ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Date:

spot_img

👉ਮੁੱਖ ਮੰਤਰੀ ਮਾਨ ਨੇ ਜੱਸਾ ਅਤੇ ਉਨ੍ਹਾਂ ਦੀ ਟੀਮ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ
Chandigarh News: ਕੁਸ਼ਤੀ ਜਗਤ ਵਿੱਚ ‘ਜੱਸਾ ਪੱਟੀ’ ਦੇ ਨਾਮ ਨਾਲ ਮਸ਼ਹੂਰ ਰੁਸਤਮ-ਏ-ਹਿੰਦ ਜਸਕੰਵਰ ਸਿੰਘ ਪੱਟੀ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਪਣੀ ਪੂਰੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਰਿਹਾਇਸ਼ ‘ਤੇ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੂੰ ਅਧਿਕਾਰਤ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੱਸਾ ਪੱਟੀ ਨੇ ਕੁਸ਼ਤੀ ਦੇ ਮੈਦਾਨ ਵਿੱਚ ਨਾ ਸਿਰਫ਼ ਪੰਜਾਬ, ਸਗੋਂ ਪੂਰੇ ਦੇਸ਼ ਦਾ ਨਾਮ ਅੰਤਰਰਾਸ਼ਟਰੀ ਪੱਧਰ ‘ਤੇ ਰੌਸ਼ਨ ਕੀਤਾ ਹੈ।

ਇਹ ਵੀ ਪੜ੍ਹੋ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਕਿਹਾ ਕਿ ਖੇਡ ਜਗਤ ਦੀਆਂ ਅਜਿਹੀਆਂ ਨਾਮਵਰ ਹਸਤੀਆਂ ਦੇ ਰਾਜਨੀਤੀ ਵਿੱਚ ਆਉਣ ਨਾਲ ਨੌਜਵਾਨਾਂ ਨੂੰ ਸਕਾਰਾਤਮਕ ਪ੍ਰੇਰਨਾ ਮਿਲੇਗੀ।ਮੁੱਖ ਮੰਤਰੀ ਨੇ ਭਰੋਸਾ ਜਤਾਉਂਦਿਆਂ ਕਿਹਾ ਕਿ ਜਿਸ ਤਰ੍ਹਾਂ ਜੱਸਾ ਪੱਟੀ ਨੇ ਖੇਡ ਦੇ ਮੈਦਾਨ ਵਿੱਚ ਆਪਣੀ ਮਿਹਨਤ ਅਤੇ ਲਗਨ ਦਾ ਲੋਹਾ ਮਨਵਾਇਆ ਹੈ, ਉਸੇ ਤਨਦੇਹੀ ਅਤੇ ਸਮਰਪਣ ਨਾਲ ਉਹ ਪਾਰਟੀ ਨਾਲ ਜੁੜ ਕੇ ਭਵਿੱਖ ਵਿੱਚ ਦੇਸ਼ ਅਤੇ ਸਮਾਜ ਦੀ ਸੇਵਾ ਕਰਦੇ ਰਹਿਣਗੇ। ਜੱਸਾ ਪੱਟੀ ਨੇ ਵੀ ਇਸ ਮੌਕੇ ਮੁੱਖ ਮੰਤਰੀ ਦੀਆਂ ਨੀਤੀਆਂ ‘ਤੇ ਭਰੋਸਾ ਪ੍ਰਗਟਾਉਂਦੇ ਹੋਏ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਅਹਿਦ ਲਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img

Share post:

Popular

More like this
Related

आम नागरिक ही हैं भारत के असली भाग्य विधाता : मुख्यमंत्री श्री नायब सिंह सैनी

👉'भारत भाग्य विधाता' फिल्म की स्क्रीनिंग पर कहा,हरियाणा में...

Bhagwant Mann Govt ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

👉ਭਗਵੰਤ ਮਾਨ ਸਰਕਾਰ ਨੇ ਛੋਟੇ ਵਪਾਰੀਆਂ ਦੇ ਮਸਲਿਆਂ ਦੇ...