ਮੁੱਖ ਮੰਤਰੀ ਨੇ ਪੰਜਾਬ ਦੇ ਵਸਨੀਕਾਂ ਨੂੰ ਪ੍ਰਭਾਵਸ਼ਾਲੀ ਯੋਜਨਾਬੰਦੀ ਅਤੇ ਨੀਤੀ ਨਿਰਮਾਣ ਲਈ ਜਨਗਣਨਾ ਦੇ ਕੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ
Sangrur News: CM Bhagwant Singh Mann; ਜਨਗਣਨਾ 2027 ਵਿਚ ਡਿਜੀਟਲ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਰਾਜ ਵਿੱਚ ਜਨਗਣਨਾ 2027 ਦੇ ਪਹਿਲੇ ਪੜਾਅ “ਮਕਾਨ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ” ਪ੍ਰਕਿਰਿਆ ਦਾ ਰਸਮੀ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਸੰਗਰੂਰ ਜ਼ਿਲ੍ਹੇ ਦੇ ਆਪਣੇ ਜੱਦੀ ਪਿੰਡ ਸਤੌਜ ਤੋਂ ਅਧਿਕਾਰਤ ਆਨ-ਲਾਈਨ ਜਨਗਣਨਾ ਪੋਰਟਲ (se.census.gov.in) ਰਾਹੀਂ ਆਪਣੀ ਸਵੈ-ਗਣਨਾ ਪੂਰੀ ਕੀਤੀ, ਜੋ ਕਿ ਨਾਗਰਿਕਾਂ ਨੂੰ ਡਿਜੀਟਲ ਜਨਗਣਨਾ ਦੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਇਹ ਵੀ ਪੜ੍ਹੋ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਇਸ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਵਿੱਚ ਸ੍ਰੀ ਮਨਜੀਤ ਸਿੰਘ ਬਰਾੜ ਆਈ.ਏ.ਐੱਸ. ਪ੍ਰਬੰਧਕੀ ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ ਅਤੇ ਡਾਇਰੈਕਟਰ ਡਾ. ਨਵਜੋਤ ਖੋਸਾ, ਆਈ.ਏ.ਐੱਸ., ਡਾਇਰੈਕਟੋਰੇਟ ਜਨਗਣਨਾ ਓਪਰੇਸ਼ਨ, ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਦੇ ਨਾਲ ਸ੍ਰੀ ਰਾਹੁਲ ਚਾਬਾ, ਆਈ.ਏ.ਐੱਸ., ਡਿਪਟੀ ਕਮਿਸ਼ਨਰ, ਸੰਗਰੂਰ ਨੇ ਸਹਿਯੋਗ ਕੀਤਾ।ਨਿਰਧਾਰਿਤ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਦੇ ਹੋਏ ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਨਿੱਜੀ ਤੌਰ ਤੇ ਅਪਣਾ ਕੇ, ਮਾਨਯੋਗ ਮੁੱਖ ਮੰਤਰੀ ਨੇ ਇਸ ਪਹਿਲਕਦਮੀ ਦੀ ਸੰਖ, ਪਹੁੰਚਯੋਗਤਾ ਅਤੇ ਨਾਗਰਿਕ-ਕੇਂਦਰਿਤ ਰੁਝਾਨ ਦਾ ਪ੍ਰਦਰਸ਼ਨ ਦਰਸ਼ਨ ਕੀਤਾ। ਉਨ੍ਹਾਂ ਨੇ ਪੰਜਾਬ ਦੇ ਸਮੂਹ ਨਿਵਾਸੀਆਂ ਨੂੰ ਜਨਗਣਨਾ ਕਾਰਜਾਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਇਸ ਤਕਨਾਲੋਜੀ ਅਧਾਰਿਤ ਪ੍ਰਕਿਰਿਆ ਨੂੰ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਦੀ ਇਸ ਸਰਗਰਮ ਸ਼ਮੂਲੀਅਤ ਨੇ ਇੱਕ ਮਜਬੂਤ ਮਿਸਾਲ ਕਾਇਮ ਕੀਤੀ ਹੈ, ਜੋ ਸੂਬੇ ਭਰ ਦੇ ਲੋਕਾਂ ਨੂੰ ਜਨਗਣਨਾ-2027 ਲਈ ਸਹੀ ਅਤੇ ਸਮੇਂ ਸਿਰ ਜਾਣਕਾਰੀ ਪ੍ਰਦਾਨ ਕਰਨ ਲਈ ਉਤਸਾਹਿਤ ਕਰਦੀ ਹੈ।
ਇਹ ਵੀ ਪੜ੍ਹੋ ਮੁੱਖ ਮੰਤਰੀ ਤੀਰਥ ਯਾਤਰਾ ਬਜ਼ੁਰਗਾਂ ਲਈ ਹੋ ਰਹੀ ਹੈ ਵਰਦਾਨ ਸਾਬਤ : ਜਗਰੂਪ ਸਿੰਘ ਗਿੱਲ
