spot_img
spot_img

Patiala News: ਪਟਿਆਲਾ ਦੇ ਸਕੂਲ ‘ਚ ਬੰਬ ਦੀ ਧਮਕੀ, ਅਲਰਟ ‘ਤੇ ਸਕੂਲ ਪ੍ਰਸ਼ਾਸਨ

Date:

spot_img

Patiala News : ਪਟਿਆਲਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼ਿਵਾਲਿਕ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ। ਜਿਵੇਂ ਹੀ ਇਹ ਧਮਕੀ ਮਿਲੀ, ਸਕੂਲ ਪ੍ਰਬੰਧਕਾਂ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦਿਆਂ ਹੀ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਸਕੂਲ ਦੇ ਹਰ ਕੋਨੇ ਦੀ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ, ਸਕੂਲ ਪ੍ਰਬੰਧਨ ਵੱਲੋਂ ਤੁਰੰਤ ਬੱਚਿਆਂ ਨੂੰ ਛੁੱਟੀ ਕਰਕੇ ਘਰ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ 👉 Bathinda ‘ਚ ਤੜਕਸਾਰ ਚੱਲੀਆਂ ਗੋ/ਲੀ/ਆਂ, ਜਾਣੋਂ ਮਾਮਲਾ

ਇਸ ਦੌਰਾਨ ਬੱਚਿਆਂ ਦੇ ਮਾਤਾ-ਪਿਤਾ ਨੂੰ ਵੀ ਤੁਰੰਤ ਜਾਣਕਾਰੀ ਦਿੱਤੀ ਗਈ, ਜਿਸ ਤੋਂ ਬਾਅਦ ਮਾਪੇ ਘਬਰਾਏ ਹੋਏ ਸਕੂਲ ਪਹੁੰਚੇ ਅਤੇ ਆਪਣੇ ਬੱਚਿਆਂ ਨੂੰ ਸੁਰੱਖਿਅਤ ਘਰ ਲੈ ਗਏ। ਪੁਲਿਸ ਵੱਲੋਂ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਸਕੂਲ ਵਿੱਚ ਚੱਪੇ-ਚੱਪੇ ਦੀ ਤਲਾਸ਼ੀ ਕੀਤੀ ਜਾ ਰਹੀ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੇ ਖਤਰੇ ਨੂੰ ਸਮੇਂ ਸਿਰ ਟਾਲਿਆ ਜਾ ਸਕੇ। ਇਥੇ ਇਹ ਵੀ ਦੱਸਣਾ ਜਰੂਰੀ ਹੈ ਕਿ ਕੁਝ ਦਿਨ ਪਹਿਲਾਂ ਹੀ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਬਾਰਡਰ ਨੇੜੇ ਰੇਲਵੇ ਟ੍ਰੈਕ ‘ਤੇ ਇੱਕ ਜ਼ੋਰਦਾਰ ਧਮਾਕਾ ਹੋਇਆ ਸੀ। ਉਸ ਘਟਨਾ ਵਿੱਚ ਬੰਬ ਪਲਾਂਟ ਕਰਨ ਆਏ ਇੱਕ ਸ਼ਖ਼ਸ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ 👉 ਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾ

ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਸਕੂਲਾਂ ਅਤੇ ਰੇਲਵੇ ਸਟੇਸ਼ਨਾਂ ਨੂੰ ਇਸ ਤਰ੍ਹਾਂ ਦੀਆਂ ਧਮਕੀਆਂ ਮਿਲਦੀਆਂ ਰਹੀਆਂ ਹਨ, ਜਿਸ ਕਾਰਨ ਸੁਰੱਖਿਆ ਏਜੰਸੀਆਂ ਹੋਰ ਵੀ ਚੌਕਸ ਹੋ ਗਈਆਂ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਧਮਕੀ ਦੇ  ਸਰੋਤ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related