AAP ਨੇ ਸੱਦੀ ਪੰਜਾਬ ਦੇ MLAs ਦੀ ਮੀਟਿੰਗ !

Date:

spot_img

Jalandhar News: Aam Aadmi Party ; ਬੀਤੇ ਦਿਨੀਂ ਅਚਾਨਕ ਰਾਜ ਸਭਾ ਦੇ 7 ਮੈਂਬਰਾਂ ਵੱਲੋਂ ਭਾਜਪਾ ਵਿੱਚ ਸ਼ਮੂਲੀਅਤ ਕਰਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਹੁਣ ਆਪਣੇ ਸਮੂਹ ਵਿਧਾਇਕਾਂ ਦੀ ਮੀਟਿੰਗ ਸੱਦ ਲਈ ਹੈ। ਪਾਰਟੀ ਦੇ ਸੂਤਰਾਂ ਮੁਤਾਬਕ ਇਹ ਮੀਟਿੰਗ ਭਲਕੇ ਜਲੰਧਰ ਦੇ ਵਿੱਚ ਹੋਣ ਜਾ ਰਹੀ ਹੈ, ਜਿਸਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਇਲਾਵਾ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਸਮੇਤ ਸਮੁੱਚੀ ਲੀਡਰਸ਼ਿਪ ਦੇ ਹਾਜ਼ਰ ਰਹਿਣ ਦੀ ਉਮੀਦ ਹੈ।

ਇਹ ਵੀ ਪੜ੍ਹੋ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਫੈਸਲਾ ਸੱਚਾਈ, ਸਵੈ-ਮਾਣ ਅਤੇ ਗਾਂਧੀਵਾਦੀ ਸਤਿਆਗ੍ਰਹਿ ‘ਤੇ ਅਧਾਰਤ ਹੈ, ਆਪ ਪੰਜਾਬ ਦੀ ਲੀਡਰਸ਼ਿਪ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ

ਮਿਲੀ ਜਾਣਕਾਰੀ ਮੁਤਾਬਕ ਰਾਜ ਸਭਾ ਮੈਂਬਰਾਂ ਦੇ ਪਾਰਟੀ ਛੱਡਣ ਕਾਰਨ ਪੰਜਾਬ ਵਿੱਚ ਨਵੇਂ ਬਣੇ ਸਿਆਸੀ ਹਾਲਾਤਾਂ ਨਾਲ ਨਜਿੱਠਣ ਅਤੇ ਵਿਧਾਇਕਾਂ ਨਾਲ ਸਿੱਧੀ ਗੱਲਬਾਤ ਕਰਨ ਲਈ ਇਹ ਮੀਟਿੰਗ ਸੱਦੀ ਗਈ ਹੈ। ਚਰਚਾ ਮੁਤਾਬਿਕ ਇਸ ਮੀਟਿੰਗ ਵਿੱਚ ਵਿਧਾਇਕਾਂ ਨੂੰ ਏਕਤਾ ਦਾ ਪਾਠ ਪੜਾਇਆ ਜਾਵੇਗਾ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਮਿਲ ਕੇ ਭਾਜਪਾ ਦਾ ਟਾਕਰਾ ਕਰਨ ਲਈ ਹੱਲਾਸ਼ੇਰੀ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਛੱਡਣ ਵਾਲੇ ਰਾਜਸਭਾ ਮੈਂਬਰਾਂ ਵਿੱਚੋਂ ਰਾਘਵ ਚੱਢਾ ਅਤੇ ਸੰਦੀਪ ਪਾਠਕ ਦਾ ਪੰਜਾਬ ਵਿੱਚ ਵੱਡਾ ਪ੍ਰਭਾਵ ਰਿਹਾ ਹੈ।

ਇਹ ਵੀ ਪੜ੍ਹੋ Punjab ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

ਪਿਛਲੇ ਸਮੇਂ ਦੌਰਾਨ ਚੱਲਦੀਆਂ ਰਹੀਆਂ ਸਿਆਸੀ ਚਰਚਾਵਾਂ ਮੁਤਾਬਕ ਬਹੁਤ ਸਾਰੇ ਵਿਧਾਇਕਾਂ ਨੂੰ ਟਿਕਟ ਦਿਵਾਉਣ ਵਿੱਚ ਵੀ ਇਹਨਾਂ ਦੋਨਾਂ ਆਗੂਆਂ ਦਾ ਵੱਡਾ ਹੱਥ ਰਿਹਾ ਹੈ ਜਿਸ ਦੇ ਚੱਲਦੇ ਅਚਾਨਕ ਵਾਪਰੇ ਸਿਆਸੀ ਘਟਨਾ ਕਰਮ ਤੋਂ ਬਾਅਦ ਹੁਣ ਆਪ ਦੀ ਲੀਡਰਸ਼ਿਪ ਵਿਰੋਧੀਆਂ ਨੂੰ ਕੋਈ ਵੀ ਮੌਕਾ ਨਹੀਂ ਦੇਣਾ ਚਾਹੁੰਦੀ ਤਾਂ ਕਿ ਕੁਝ ਹੀ ਮਹੀਨਿਆਂ ਬਾਅਦ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਪਾਰਟੀ ਵਿਧਾਇਕਾਂ,ਆਗੂਆਂ ਤੇ ਵਲੰਟੀਅਰਾਂ ਦਾ ਮਨੋਬਲ ਪਹਿਲਾਂ ਦੀ ਤਰ੍ਹਾਂ ਉੱਚਾ ਰੱਖਿਆ ਜਾ ਸਕੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

जनता के लिए कार्यालय और आवास चौबीसों घंटे खुला- मुख्यमंत्री

👉समाज एवं राष्ट्र को मजबूत बनाने के लिए मिलकर...

Guru Kashi University ਵੱਲੋਂ “ਖੇਤ ਬਚਾਉ ਅਭਿਆਨ” ਤਹਿਤ ਪਿੰਡ ਫ਼ਤਿਹਗੜ੍ਹ ਨੌ-ਆਬਾਦ ਵਿਖੇ ਜਾਗਰੂਕਤਾ ਕੈਂਪ ਆਯੋਜਿਤ

Talwandi Sabo News:ਭਾਰਤ ਸਰਕਾਰ ਦੇ ਖੇਤੀ ਮੰਤਰਾਲਾ ਵੱਲੋਂ ਰਾਸ਼ਟਰੀ...