Punjab ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

Date:

spot_img

👉ਡਾਇਰੈਕਟਰ ਜਨਰਲ ਆਫ਼ ਹਾਈਡ੍ਰੋਕਾਰਬਨ, ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਅਤੇ ਆਇਲ ਇੰਡੀਆ ਲਿਮਟਿਡ ਦੇ ਉੱਚ ਅਧਿਕਾਰੀਆਂ ਵੱਲੋਂ ਖਣਨ ਅਤੇ ਭੂ-ਵਿਗਿਆਨ ਮੰਤਰੀ ਨਾਲ ਮੁਲਾਕਾਤ
Punjab News:ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਪੋਟਾਸ਼ ਦੀ ਖੋਜ ਉਪਰੰਤ ਹੁਣ ਪੰਜਾਬ ਵਿੱਚ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ ਹਨ ਅਤੇ ਸੂਬਾ ਸਰਕਾਰ ਵੱਲੋਂ ਇਸ ਪਾਸੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ।ਇਹ ਗੱਲ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਅੱਜ ਭਾਰਤ ਸਰਕਾਰ ਦੇ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਅਧੀਨ ਡਾਇਰੈਕਟਰ ਜਨਰਲ ਆਫ਼ ਹਾਈਡ੍ਰੋਕਾਰਬਨ (ਡੀ.ਜੀ.ਐਚ) ਅਤੇ ਆਇਲ ਇੰਡੀਆ ਲਿਮਟਿਡ (ਓ.ਆਈ.ਐਲ) ਦੇ ਉੱਚ ਅਧਿਕਾਰੀਆਂ ਨਾਲ ਮਗਸੀਪਾ ਵਿਖੇ ਮੁਲਾਕਾਤ ਕਰਨ ਅਤੇ ਪ੍ਰਸਤਾਵਿਤ ਸਰਵੇਖਣ ਨੂੰ ਮੁਕੰਮਲ ਕਰਨ ਸਬੰਧੀ ਸਹਾਇਤਾ ਦੀ ਮੰਗ ਕਰਨ ਉਪਰੰਤ ਆਖੀ। ਸ੍ਰੀ ਅਜੈ ਕੁਮਾਰ ਸ਼ਰਮਾ (ਐਚ.ਓ.ਡੀ, ਐਨ.ਡੀ.ਆਰ, ਡੀ.ਜੀ.ਐਚ) ਦੀ ਅਗਵਾਈ ਵਾਲੀ ਇਸ ਟੀਮ ਵਿੱਚ ਸ੍ਰੀ ਸੁਰੇਂਦਰ ਕੁਮਾਰ ਦਾਸ (ਡੀ.ਜੀ.ਐਮ, ਡੀ.ਜੀ.ਐਚ), ਸ੍ਰੀ ਅਨੂਪ ਕੁਮਾਰ (ਕਾਰਜਕਾਰੀ ਡਾਇਰੈਕਟਰ, ਓ.ਆਈ.ਐਲ), ਸ੍ਰੀ ਰਤਨੇਸ਼ ਪਾਂਡੇ (ਸੁਪਰਿੰਟੈਂਡਿੰਗ ਭੂ ਅਤੇ ਭੌਤਿਕ ਵਿਗਿਆਨੀ, ਓ.ਆਈ.ਐਲ), ਸ੍ਰੀ ਦੁਰਗੇਸ਼ ਦੀਪ ਮਿਸ਼ਰਾ (ਪਾਰਟੀ ਚੀਫ਼, ਏਸ਼ੀਅਨ ਐਨਰਜੀ ਸਰਵਿਸਿਜ਼) ਅਤੇ ਸ੍ਰੀ ਚਮਨ ਸਿੰਘ (ਸਲਾਹਕਾਰ, ਸਿਸਮਿਕ ਓਪਰੇਸ਼ਨ, ਏਸ਼ੀਅਨ ਐਨਰਜੀ ਸਰਵਿਸਿਜ਼) ਸ਼ਾਮਲ ਹੋਏ।

