Tuesday, April 28, 2026
spot_img
spot_img

ਬਰਿੰਦਰ ਕੁਮਾਰ ਗੋਇਲ ਵੱਲੋਂ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ‘ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

Date:

spot_img

👉ਮਾਨ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਉੱਪਰ 600 ਕਰੋੜ ਰੁਪਏ ਕੀਤੇ ਜਾ ਰਹੇ ਹਨ ਖ਼ਰਚ: ਜਲ ਸਰੋਤ ਮੰਤਰੀ
Amritsar News: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ‘ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਜਲ ਸਰੋਤ ਵਿਭਾਗ ਦੇ ਨਿਗਰਾਨ ਇੰਜੀਨੀਅਰ ਸ੍ਰੀ ਜਗਦੀਸ਼ ਰਾਜ, ਕਾਰਜਕਾਰੀ ਇੰਜੀਨੀਅਰ ਸ੍ਰੀ ਵਿਸ਼ਵਪਾਲ ਗੋਇਲ ਅਤੇ ਉੱਪ ਮੰਡਲ ਅਫ਼ਸਰ ਸ. ਸਤਨਾਮ ਸਿੰਘ ਵੀ ਮੌਜੂਦ ਸਨ।ਦੱਸ ਦੇਈਏ ਕਿ ਪਿਛਲੇ ਸਾਲ ਆਏ ਹੜ੍ਹਾਂ ਕਾਰਨ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦਾ ਧੁੱਸੀ ਬੰਨ੍ਹ ਟੁੱਟ ਗਿਆ ਸੀ ਅਤੇ ਜਲ ਸਰੋਤ ਵਿਭਾਗ ਵੱਲੋਂ ਇਸ ਪਾੜ ਨੂੰ ਭਰਨ ਤੋਂ ਬਾਅਦ ਪੱਥਰ ਲਗਾ ਕੇ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਥਾਂ ‘ਤੇ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਜਲ ਸਰੋਤ ਵਿਭਾਗ ਵੱਲੋਂ 4 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ Punjab ਦੇ 23 ਮਾਲ ਅਧਿਕਾਰੀ ਨੂੰ ਮਿਲੀ ਤਰੱਕੀ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹਾਂ ਜਾਂ ਭਾਰੀ ਮੀਂਹ ਕਰਕੇ ਹੁੰਦੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਅਤੇ ਜਾਨ-ਮਾਲ ਦੀ ਰਾਖੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਤਹਿਤ 600 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਹੜ੍ਹ ਆਉਣ ਤੋਂ ਬਾਅਦ ਜਲ ਸਰੋਤ ਵਿਭਾਗ ਵੱਲੋਂ 4 ਦਰਿਆਵਾਂ ‘ਤੇ ਦੋ-ਦੋ ਨਿਗਰਾਨ ਇੰਜੀਨੀਅਰਾਂ ਦੀ ਅਗਵਾਈ ਵਿਚ ਕਮੇਟੀਆਂ ਬਣਾਈਆਂ ਗਈਆਂ ਸਨ। ਇਨ੍ਹਾਂ ਕਮੇਟੀਆਂ ਨੇ 132 ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ਕੀਤੀ ਸੀ ਅਤੇ ਇਨ੍ਹਾਂ ਸਾਰੀਆਂ ਥਾਵਾਂ ‘ਤੇ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਕੰਮ ਚੱਲ ਰਿਹਾ ਹੈ, ਜਿਨ੍ਹਾਂ ਵਿਚੋਂ ਕੁਝ ਮੁਕੰਮਲ ਹੋ ਗਏ ਹਨ ਅਤੇ ਰਹਿੰਦੇ ਸਾਰੇ ਕੰਮ 30 ਜੂਨ, 2026 ਤੱਕ ਮੁਕੰਮਲ ਕਰ ਲਏ ਜਾਣਗੇ।

