Batala News: ਬੀਤੀ ਦੇਰ ਰਾਤ ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਂਦੇ ਕਸਬਾ ਬਟਾਲਾ ਦੇ ਪਿੰਡ ਭੋਮਾ ਵਿਖੇ ਅੱਧੀ ਦਰਜ਼ਨ ਨੌਜਵਾਨਾਂ ਵੱਲੋਂ ਅੰਧਾਧੁੰਦ ਗੋਲੀਆਂ ਚਲਾ ਕੇ ਦੋ ਨੌਜਵਾਨਾਂ ਦਾ ਕਤਲ ਕਰਨ ਅਤੇ ਇੱਕ ਨੂੰ ਗੰਭੀਰ ਜਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਪਤਾ ਲੱਗਦੇ ਹੀ ਬਟਾਲਾ ਦੇ ਐਸਐਸਪੀ ਮਹਿਤਾਬ ਸਿੰਘ ਪੁਲਿਸ ਟੀਮਾਂ ਸਮੇਤ ਮੌਕੇ ‘ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ Punjab Cabinet ਦੀ ਅਹਿਮ ਮੀਟਿੰਗ ਅੱਜ; ਲਏ ਜਾ ਸਕਦੇ ਹਨ ਮਹੱਤਵਪੂਰਨ ਫੈਸਲੇ
ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਕਸ਼ਮੀਰ ਸਿੰਘ (37) ਅਤੇ ਜੁਗਰਾਜ ਸਿੰਘ (35) ਜਦਕਿ ਹਮਲੇ ਵਿੱਚ ਜਖ਼ਮੀ ਹੋਏ ਦੀ ਪਹਿਚਾਣ ਜੁਗਰਾਜ ਸਿੰਘ (36) ਸਾਰੇ ਵਾਸੀ ਪਿੰਡ ਭੋਮਾ ਸ਼੍ਰੀ ਹਰਗੋਬਿੰਦਪੁਰ ਸਬ ਡਿਵੀਜ਼ਨ ਵਜੋਂ ਹੋਈ ਹੈ। ਸੂਚਨਾ ਮੁਤਾਬਕ ਉਕਤ ਤਿੰਨੋਂ ਨੌਜਵਾਨ ਰੋਜ਼ ਦੀ ਤਰ੍ਹਾਂ ਸੈਰ ਲਈ ਪਿੰਡ ਦੀ ਸੜਕ ‘ਤੇ ਨਿਕਲੇ ਹੋਏ ਸਨ। ਇਸ ਦੌਰਾਨ ਹੀ ਦੋ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਕਰੀਬ ਅੱਧੀ ਦਰਜ਼ਨ ਨੌਜਵਾਨ ਪੁੱਜੇ, ਜਿੰਨ੍ਹਾਂ ਇੰਨ੍ਹਾਂ ਨੂੰ ਘੇਰ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਇਹ ਵੀ ਪੜ੍ਹੋ Punjab Police ਦਾ SHO 2 ਕਿਲੋਂ ਹੈਰੋਇਨ ਸਮੇਤ ਗ੍ਰਿਫਤਾਰ !
ਪਿੰਡ ਦੇ ਲੋਕਾਂ ਮੁਤਾਬਕ ਘਟਨਾ ਮੌਕੇ ਦੋ ਦਰਜਨ ਤੋਂ ਵੱਧ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਉਧਰ, ਪੁਲਿਸ ਅਧਿਕਾਰੀਆਂ ਨੇ ਮੁਢਲੀ ਜਾਂਚ ਵਿਚ ਇਸਨੂੰ ਕਿਸੇ ਨਿੱਜੀ ਰੰਜਿਸ਼ ਦਾ ਮਾਮਲਾ ਮੰਨ ਕੇ ਚੱਲ ਰਹੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਹਮਲਾਵਾਰਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