ਇਹ ਵੀ ਪੜ੍ਹੋ  ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੀਟਿੰਗ ਦੌਰਾਨ ਸੂਬੇ ਵਿੱਚ ਹਾਈਡ੍ਰੋਕਾਰਬਨ ਸਰੋਤਾਂ ਦੀ ਖੋਜ ਸਬੰਧੀ ਸੰਭਾਵਨਾਵਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਵਿਸਥਾਰਿਤ ਪੇਸ਼ਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਭਾਰਤ ਸਰਕਾਰ ਦੇ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਆਇਲ ਇੰਡੀਆ ਲਿਮਟਿਡ ਵੱਲੋਂ ਕੁਦਰਤੀ ਤੇਲ ਅਤੇ ਗੈਸ ਭੰਡਾਰਾਂ ਦੀ ਖੋਜ ਕਰਨ ਲਈ ਇੱਕ 2ਡੀ ਸਿਸਮਿਕ ਸਰਵੇਖਣ ਕੀਤਾ ਜਾਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਸਰਕਾਰ ਦੀ ਉੱਚ-ਪੱਧਰੀ ਵਿਗਿਆਨਕ ਸਲਾਹਕਾਰ ਖੋਜ ਕਮੇਟੀ ਵੱਲੋਂ ਦੇਸ਼ ਭਰ ਦੇ ਉਨ੍ਹਾਂ ਅਣ-ਪਛਾਤੇ ਖੇਤਰਾਂ ਵਿੱਚ ਵਿਆਪਕ ਸਰਵੇਖਣ ਦੀ ਸਿਫਾਰਸ਼ ਕੀਤੀ ਗਈ ਹੈ, ਜਿੱਥੇ ਖਣਿਜਾਂ ਅਤੇ ਪੈਟਰੋਲੀਅਮ ਭੰਡਾਰਾਂ ਸਬੰਧੀ ਹਾਲੇ ਤੱਕ ਕੋਈ ਖੋਜ ਨਹੀਂ ਕੀਤੀ ਗਈ।ਸ੍ਰੀ ਅਜੈ ਸ਼ਰਮਾ ਨੇ ਦੱਸਿਆ ਕਿ ਮੰਤਰਾਲੇ ਨੇ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫ਼ਰੀਦਕੋਟ, ਮੋਗਾ, ਜਲੰਧਰ ਅਤੇ ਕਪੂਰਥਲਾ ਸਣੇ ਰਾਜਸਥਾਨ ਵਿੱਚ ਬਾੜਮੇਰ, ਸੰਚੋਰ, ਜੈਸਲਮੇਰ ਅਤੇ ਬੀਕਾਨੇਰ-ਨਾਗੌਰ ਪੱਤਣਾਂ ਦੇ ਨਾਲ-ਨਾਲ ਗੰਗਾ ਪੱਤਣ ਅਤੇ ਨਾਲ ਲੱਗਦੇ ਪੰਜਾਬ ਦੇ ਖੇਤਰਾਂ ਵਿੱਚ ਸਰਵੇਖਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਉਪ-ਪੱਤਣ (ਸਬ-ਬੇਸਿਨ) ਵਿੱਚ ਲਗਭਗ 169 ਲਾਈਨ ਕਿਲੋਮੀਟਰ ਨੂੰ ਕਵਰ ਕਰਦਿਆਂ ਵੱਡੇ ਪੱਧਰ ‘ਤੇ 2ਡੀ ਸਿਸਮਿਕ ਸਰਵੇਖਣ ਕੀਤਾ ਜਾਵੇਗਾ ਅਤੇ ਇਸ ਪਹਿਲਕਦਮੀ ਨੂੰ “ਮਿਸ਼ਨ ਅਨਵੇਸ਼ਨ” ਦਾ ਨਾਮ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ  ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਉਨ੍ਹਾਂ ਸਪੱਸ਼ਟ ਕੀਤਾ ਕਿ ਪਹਿਲਾ ਸਰਵੇਖਣ ਵਿਗਿਆਨਕ ਅਤੇ ਖੋਜ ਪ੍ਰਕਿਰਤੀ ‘ਤੇ ਆਧਾਰਤ ਹੈ ਅਤੇ ਇਸ ਦਾ ਉਦੇਸ਼ ਸਟੀਕ ਭੂ-ਵਿਗਿਆਨਕ ਡੇਟਾ ਤਿਆਰ ਕਰਨਾ ਹੋਵੇਗਾ।ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਵਿੱਚ ਤੇਲ ਤੇ ਗੈਸ ਪਦਾਰਥਾਂ ਦਾ ਪਤਾ ਲਾਉਣ ਲਈ ਨਾ ਸਿਰਫ਼ ਖੋਜ ਗਤੀਵਿਧੀਆਂ ਨੂੰ ਤੇਜ਼ ਕਰੇਗੀ, ਸਗੋਂ ਇੱਕ ਵਿਆਪਕ ਭੂ-ਵਿਗਿਆਨਕ ਡੇਟਾ ਬੈਂਕ ਬਣਾਉਣ ਵਿੱਚ ਵੀ ਮਦਦ ਕਰੇਗੀ ਜਿਸ ਨਾਲ ਭਾਰਤ ਦੀ ਵਿਦੇਸ਼ੀ ਊਰਜਾ ਸਰੋਤਾਂ ‘ਤੇ ਨਿਰਭਰਤਾ ਘਟੇਗੀ ਅਤੇ ਪੰਜਾਬ ਸਮੇਤ ਬਾਕੀ ਸੂਬਿਆਂ ਲਈ ਆਰਥਿਕ ਵਿਕਾਸ ਦੇ ਨਵੇਂ ਰਾਹ ਖੁੱਲ੍ਹਣਗੇ।ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਲਈ ਸਰਵੇਖਣ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ਲਈ ਕੁਦਰਤੀ ਸਰੋਤਾਂ ਦੀ ਵਰਤੋਂ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨਾ ਸਿਰਫ਼ ਊਰਜਾ ਖੇਤਰ ਨੂੰ ਮਜ਼ਬੂਤ ਕਰਨਗੇ, ਸਗੋਂ ਪੰਜਾਬ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਨਾਲ-ਨਾਲ ਉਦਯੋਗਿਕ ਵਿਕਾਸ ਨੂੰ ਵੀ ਹੁਲਾਰਾ ਦੇਣਗੇ।ਮੀਟਿੰਗ ਦੌਰਾਨ ਖਣਨ ਅਤੇ ਭੂ-ਵਿਗਿਆਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ, ਡਾਇਰੈਕਟਰ ਖਣਨ ਸ੍ਰੀ ਅਭਿਜੀਤ ਕਪਲਿਸ਼, ਮੁੱਖ ਇੰਜੀਨੀਅਰ (ਖਣਨ ਅਤੇ ਡਰੇਨੇਜ) ਸ. ਹਰਦੀਪ ਸਿੰਘ ਮੈਂਦੀਰੱਤਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਰਾਜਵਿੰਦਰ ਸਿੰਘ ਨਹਿਰੂ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਨਿਯੁਕਤ, ਵਰਕਰਾਂ ਵਿੱਚ ਉਤਸ਼ਾਹ

