Tuesday, April 28, 2026
spot_img
spot_img

ਪ੍ਰਾਪਰਟੀ ਟੈਕਸ ਵਾਧੇ ’ਤੇ ਭਾਜਪਾ ਦਾ ਤਿੱਖਾ ਹਮਲਾ, ਆਪ ਸਰਕਾਰ ਨੂੰ ਚੇਤਾਵਨੀ

Date:

spot_img

👉ਸਰੂਪ ਚੰਦ ਸਿੰਗਲਾ ਬੋਲੇ—ਵਾਅਦਾ ਸੀ ਖਤਮ ਕਰਨ ਦਾ, ਹੁਣ ਵਧਾਇਆ ਜਾ ਰਿਹਾ ਪ੍ਰਾਪਰਟੀ ਟੈਕਸ
Bathinda News: ਭਾਰਤੀ ਜਨਤਾ ਪਾਰਟੀ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਪ੍ਰਾਪਰਟੀ ਟੈਕਸ ਵਿੱਚ 5 ਪ੍ਰਤੀਸ਼ਤ ਵਾਧੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਰਾਜ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਆਪਣੇ ਘੋਸ਼ਣਾ ਪੱਤਰ ਵਿੱਚ ਪ੍ਰਾਪਰਟੀ ਟੈਕਸ ਖਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ ਇਸਦੇ ਉਲਟ ਟੈਕਸ ਵਧਾ ਕੇ ਲੋਕਾਂ ’ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ।ਸਿੰਗਲਾ ਨੇ ਕਿਹਾ ਕਿ ਸੂਬੇ ਵਿੱਚ ਪਹਿਲਾਂ ਹੀ ਪ੍ਰਾਪਰਟੀ ਟੈਕਸ ਕਾਫੀ ਜ਼ਿਆਦਾ ਹੈ ਅਤੇ ਸਰਕਾਰ ਵੱਲੋਂ ਵਪਾਰ ਨੂੰ ਪ੍ਰੋਤਸਾਹਨ ਦੇਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਇਸ ਕਾਰਨ ਸੂਬੇ ਭਰ ਵਿੱਚ ਵਪਾਰ ਜਗਤ ਮੰਦਗੀ ਦਾ ਸਾਹਮਣਾ ਕਰ ਰਿਹਾ ਹੈ।

ਇਹ ਵੀ ਪੜ੍ਹੋ AAP ਨੇ ਸੱਦੀ ਪੰਜਾਬ ਦੇ MLAs ਦੀ ਮੀਟਿੰਗ !

ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਅਤੇ ਵਪਾਰੀਆਂ ਦੀ ਹਾਲਤ ਇੰਨੀ ਖਰਾਬ ਹੋ ਚੁੱਕੀ ਹੈ ਕਿ ਉਹਨਾਂ ਨੂੰ ਆਪਣੇ ਸ਼ੋਰੂਮ ਦਾ ਕਿਰਾਇਆ ਦੇਣਾ ਵੀ ਮੁਸ਼ਕਲ ਹੋ ਰਿਹਾ ਹੈ। ਅਜਿਹੇ ਵਿੱਚ ਪ੍ਰਾਪਰਟੀ ਟੈਕਸ ਵਿੱਚ 5 ਪ੍ਰਤੀਸ਼ਤ ਵਾਧਾ ਉਨ੍ਹਾਂ ਦੇ ਕਾਰੋਬਾਰ ’ਤੇ ਹੋਰ ਨਕਾਰਾਤਮਕ ਅਸਰ ਪਾਏਗਾ।ਉਨ੍ਹਾਂ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਇਸ ਵਾਧੇ ਨੂੰ ਤੁਰੰਤ ਵਾਪਸ ਲਿਆ ਜਾਵੇ, ਨਹੀਂ ਤਾਂ ਭਾਜਪਾ ਸੜਕਾਂ ’ਤੇ ਉਤਰ ਕੇ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।ਸਿੰਗਲਾ ਨੇ ਰਾਜ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ। ਇਸਦੇ ਨਾਲ ਹੀ ਨਸ਼ੇ ਦੇ ਮੁੱਦੇ ’ਤੇ ਵੀ ਉਨ੍ਹਾਂ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇੱਕ ਪਾਸੇ ਸਰਕਾਰ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਚਲਾਉਣ ਦੇ ਦਾਅਵੇ ਕਰਦੀ ਹੈ, ਜਦਕਿ ਦੂਜੇ ਪਾਸੇ ਪੁਲਿਸ ਵਿਭਾਗ ਦੇ ਕੁਝ ਅਧਿਕਾਰੀ ਹੀ ਨਸ਼ਾ ਤਸਕਰੀ ਵਿੱਚ ਲਿਪਤ ਪਾਏ ਜਾ ਰਹੇ ਹਨ।