ਮੁੱਖ ਮੰਤਰੀ ਨੇ ਪੰਜਾਬ ਦੇ ਸਮੂਹ ਨਿਵਾਸੀਆਂ ਨੂੰ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ, ਤਾਂ ਜੋਇੱਕ ਵਿਆਪਕ ਅਤੇ ਭਰੋਸੇਮੰਦ ਰਾਸ਼ਟਰੀ ਡਾਟਾਬੇਸ ਬਣਾਉਣ ਵਿੱਚ ਯੋਗਦਾਨ ਪਾਇਆ ਜਾ ਸਕੇ, ਜੋ ਪ੍ਰਭਾਵਸ਼ਾਲੀ ਯੋਜਨਾਬੰਦੀ ਅਤੇ ਨੀਤੀ ਨਿਰਮਾਣ ਲਈ ਜ਼ਰੂਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਨਗਣਨਾ ਦਾ ਸਹੀ ਡਾਟਾ ਸ਼ਾਸ਼ਨ ਲਈ ਰੀੜ੍ਹ ਦੀ ਹੱਡੀ ਹੁੰਦਾ ਹੈ, ਜੋ ਭਲਾਈ ਸਕੀਮਾਂ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸਰੋਤਾਂ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਉਂਦਾ ਹੈ।”ਸਵੈ-ਗਣਨਾ” ਜਨਗਣਨਾ 2027 ਦੀ ਇੱਕ ਮਹੱਤਵਪੂਰਨ ਵਿਸ਼ੇਸ਼ਤਾ ਹੈ, ਜਿਸ ਨਾਲ ਵਿਅਕਤੀ ਆਪਣੇ ਜਨਸੰਖਿਆਤਮਕ ਅਤੇ ਸਮਾਜਿਕ-ਆਰਥਿਕ ਵੇਰਵੇ ਸੁਵਿਧਾਜਨਕ ਢੰਗ ਨਾਲ ਆਨਲਾਈਨ ਭਰ ਸਕਦੇ ਹਨ। ਇਹ ਪਹਿਲਕਦਮੀ ਪਾਰਦਰਸ਼ਤਾ ਕੁਸ਼ਲਤਾ ਅਤੇ ਡਾਟਾ ਦੀ ਸੁੱਧਤਾ ਨੂੰ ਵਧਾਉਂਦੀ ਹੈ, ਜੋ ਜਨਗਣਨਾ ਕਾਰਜਾਂ ਨੂੰ ਪੂਰੀ ਤਰ੍ਹਾਂ ਡਿਜੀਟਲ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਹ ਦਸਤੀ ਪ੍ਰਕਿਰਿਆ ਤੇ ਨਿਰਭਰਤਾ ਨੂੰ ਘਟਾਉਂਦੀ ਹੈ, ਤੇਜੀ ਨਾਲ ਡਾਟਾ ਸੰਕਲਨ ਨੂੰ ਯਕੀਨੀ ਬਣਾਉਂਦੀ ਹੈ ਅਤੇ ਰਾਸ਼ਟਰੀ ਡਾਟਾਬੇਸ ਦੀ ਪੂਰੀ ਇੱਕਸਾਰਤਾ ਨੂੰ ਮਜ਼ਬੂਤ ਬਣਾਉਂਦੀ ਹੈ।
ਇਹ ਵੀ ਪੜ੍ਹੋ AAP ਨੇ ਸੱਦੀ ਪੰਜਾਬ ਦੇ MLAs ਦੀ ਮੀਟਿੰਗ !
ਇਸ ਮੌਕੇ ਡਾ. ਨਵਜੋਤ ਖੋਸਾ ਨੇ ਇਸ ਗੱਲ ਤੇ ਚਾਨਣਾ ਪਾਇਆ ਕਿ ਮਾਨਯੋਗ ਮੁੱਖ ਮੰਤਰੀ ਜੀ ਵਰਗੀਆਂ ਸਤਿਕਾਰਯੋਗ ਸ਼ਖ਼ਸੀਅਤਾਂ ਦੀ ਸ਼ਮੂਲੀਅਤ ਜਨਗਣਨਾ ਪ੍ਰਕਿਰਿਆ ਵਿੱਚ ਜਨਤਾ ਦੇ ਵਿਸ਼ਵਾਸ਼ ਨੂੰ ਮਜ਼ਬੂਤ ਕਰਦੀ ਹੈ ਅਤੇ ਸਮਾਜ ਦੇ ਵੱਡੇ ਸੰਗਠਨ ਦੀ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਵੈ-ਗਣਨਾ ਨੂੰ ਵਿਆਪਕ ਪੱਧਰ ਤੇ ਅਪਣਾਉਣਾ ਸ਼ਹਿਰੀ ਅਤੇ ਪੇਂਡੂ ਦੋਵੇਂ ਖੇਤਰਾਂ ਵਿੱਚ ਸਮਾਵੇਸ਼ੀ ਅਤੇ ਵਿਆਪਕ ਕਵਰੇਜ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।ਜਨਗਣਨਾ 2027 ਦੇ ਪਹਿਲੇ ਪੜਾਅ, ਅਰਥਾਤ ਮਕਾਨ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ ਸਬੰਧੀ ਕੰਮ ਲਈ ਘਰ-ਘਰ ਜਾ ਕੇ ਸਰਵੇਖਣ 15 ਮਈ ਤੋਂ 13 ਜੂਨ, 2026 ਤੱਕ ਕੀਤਾ ਜਾਵੇਗਾ। ਇਸ ਮੁਹਿੰਮ ਦੌਰਾਨ ਮਕਾਨਾਂ ਦੀ ਸਥਿਤੀ, ਸਹੂਲਤਾਂ ਅਤੇ ਸੰਪਤੀ ਨਾਲ ਸਬੰਧਤ 33 ਸਵਾਲ ਪੁੱਛੇ ਜਾਣਗੇ। ਹਰੇਕ ਮਕਾਨ ਦੀ ਗਿਣਤੀ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਮਹੱਤਵਪੂਰਨ ਰਾਸ਼ਟਰੀ ਮੁਹਿੰਮ ਵਿੱਚ ਕੋਈ ਵੀ ਪਰਿਵਾਰ ਛੁੱਟ ਨਾ ਜਾਵੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