Bathinda News:ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਢਾਂਚੇ ਨੂੰ ਹੋਰ...

ਥਰਮਲ ਦੇ ਆਊਟਸੋਰਸ਼ਡ ਮੁਲਾਜ਼ਮਾਂ ਦਾ ਧਰਨਾ ਚੌਥੇ ਦਿਨ ਵੀ ਲਗਾਤਾਰ ਜਾਰੀ

👉ਠੇਕਾ ਮੁਲਾਜ਼ਮ 15 ਜੂਨ ਨੂੰ ਬਿਜਲੀ ਮੰਤਰੀ ਦੀ ਖੰਨਾ...

Bathinda ‘ਚ ਕੋਟਭਾਈ ਰਜਬਾਹਾ ਟੁੱਟਿਆ; ਸੈਂਕੜੇ ਏਕੜ ਜਮੀਨ ਪਾਣੀ ‘ਚ ਡੁੱਬੀ

Bathinda News:ਬੀਤੇ ਕੱਲ ਆਏ ਭਾਰੀ ਮੀਂਹ ਤੇ ਹਨੇਰੀ ਕਾਰਨ...

ਬਠਿੰਡਾ ‘ਚ ‘ਆਪ’ ਦਾ ਸ਼ਕਤੀ ਪ੍ਰਦਰਸ਼ਨ ਅੱਜ ; ਕੇਜ਼ਰੀਵਾਲ ਤੇ ਭਗਵੰਤ ਮਾਨ ਕੱਢਣਗੇ ਰੋਡ ਸ਼ੋਅ

👉ਬਠਿੰਡਾ ਸ਼ਹਿਰ 'ਚ ਆਪ ਨੂੰ ਮਿਲੀ ਵੱਡੀ ਜਿੱਤ ਦੇ...