕੇ ਮੋਰਚੇ ਦੇ ਸੂਬਾਈ ਆਗੂ ਗੁਰਵਿੰਦਰ ਪੰਨੂੰ,ਜਸਬੀਰ ਜੱਸੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ।

ਇਹ ਵੀ ਪੜ੍ਹੋ ਹੰਬੋਲਟ ਬੱਸ ਹਾਦਸੇ ਕੇਸ ‘ਚ ਵੱਡਾ ਮੋੜ, ਜਸਕਿਰਤ ਸਿੱਧੂ ਦੀ ਡਿਪੋਰਟੇਸ਼ਨ ‘ਤੇ ਅਸਥਾਈ ਰੋਕ

ਉਹਨਾਂ ਕਿਹਾ ਕਿ ਸਰਕਾਰ ਦਾ ਸਮਾਂ ਖਤਮ ਹੋਣ ਵੱਲ ਵੱਧ ਰਿਹਾ ਹੈ ਤਾਂ ਅਜੇ ਤੱਕ ਵੀ ਉਹਨਾਂ ਨੂੰ ਪੱਕਾ ਕਰਨ ਦੀ ਕੋਈ ਨੀਤੀ ਨਹੀਂ ਬਣਾਈ ਹੈ।ਆਗੂਆਂ ਨੇ ਕਿਹਾ ਕਿ ਇਸ ਦੇ ਵਿਰੋਧ ਵਜੋਂ “ਮੋਰਚੇ” ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਮਜ਼ਦੂਰ ਦਿਵਸ ਮੌਕੇ 01 ਮਈ ਨੂੰ ਵਿੱਤ ਮੰਤਰੀ ਪੰਜਾਬ ਸਰਕਾਰ ਦੀ ਸੰਗਰੂਰ ਸਥਿਤ ਰਿਹਾਇਸ਼ ਦੇ ਸਾਹਮਣੇ ਪਰਿਵਾਰਾਂ-ਬੱਚਿਆਂ ਸਮੇਤ ਸੂਬਾ ਪੱਧਰੀ ਰੋਸ਼ ਧਰਨਾ ਦਿੱਤਾ ਜਾਵੇਗਾ‌ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,

ਇਹ ਵੀ ਪੜ੍ਹੋ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948/ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ,ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ,ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ,ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ,ਗੇਟ ਰੈਲੀ ਦੌਰਾਨ ਜਮਹੂਰੀ ਹੱਕਾਂ ਦੇ ਰਾਖੇ ਐੱਨ.ਕੇ.ਜੀਤ ਨੂੰ ਸ਼ਰਧਾਂਜਲੀ ਦਿੱਤੀ ਗਈ ।ਇਸ ਮੌਕੇ ਅਮਨਦੀਪ ਸਿੰਘ, ਯਾਦਵਿੰਦਰ ਸਿੰਘ, ਕਿੰਗ ਕੌਂਸਿਲ, ਹਰਦੇਵ ਚੌਪੜਾ, ਬਲਵੀਰ ਰਾਜਾ ਅਰਸ਼ਦੀਪ ਸਿੰਘ,ਰਾਜ ਕੁਮਾਰ ਤੇ ਸਮੂਹ ਵਰਕਰ ਹਾਜ਼ਰ ਸਨ.

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

Punjab ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

👉ਡਾਇਰੈਕਟਰ ਜਨਰਲ ਆਫ਼ ਹਾਈਡ੍ਰੋਕਾਰਬਨ, ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ...

Haryana ਨੇ ਨਾਰੀ ਸ਼ਕਤੀ ਵੰਦਨ ਅਧਿਨਿਯਮ ‘ਤੇ ਕੀਤੀ ਇੱਕ ਨਵੀਂ ਪਹਿਲ

👉ਹਰਿਆਣਾ ਵਿਧਾਨ ਸਭਾ ਦੀ ਮਹਿਲਾ ਸਸ਼ਕਤੀਕਰਨ 'ਤੇ ਇੱਕ ਵਿਸ਼ੇਸ਼...