ਇਹ ਵੀ ਪੜ੍ਹੋ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਲ ਸਰੋਤ ਮੰਤਰੀ ਨੇ ਕਿਹਾ ਕਿ ਪਿਛਲੇ ਬਰਸਾਤੀ ਸੀਜ਼ਨ ਦੌਰਾਨ ਆਏ ਹੜ੍ਹਾਂ ਕਾਰਨ ਦਰਿਆ ਰਾਵੀ ਦੇ ਧੁੱਸੀ ਬੰਨ੍ਹ ਵਿੱਚ 23 ਥਾਵਾਂ ਤੋਂ ਪਾੜ ਪਿਆ ਸੀ ਅਤੇ ਵਿਭਾਗ ਵੱਲੋਂ ਇਨ੍ਹਾਂ ਪਾੜਾਂ ਨੂੰ ਪੂਰ ਕੇ ਪੱਥਰ ਲਗਾ ਕੇ ਇਨ੍ਹਾਂ ਦੀ ਮਜ਼ਬੂਤੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਦਰਿਆ ਵਿੱਚ ਡੀ-ਸਿਲਟਿੰਗ ਦਾ ਕੰਮ ਵੀ ਜੰਗੀ ਪੱਧਰ ‘ਤੇ ਚੱਲ ਰਿਹਾ ਹੈ ਅਤੇ ਮਨਾਸੂਨ ਸੀਜ਼ਨ ਤੋਂ ਪਹਿਲਾਂ-ਪਹਿਲਾਂ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ੱਕੀ ਨਾਲੇ ਦੀ ਸਫ਼ਾਈ ਦਾ ਕੰਮ ਵੀ ਜਾਰੀ ਹੈ ਅਤੇ ਹੋਰ ਬਰਸਾਤੀ ਨਾਲਿਆਂ ਦੀ ਸਫ਼ਾਈ ਵੀ ਕੀਤੀ ਜਾ ਰਹੀ ਹੈ।ਸ੍ਰੀ ਗੋਇਲ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹੜ੍ਹ ਰੋਕਥਾਮ, ਰਾਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਹਿਰਾਂ ਅਤੇ ਨਾਲਿਆਂ (ਡਰੇਨਾਂ) ਦੀ ਸਫਾਈ ਵਾਸਤੇ ਫਿਨਲੈਂਡ ਤੋਂ ਉੱਨਤ ਕਿਸਮ ਦੀਆਂ ਐਂਫੀਬੀਅਸ ਮਸੀਨਾਂ (ਪਾਣੀ ਵਿੱਚ ਅਤੇ ਧਰਤੀ ‘ਤੇ ਚੱਲਣ ਵਾਲੀਆਂ ਮਸ਼ੀਨਾਂ) ਦੀ ਖ਼ਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨਾਂ ਵਗਦੇ ਪਾਣੀ ਵਿੱਚ ਵੀ ਕੰਮ ਕਰਨ ਅਤੇ ਡੂੰਘਾਈ ਨਾਲ ਸਫ਼ਾਈ ਦੇ ਸਮਰੱਥ ਹਨ, ਜੋ ਇਨ੍ਹਾਂ ਮਸ਼ੀਨਾਂ ਨੂੰ ਰੋਕਥਾਮ ਉਪਾਵਾਂ ਅਤੇ ਐਮਰਜੈਂਸੀ ਕਾਰਵਾਈ ਲਈ ਮਹੱਤਵਪੂਰਨ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁ-ਮੰਤਵੀ ਮਸ਼ੀਨਾਂ ਡੂੰਘਾਈ ਨਾਲ ਸਫ਼ਾਈ ਕਰ ਸਕਦੀਆਂ ਹਨ ਜਿਸ ਲਈ ਸੰਭਾਵਿਤ ਅਤੇ ਐਮਰਜੈਂਸੀ ਹਾਲਾਤਾਂ ਵਿੱਚ ਹੜ੍ਹ ਰਾਹਤ ਕਾਰਜਾਂ ਵਾਸਤੇ ਇਨ੍ਹਾਂ ਮਸ਼ੀਨਾਂ ਨੂੰ ਖ਼ਰੀਦਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ CM Bhagwant Singh Mann ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ “ਘਰਾਂ ਦੀ ਸੂਚੀ ਅਤੇ ਗਣਨਾ” ਦਾ ਉਦਘਾਟਨ ਕੀਤਾ

ਇਸ ਮੌਕੇ ਵਿਧਾਇਕ ਅਜਨਾਲਾ ਸ. ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿੱਚ ਜਲ ਸਰੋਤ ਵਿਭਾਗ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਨੂੰ ਸਮਾਂ ਰਹਿੰਦੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਅਜਨਾਲਾ ਹਲਕੇ ਦੇ ਕਈ ਪਿੰਡਾਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਸੀ ਅਤੇ ਮਾਨ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਦੀ ਬਾਂਹ ਫੜ ਕੇ ਉਨ੍ਹਾਂ ਦੀ ਹਰ ਤਰ੍ਹਾਂ ਨਾਲ ਮਦਦ ਕੀਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਨਸੂਨ ਤੋਂ ਪਹਿਲਾਂ ਸਾਰੇ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ ਅਤੇ ਰਾਜ ਸਰਕਾਰ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

ग्रामीण क्षेत्रों में स्वास्थ्य सेवाओं की पहुंच बढ़ाने का है प्रयास: आरती सिंह

Haryana News: हरियाणा सरकार ने दो नए प्राथमिक स्वास्थ्य...