Jalandhar News:ਜਿਲਾ ਜਲੰਧਰ ਦੇ ਗੁਰਾਇਆ ਰਾਜਮਾਰਗ ‘ਤੇ ਇੱਕ ਤੇਜ਼ ਰਫਤਾਰ ਕਾਰ ਦੀ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰ ਜ਼ਖਮੀ ਹੋ ਗਏ, ਜਿਨਾਂ ਵਿੱਚ ਮਾਂ ਅਤੇ ਧੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸੂਚਨਾ ਅਨੁਸਾਰ ਇਹ ਹਾਦਸਾ ਫਿਲੌਰ ਦੇ ਪਿੰਡ ਭੱਟੀਆਂ ਕੋਲ ਵਾਪਰਿਆ। ਦੱਸਿਆ ਜਾ ਰਿਹਾ ਕਿ ਅੱਗੇ ਚੱਲ ਰਹੀ ਇੱਕ ਕਾਰ ਨੇ ਅਚਾਨਕ ਬਰੇਕ ਮਾਰ ਦਿੱਤੀ ।ਪਿੱਛੇ ਤੋਂ ਆ ਰਹੀ ਤੇਜ ਰਫਤਾਰ ਵੈਗਨ ਆਰ ਉਸ ਨਾਲ ਟਕਰਾ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ। ਇੱਕ ਰਾਹਗੀਰ ਨੇ ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਖਮੀਆਂ ਨੂੰ ਹਸਪਤਾਲ ਪਹੁੰਚਾਇਆ। ਫਿਲਹਾਲ ਪੁਲਿਸ ਉਸ ਅਣਪਛਾਤੀ ਕਾਰ ਦੀ ਭਾਲ ਕਰ ਰਹੀ ਹੈ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਕਿ ਜਲਦੀ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