ਇਹ ਵੀ ਪੜ੍ਹੋ ਸ਼ੰਭੂ ਨੇੜੇ ਰੇਲਵੇ ਲਾਈਨ ‘ਤੇ ਬਲਾਸਟ ਮਾਮਲੇ ‘ਚ ਮਾਰੇ ਗਏ ਨੌਜਵਾਨ ਦੀ ਹੋਈ ਪਹਿਚਾਣ !

ਉਨ੍ਹਾਂ ਅੰਮ੍ਰਿਤਸਰ ਜ਼ਿਲ੍ਹੇ ਦੇ ਇੱਕ ਥਾਣੇ ਵਿੱਚ ਥਾਣਾ ਮੁਖੀ ਕੋਲੋਂ 2 ਕਿਲੋ ਚਿੱਟਾ ਬਰਾਮਦ ਹੋਣ ਦੀ ਘਟਨਾ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਹ ਸਥਿਤੀ ਬਹੁਤ ਚਿੰਤਾਜਨਕ ਹੈ।ਉਨ੍ਹਾਂ ਸਵਾਲ ਉਠਾਇਆ ਕਿ ਜਦੋਂ ਕਾਨੂੰਨ ਦੇ ਰੱਖਿਅਕ ਹੀ ਇਸ ਤਰ੍ਹਾਂ ਦੇ ਗੈਰਕਾਨੂੰਨੀ ਕੰਮਾਂ ਵਿੱਚ ਸ਼ਾਮਲ ਹੋਣਗੇ, ਤਾਂ ਰਾਜ ਤੋਂ ਨਸ਼ਾ ਖਤਮ ਕਰਨ ਦੇ ਦਾਅਵੇ ਕਿਵੇਂ ਕਾਮਯਾਬ ਹੋ ਸਕਦੇ ਹਨ। ਸਿੰਗਲਾ ਨੇ ਕਿਹਾ ਕਿ ਸਰਕਾਰ ਨੂੰ ਤੁਰੰਤ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਕਾਨੂੰਨ-ਵਿਵਸਥਾ ਵਿੱਚ ਸੁਧਾਰ ਲਿਆਉਣਾ ਚਾਹੀਦਾ ਹੈ, ਤਾਂ ਜੋ ਲੋਕਾਂ ਦਾ ਭਰੋਸਾ ਮੁੜ ਬਹਾਲ ਹੋ ਸਕੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

Punjab ਦੇ 23 ਮਾਲ ਅਧਿਕਾਰੀ ਨੂੰ ਮਿਲੀ ਤਰੱਕੀ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

👉6 ਅਧਿਕਾਰੀ ਜ਼ਿਲ੍ਹਾ ਮਾਲ ਅਫ਼ਸਰ, 8 ਤਹਿਸੀਲਦਾਰ ਅਤੇ 9...

CM Bhagwant Singh Mann ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ “ਘਰਾਂ ਦੀ ਸੂਚੀ ਅਤੇ ਗਣਨਾ” ਦਾ ਉਦਘਾਟਨ ਕੀਤਾ

ਮੁੱਖ ਮੰਤਰੀ ਨੇ ਪੰਜਾਬ ਦੇ ਵਸਨੀਕਾਂ ਨੂੰ ਪ੍ਰਭਾਵਸ਼ਾਲੀ ਯੋਜਨਾਬੰਦੀ...